ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ :

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕੱਥੂਨੰਗਲ ਤੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ

ਅੰਮ੍ਰਿਤਸਰ, 11 ਨਵੰਬਰ- (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ ਹੋਇਆ। ਇਸ ਮੌਕੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਕੌਮ ਲਈ ਵੱਡੇ ਅਰਥ ਰੱਖਦੀ ਹੈ ਅਤੇ ਸਾਡਾ ਸਭ ਦਾ ਫ਼ਰਜ਼ ਹੈ ਕਿ ਇਸ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਈਏ

ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨਿਭਾਈ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸਕੂਲੀ ਬੱਚਿਆਂ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰਜੀਤ ਸਿੰਘ ਬੰਡਾਲਾ, ਵਿਧਾਇਕ ਬੀਬਾ ਗੁਨੀਵ ਕੌਰ ਮਜੀਠੀਆ, ਬਾਬਾ ਸਰਦਾਰਾ ਸਿੰਘ ਮੱਖਣਵਿੰਡੀ, ਬਾਬਾ ਸੱਜਣ ਸਿੰਘ ਬੇਰ ਸਾਹਿਬ, ਬਾਬਾ ਗੁਰਦੀਪ ਸਿੰਘ ਤਰਸਿੱਕੇ ਵਾਲੇ, ਬਾਬਾ ਮਨਮੋਹਨ ਸਿੰਘ ਭੰਗਾਲੀ ਵਾਲੇ, ਬਾਬਾ ਮੇਜਰ ਸਿੰਘ ਸੋਢੀ, ਸ. ਅਮਰੀਕ ਸਿੰਘ ਕਲੇਰਾਂ ਵਾਲੇ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਭੇਜ ਸਿੰਘ ਖਜਾਲਾ, ਬਾਬਾ ਕੰਵਲਜੀਤ ਸਿੰਘ ਨਾਗੀਆਣਾ, ਬਾਬਾ ਦੀਦਾਰ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸੁਪਰਵਾਈਜ਼ਰ ਸ. ਲਾਲ ਸਿੰਘ, ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਸ. ਜਗਰੂਪ ਸਿੰਘ, ਪ੍ਰਚਾਰਕ ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਹਰਪ੍ਰੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਦਿਲਬਾਗ ਸਿੰਘ ਸਭਰਾ, ਭਾਈ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *