ਹਰਿਆਣਾਚੰਡੀਗੜ੍ਹਪੰਜਾਬ

ਊਰਜਾ ਮੰਤਰੀ ਅਨਿਲ ਵਿਜ ਨੈ ਸ਼ਹੀਦੀ ਯਾਤਰਾ ਵਿੱਚ ਲਗਾਏ ਜੋ ਬੋਲੇ ਸੌ ਨਿਹਾਲ ਦੇ ਜੈਕਾਰੇ

ਊਰਜਾ ਮੰਤਰੀ ਅਨਿਲ ਵਿਜ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਯਾਤਰਾ ਵਿੱਚ ਸ਼ਾਮਿਲ ਹੋ ਕੇ ਗੁਰੂ ਜੀ ਦਾ ਆਸ਼ੀਰਵਾਦ ਲਿਆ

ਪੰਚਕੂਲਾ (ਜਸਲੀਨ ਕੌਰ/ਮਧੂਸਾਰ ਬਿਊਰੋ) ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਅੰਬਾਲਾ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਯਾਤਰਾ ਵਿੱਚ ਸ਼ਾਮਿਲ ਹੁੰਦੇ ਹੋਏ ਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਯਾਤਰਾ ਨੂੰ ਦਿੱਲੀ ਦੇ ਲਈ ਰਵਾਨਾ ਕੀਤਾ। ਉਨ੍ਹਾਂ ਨੇ ਜੋ ਬੋਲੇ ਸੌ ਨਿਹਾਲ ਦੇ ਜੈਕਾਰੇ ਲਗਾਉਂਦੇ ਹੋਏ ਸ਼ਰਧਾਲੂਆਂ ਵਿੱਚ ਜੋਸ਼ ਦਾ ਸੰਚਾਰ ਕੀਤਾ। ਇਸ ਮੌਕੇ ‘ਤੇ ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਅਤੇ ਹੋਰ ਅਧਿਕਾਰੀਆਂ ਨੇ ਮੰਤਰੀ ਸ੍ਰੀ ਅਨਿਲ ਵਿਜ ਨੂੰ ਸਿਰੋਪਾ ਅਤੇ ਸਮ੍ਰਿਤੀ ਚਿੰਨ੍ਹ ਦੇ ਕੇ ਸਨਾਮਨਿਤ ਕੀਤਾ। ਇਹ ਸ਼ਹੀਦੀ ਯਾਤਰਾ ਦਿੱਲੀ ਵਿੱਚ ਗੁਰੂਦੁਆਰਾ ਸ਼੍ਰੀ ਸ਼ੀਸ਼ਗੰਜ ਸਾਹਿਬ ਵਿੱਚ ਸਪੰਨ ਹੋਵੇਗੀ। ਇਸ ਮੌਕੇ ‘ਤੇ ਹਰਿਆਣਾ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਉੱਪ ਪ੍ਰਧਾਨ ਸ੍ਰੀ ਸੁਦਰਸ਼ਨ ਸਿੰਘ ਸਹਿਗਲ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

Leave a Reply

Your email address will not be published. Required fields are marked *