ਪੰਜਾਬਪਟਿਆਲਾ

ਗਦਰ ਲਹਿਰ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਰਹੀ ਨਿਰਣਾਇਕ ਭੂਮਿਕਾ : ਪ੍ਰੋ. ਬਡੂੰਗਰ

ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ ਸ਼ਹੀਦ ਕਰਤਾਰ ਸਿੰਘ ਸਰਾਭਾ

ਪਟਿਆਲਾ 16 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਗਦਰ ਲਹਿਰ ਦਾ ਮੁੱਢ ਬਣਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਗਦਰ ਲਹਿਰ ਨੂੰ ਪ੍ਰਚੰਡ ਰੂਪ ਵਿਚ ਚਲਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਕੁਰਬਾਨੀ ਨੂੰ ਕਦੇ ਵੀ ਅਣਡਿੱਠ ਨਹੀਂ ਕੀਤਾ ਜਾ ਸਕਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਗਦਰ ਲਹਿਰ ਦੌਰਾਨ ਸ਼ਹੀਦ ਕਰਤਾਰ ਸਿੰਘ ਸ਼ਰਾਭਾ ਦੀ ਨਿਰਣਾਇਕ ਭੂਮਿਕਾ ਨੂੰ ਵੱਖ ਕਰਕੇ ਨਹੀਂ ਵੇਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਸ਼ਹੀਦ ਕਰਤਾਰ ਸਿੰਘ ਵਰਗੇ ਪਰਵਾਨਿਆਂ, ਪੰਜਾਬੀਆਂ ਤੇ ਸਿੱਖਾਂ ਨੇ ਅਹਿਮ ਯੋਗਦਾਨ ਪਾਇਆ ਅਤੇ ਅੰਗਰੇਜ਼ ਸਾਮਰਾਜ ਦੀਆਂ ਜੜਾਂ ਤੱਕ ਹਿਲਾ ਦਿੱਤੀਆਂ।

ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਪੰਜਾਬ ਦਾ ਇੱਕ ਅਜਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ ਭਗਤ ਸੀ, ਜਿਸ ਦੀ ਸ਼ਹੀਦੀ ਨੌਜਵਾਨਾਂ ਦਾ ਮਾਰਗ ਦਰਸ਼ਨ ਕਰਦੀ ਹੈ ਕਿ ਆਪਣੇ ਦੇਸ਼ ਤੇ ਧਰਮ ਲਈ ਕਿਸ ਤਰ੍ਹਾਂ ਦੀ ਪਹਿਰੇਦਾਰੀ ਕਰਨੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ 15 ਸਾਲ ਦੇ ਉਮਰ ਵਿਚ ਗਦਰ ਪਾਰਟੀ ਦਾ ਸਰਗਰਮ ਕਾਰਕੰੁਨ ਬਣਿਆ ਅਤੇ ਆਜਾਦੀ ਅੰਦੋਲਨ ਲਈ ਲੜਨਾ ਸੁਰੂ ਕਰ ਦਿੱਤਾ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੌਜਵਾਨਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ ਕਿਉਂਕਿ ਅਜ਼ਾਦੀ ਸੰਗਰਾਮ ਅਤੇ ਗਦਰ ਲਹਿਰ ਦੌਰਾਨ ਦੇਸ਼ ਦੀ ਅਜ਼ਾਦੀ ਅਤੇ ਪੰਜਾਬੀਆਂ ਲਈ ਨਿਰਣਾਇਕ ਭੂਮਿਕਾ ਨਿਭਾਉਂਦਿਆਂ ਅੰਗਰੇਜ਼ ਸਾਮਰਾਜ ਦੇ ਖਿਲਾਫ਼ ਲੰਮੀ ਲੜਾਈ ਲੜਦਿਆਂ ਆਪਣਾ ਆਪ ਕੁਰਬਾਨ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਨੌਜਵਾਨ ਪੀੜੀ ਨੂੰ ਸਵੈ-ਸਨਮਾਨ, ਸਵੈ ਰੱਖਿਆ ਅਤੇ ਅਜ਼ਾਦੀ ਨਾਲ ਜਿਉਣ ਦੀ ਜੀਵਨ ਜਾਂਚ ਪ੍ਰਦਾਨ ਕਰਦਾ।

Leave a Reply

Your email address will not be published. Required fields are marked *