ਪਟਿਆਲਾ

ਦਸਮੇਸ਼ ਪਿਤਾ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ 23 ਨੂੰ ਹੋਵੇਗਾ ਧਾਰਮਕ ਸਮਾਗਮ

ਪਟਿਆਲਾ 21 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਿਰਕਤ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਜਿਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਕਰਵਾ ਰਹੀ ਹੈ, ਉਥੇ ਹੀ ਦਸਮੇਸ਼ ਪਿਤਾ ਸ੍ਰੀ ਗੁਰੂ ਗੇੋਬਿੰਦ ਸਿੰਘ ਜੀ ਦਾ ਗੁਰਤਾਗੱਦੀ ਦਿਵਸ ਜੋਸ਼ੋ ਖਰੋਸ਼ ਨਾਲ ਮਨਾਏਗੀ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 23 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਜਾਣਗੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੇ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਸਮਾਗਮਾਂ ਵਿਚ ਸ਼ਿਰਕਤ ਕਰਕੇ ਮਨਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਊਟੇਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ ਆਦਿ ਵੀ ਸ਼ਾਮਲ ਸਨ।

Leave a Reply

Your email address will not be published. Required fields are marked *