ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬਰੂਪਨਗਰ

ਸ਼੍ਰੋਮਣੀ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੀ ਵੈਰਾਗ ਤੇ ਰੂਹਾਨੀਅਤ ਭਰੇ ਮਾਹੌਲ ਵਿਚ ਆਰੰਭਤਾ

ਗੁਰਿਆਈ ਅਸਥਾਨ, ਪਾ. ਦਸਵੀਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ, ਐਡਵੋਕੇਟ ਧਾਮੀ, ਜਥੇਦਾਰ ਗੜਗੱਜ, ਜਥੇਦਾਰ ਟੇਕ ਸਿੰਘ ਸਮੇਤ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਆਰੰਭਤਾ ਮੌਕੇ ਸ਼ਾਮਿਲ ਹੋਈਆਂ

ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਦੇ ਸਮਾਗਮਾਂ ਦੀ ਅੱਜ ਗੁਰਦੁਆਰਾ ਗੁਰਿਆਈ ਅਸਥਾਨ, ਪਾ ਦਸਵੀਂ, ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ਵੈਰਾਗ ਅਤੇ ਰੂਹਾਨੀਅਤ ਭਰੇ ਮਾਹੌਲ ਵਿਚ ਸ਼ੁਰੂਆਤ ਹੋ ਗਈ ਹੈ।
ਸਮਾਗਮਾਂ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ। ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ, ਜਿਨ੍ਹਾਂ ਦੇ ਭੋਗ 23 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਹਾੜੇ ਮੌਕੇ ਪੈਣਗੇ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਅੰਤਿ੍ਰਗ ਕਮੇਟੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਬਾਬਾ ਗੁਰਦੇਵ ਸਿੰਘ ਤਰਨਾ ਦਲ ਸ਼ਹੀਦੀ ਬਾਗ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਮੀਤ ਸਕੱਤਰ ਸ. ਗੁਰਨਾਮ ਸਿੰਘ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਗੁਰਦੁਆਰਾ ਇੰਸਪੈਕਟਰ ਚੀਫ ਸ. ਜਗਦੀਸ਼ ਸਿੰਘ ਬੁੱਟਰ, ਮੈਨੇਜਰ ਸ. ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸ. ਤਲਵਿੰਦਰ ਸਿੰਘ ਬੁੱਟਰ, ਹੈੱਡ ਪਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਸਰਬਜੀਤ ਸਿੰਘ ਲੁਧਿਆਣਾ, ਮੀਤ ਮੈਨੇਜਰ ਸ. ਭੁਪਿੰਦਰ ਸਿੰਘ ਬੀਕਾਪੁਰ, ਐਡਵੋਕੇਟ ਜਸਬੀਰ ਸਿੰਘ ਅਤੇ ਭਾਈ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

Leave a Reply

Your email address will not be published. Required fields are marked *