ਪੰਜਾਬਪਟਿਆਲਾ

ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਸਿੱਖ ਸਭਾਵਾਂ ਵੱਲੋਂ ਸ਼ਹਿਰ ’ਚ ਨਗਰ ਕੀਰਤਨ ਦਾ ਨਿੱਘਾ ਸਵਾਗਤ, ਗੱਤਕਾ ਦੇ ਵਿਖਾਏ ਜੌਹਰ

ਫੁੱਲਾਂ ਦੀ ਸਜੀ ਪਾਲਕੀ ਨਾਲ ਸੰਗਤਾਂ ਦਾ ਨਾਮ ਸਿਮਰਨ ਬਣਿਆ ਖਿੱਚ ਦਾ ਕੇਂਦਰ

ਗੁਰੂ ਸਾਹਿਬ ਜੀ ਦਾ ਉਦੇਸ਼ ਅਤੇ ਵਿਚਾਰਧਾਰਾ ਨੂੰ ਵੀ ਘਰ ਘਰ ਪਹੰੁਚਾਇਆ ਜਾਵੇ : ਪ੍ਰੋ. ਬਡੂੰਗਰ, ਜਥੇਦਾਰ ਗੜ੍ਹੀ

ਪਟਿਆਲਾ 24 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਚੱਲ ਰਹੇ ਸਮਾਗਮਾਂ ਦੀ ਲੜੀ ’ਚ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਯੋਗ ਅਗਵਾਈ ’ਚ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਸਰੂਪ ਆਪਣੇ ਸੀਸ ’ਤੇ ਟਿਕਾਕੇ ਅਦਬ ਤੇ ਸਤਿਕਾਰ ਨਾਲ ਗੁਰੂ ਸਾਹਿਬ ਜੀ ਦੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਆਰੰਭਤਾ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਸੰਤ ਮਹਾਂਪੁਰਸ਼ਾਂ ’ਚ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਬਾਬਾ ਕਰਮਬੀਰ ਸਿੰਘ ਬੇਦੀ, ਪੰਚਾਨੰਦਗਿਰੀ ਜੀ ਮਹਾਰਾਜ ਗੰਗੀ ਪੰਡਿਤ ਜੀ ਆਦਿ ਵੀ ਉਚੇਚੇ ਤੌਰ ’ਤੇ ਸ਼ਾਮਲ ਸਨ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਅੱਜ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ, ਭਾਈ ਦਿਆਲਾ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਜਿਥੇ ਸਮੁੱਚੀ ਲੋਕਾਈ ਸਿਜਦਾ ਕਰ ਰਹੀ ਹੈ, ਉਥੇ ਹੀ ਗੁਰੂ ਸਾਹਿਬ ਜੀ ਦਾ ਉਦੇਸ਼ ਅਤੇ ਵਿਚਾਰਧਾਰਾ ਨੂੰ ਵੀ ਘਰ ਘਰ ਪਹੁੰਚਾਇਆ ਜਾਵੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਾਰਿਆਂ ਨੂੰ ਰਸਤਾ ਵਿਖਾਉਂਦੀ ਹੈ ਕਿ ਆਪਣਾ ਨਿੱਜ ਛੱਡ ਕੇ ਦੂਸਰਿਆਂ ਲਈ ਭਾਵ ਮਾਨਵਤਾ ਦੇ ਕਲਿਆਣਮਈ ਕਾਰਜਾਂ ਵਿਚ ਹਿੱਸਾ ਪਾਉਣਾ ਚਾਹੀਦਾ ਹੈ। ਗੁਰੂ ਸਾਹਿਬ ਦੀ ਸ਼ਹਾਦਤ ਨੇ ਧਰਮ ਵਿਚ ਅਡਿੱਗ ਤੇ ਅਡੋਲ ਰਹਿਣ ਦਾ ਮਾਰਗ ਵਿਖਾਇਆ ਅਤੇ ਗੁਰੂ ਸਾਹਿਬ ਦੀ ਜੀਵਨ ਵਿਚਾਰਧਾਰਾ ਅਤੇ ਸ਼ਹਾਦਤ ਤੋਂ ਕੁਝ ਸਿੱਖਿਆ ਜ਼ਰੂਰ ਲੈਣੀ ਚਾਹੀਦਾ ਹੈ ਕਿ ਧਰਮ ਵਿਚ ਕਿਵੇਂ ਪਰਪੱਕ ਰਹਿਣਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ ਅਤੇ ਸ਼ਹੀਦੀ ਜੋੜ ਮੇਲ ਦੇ ਸਮਾਗਮਾਂ ’ਚ ਪੁੱਜਣ ਦੀ ਸੰਗਤਾਂ ਨੂੰ ਅਪੀਲ ਕੀਤੀ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਨੇ ਵੀ ਜੌਹਰ ਵਿਖਾਏ, ਝਾੜੂ ਬਰਦਾਰ ਬਣੀਆਂ ਸੰਗਤਾਂ ਨੇ ਨਾਮ ਸਿਮਰਨ ਕੀਤਾ ਅਤੇ ਫੁੱਲਾਂ ਨਾਲ ਸਜੀ ਪਾਲਕੀ ਦੇ ਨਾਲ ਨਾਲ ਚੱਲ ਰਹੀਆਂ ਸੰਗਤਾਂ ਨੇ ਸਾਰਿਆਂ ਦਾ ਧਿਆਨ ਕੇਂਦਰਿਤ ਕੀਤਾ। ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ ਵੱਖ ਸਿੰਘ ਸਭਾਵਾਂ, ਜਥੇਬੰਦੀਆਂ, ਜਿਨਾਂ ਵਿਚ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਗੋਨਾ, ਤਰਲੋਕ ਸਿੰਘ ਤੋਰਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜਥੇ ਦੇ ਪ੍ਰਧਾਨ ਸ. ਪ੍ਰੇਮ ਸਿੰਘ ਅਤੇ ਸਮੁੱਚੇ ਮੈਂਬਰਾਂ ਵੱਲੋਂ ਸ਼ਹਿਰ ਦੇ ਤਵੱਕੜੀ ਮੋੜ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਸਿਰੋਪਾਓ ਭੇਂਟ ਕੀਤੇ। ਨਗਰ ਕੀਰਤਨ ਵਿਚ ਸ਼ਾਮਲ ਹੋਣ ਵਾਲਿਆਂ ’ਚ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਸਾਬਕਾ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਕੌਂਸਲਰ ਲਖਵੀਰ ਸਿੰਘ ਲੌਟ, ਬਾਬਾ ਕੁਲਦੀਪ ਸਿੰਘ ਨਿਹੰਗ ਸਿੰਘ, ਜਥੇਦਾਰ ਸੁਖਜੀਤ ਸਿੰਘ ਬਘੌਰਾ, ਰਘਬੀਰ ਸਿੰਘ, ਜਗਰੂਪ ਸਿੰਘ ਚੀਮਾ, ਮਨਜੀਤ ਸਿੰਘ ਚਾਹਲ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਮਨਪ੍ਰੀਤ ਸਿੰਘ ਮਨੀ, ਸ਼ਮਸ਼ੇਰ ਸਿੰਘ ਬਡੂੰਗਰ, ਵਿਜੈ ਕੂਕਾ, ਕੇ.ਕੇ. ਸਹਿਗਲ, ਭਵਨਪੁਨੀਤ ਸਿੰਘ, ਸਿਮਰਨ ਸਿੰਘ ਗਰੇਵਾਲ, ਹਰਮਿੰਦਰਪਾਲ ਸਿੰਘ ਵਿੰਟੀ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਜਸਵਿੰਦਰ ਸਿੰਘ ਬਿੱਲਾ, ਸਰਬਜੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਅਵਤਾਰ ਸਿੰਘ, ਇੰਦਰਪ੍ਰੀਤ ਸਿੰਘ ਰੌਲੀ ਆਦਿ ਨੇ ਸੰਗਤ ਰੂਪ ਵਿਚ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *