ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬਰੂਪਨਗਰ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁ: ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵਿਖੇ ਅੱਜ ਮਹੱਲਾ ਕੱਢਿਆ ਜਾਵੇਗਾ

ਗੁ: ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਸ੍ਰੀ ਅਨੰਦਪੁਰ ਸਾਹਿਬ:- 25 ਨਵੰਬਰ (ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਉਨ੍ਹਾਂ ਨਾਲ ਸ਼ਹੀਦ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਮਤਿ ਸਮਾਗਮ ਹੋ ਰਹੇ ਹਨ। ਜਿਸ ਵਿੱਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਵਿੱਚ ਅਰਦਾਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਦਿੱਲੀ ਦੇ ਸਾਬਕਾ ਮੁਖਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁਖਮੰਤਰੀ ਸ. ਭਗਵੰਤ ਸਿੰਘ ਮਾਨ, ਸ. ਹਰਪਾਲ ਸਿੰਘ ਚੀਮਾ ਖਜਾਨਾ ਮੰਤਰੀ ਪੰਜਾਬ, ਸ੍ਰੀ ਸੰਜੀਵ ਅਰੋੜਾ ਬਿਜਲੀ ਮੰਤਰੀ ਪੰਜਾਬ, ਸ੍ਰੀ ਅਮਨ ਅਰੋੜਾ ਕੈਬੀਨੇਟ ਮੰਤਰੀ, ਗੁਰਮੀਤ ਸਿੰਘ ਖੁਡੀਆ ਕੈਬੀਨੇਟ ਮੰਤਰੀ, ਡ. ਬਲਬੀਰ ਸਿੰਘ ਕੈਬੀਨੇਟ ਮੰਤਰੀ, ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ, ਸ੍ਰੀ ਦੀਪਕ ਬਾਲੀ ਚੇਅਰਮੈਨ ਪੰਜਾਬ ਟੂਰਿਜ਼ਮ ਬੋਰਡ, ਡਾ. ਗੁਰਪ੍ਰੀਤ ਕੌਰ ਮਾਨ ਆਦਿ ਸ਼ਾਮਲ ਸਨ।

ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਲਿਖਤੀ ਪ੍ਰੈਸ ਬਿਆਨ ਵਿੱਚ ਕਿਹਾ ਕਿ 26 ਨਵੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਪੰਜ ਪਿਆਰਿਆਂ, ਨਗਾਰਿਆਂ, ਨਿਸ਼ਾਨਚੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਅਗਵਾਈ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਨਿਹµਗ ਸਿੰਘ ਦਲਪੰਥ ਦੇ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ‘ਤੇ ਸਵਾਰ ਹੋ ਕੇ ਚਰਨ ਗµਗਾ ਸਟੇਡੀਅਮ ਵਿਖੇ ਪਹੁµਚਣਗੇ ਅਤੇ ਸੰਗਤਾਂ ਨੂੰ ਲਾ ਮਿਸਾਲ ਇਕੱਠ ਨੂੰ ਘੌੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਆਦਿ ਦਾ ਜµਗਜੂ ਜੋਹਰ ਦਿਖਾਉਣਗੇ। ਬੁੱਢਾ ਦਲ ਵੱਲੋਂ ਜਿੱਥੇ ਅੰਮ੍ਰਿਤ ਸੰਚਾਰ ਹੋਵੇਗਾ ਉੱਥੇ ਨਿਹੰਗ ਸਿੰਘਾਂ ਦੇ ਲਾਇਸੰਸ ਨਵੇਂ ਬਣਾਏ ਅਤੇ ਰਿਨੀਊ ਕੀਤੇ ਜਾਣਗੇ। ਇਸ ਸਮੇਂ ਸ. ਇੰਦਰਪਾਲ ਸਿੰਘ ਫੋਜੀ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਗੁਰਮੁਖ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਜਸਬੀਰ ਸਿੰਘ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *