ਹਰਿਆਣਾਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਵਿਕਸਿਤ ਭਾਰਤ 2047 ਦਾ ਮਾਰਗ ਵੋਕਲ ਫਾਰ ਲੋਕਲ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਚੰਡੀਗੜ੍ਹ ਤੋਂ ਆਤਮਨਿਰਭਰ ਭਾਰਤ ਰੇਲ ਯਾਤਰੀ-ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਅਤੇ ਰਵਨੀਤ ਸਿੰਘ ਬਿੱਟੂ ਵੀ ਰਹੇ ਮੌਜੂਦ

ਪੰਚਕੂਲਾ (ਜਸਲੀਨ ਕੌਰ/ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਪੂਰਾ ਕਰਨ ਦਾ ਰਸਤਾ ਵੋਕਲ ਫਾਰ ਲੋਕਲ ਤੋਂ ਹੋ ਕੇ ਗੁਜਰੇਗਾ। ਇਹ ਟੀਚਾ ਤਾਂਹੀ ਹਾਸਲ ਹੋਵੇਗਾ ਜਦੋਂ ਦੇਸ਼ ਵਿੱਚ ਬਣੀ ਵਸਤੂਆਂ ਦੀ ਵੱਧ ਤੋਂ ਵੱਧ ਵਰਤੋ ਹੋਵੇਗੀ ਅਤੇ ਲੋਕਲ ਉਦਯੋਗਾਂ ਨੂੰ ਪ੍ਰੋਤਸਾਹਨ ਮਿਲੇਗਾ। ਮੁੱਖ ਮੰਤਰੀ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਆਤਮਨਿਰਭਰ ਭਾਰਤ ਰੇਲ ਯਾਤਰੀ-ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ’ਤੇ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਿਨੀ ਵੈਸ਼ਣਵ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਰਹੇ। ਇਹ ਮੁਹਿੰਮ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਵਿਕਸਿਤ ਭਾਰਤ 2047 ਅਤੇ ਵੋਕਲ ਫਾਰ ਲੋਕਲ ਦੀ ਅਪੀਲ ਨੂੰ ਆਮ ਜਨਤਾ ਤੱਕ ਪਹੁੰਚਾਉਣ ਦਾ ਇੱਕ ਮਹਤੱਵਪੂਰਣ ਯਤਨ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਖੁਦ ਰੇਲਵੇ ਸਟੇਸ਼ਨ ਦੇ ਪਲੇਟਫਾਰਮ ’ਤੇ ਜਾ ਕੇ ਅਤੇ ਟ੍ਰੇਨ ਵਿੱਚ ਮੌਜੂਦ ਯਾਤਰੀਆਂ ਨਾਲ ਸੰਪਰਕ ਕਰ ਆਤਮਨਿਰਭਰ ਭਾਰਤ ਦੇ ਲੀਫ਼ਲੈਟਸ ਵੰਡੇ। ਇਸ ਦੇ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗਲਬਾਤ ਵਿੱਚ ਕਿਹਾ ਕਿ 2014 ਵਿੱਚ ਭਾਰਤ ਦੁਨੀਆ ਦੀ 12ਵੀਂ-13ਵੀਂ ਅਰਥਵਿਵਸਥਾ ਸੀ, ਪਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਿਰਫ 11 ਸਾਲਾਂ ਵਿੱਚ ਭਾਰਤ ਦੁਨੀਆ ਦੀ ਚੌਥੀ ਸੱਭ ਤੋਂ ਵੱਡੀ ਆਰਥਕ ਸ਼ਕਤੀ ਬਣ ਚੁੱਕਾ ਹੈ। ਉਨ੍ਹਾਂ ਨੇ ਭਰੋਸਾ ਵਿਅਕਤ ਕੀਤਾ ਕਿ ਲੋਕਲ ਉਤਪਾਦਾਂ ਦੀ ਵਰਤੋ, ਉਤਪਾਦਨ ਨੂੰ ਪ੍ਰੋਤਸਾਹਨ ਦੇਣ ਅਤੇ ਆਤਮਨਿਰਭਰਤਾ ਨੂੰ ਅਪਨਾਉਣ ਨਾਲ ਭਾਰਤ ਵਿਸ਼ਵ ਦੀ ਤੀਜੀ ਸੱਭ ਤੋਂ ਵੱਡੀ ਅਰਕਵਿਵਸਥਾ ਬਣ ਕੇ ਉਭਰੇਗਾ।

ਉਨ੍ਹਾਂ ਨੇ ਰੇਲਵੇ ਵਿਕਾਸ ਦਾ ਜਿਕਰ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੂਰੇ ਦੇਸ਼ ਵਿੱਚ ਰੇਲ ਅਤੇ ਸੜਕ ਇੰਫ੍ਰਾਸਟਕਚਰ ਨੂੰ ਮਜਬੂਤ ਕੀਤਾ ਗਿਆ ਹੈ। ਰੇਲਵੇ ਸਟੇਸ਼ਨ, ਏਅਰਪੋਰਟ ਵਰਗੀ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਰਹੇ ਹਨ। ਚੰਡੀਗੜ੍ਹ, ਪੰਚਕੂਲਾ ਰੇਲਵੇ ਸਟੇਸ਼ਨ ਦਾ ਅੰਮਿ੍ਰਤ ਭਾਰਤ ਸਟੇਸ਼ਨ ਯੋਜਨਾ ਤਹਿਤ ਨਵੀਨੀਕਰਣ ਕੀਤਾ ਜਾ ਰਿਹਾ ਹੈ। ਇਹ ਵਿਲੱਖਣ ਵਿਕਾਸ ਦਾ ਉਦਾਹਰਣ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਵਿੱਚ ਸਿਰਫ ਭਿ੍ਰਸ਼ਟਾਚਾਰ ਵਿੱਚ ਭਰੋਸਾ ਰੱਖਿਆ, ਜਦੋਂ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਮੇਸ਼ਾ ਵਿਕਾਸ ਨੂੰ ਪ੍ਰਾਥਮਿਕਤਾ ਦਿੱਤੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਰਹੂਮ ਖਿਡਾਰੀ ਸ੍ਰੀ ਹਾਰਦਿਕ ਰਾਠੀ ਦੀ ਮੌਤ ਦੇ ਸਬੰਧ ਵਿੱਚ ਪੁੱਛੇ ਗਏ ਸੁਆਲ ’ਤੇ ਕਿਹਾ ਕਿ ਇਹ ਹਾਦਸਾ ਬੇਹੱਦ ਦੁਖਦ ਹੈ। ਖੇਡ ਵਿਭਾਗ ਅਤੇ ਪ੍ਰਸਾਸ਼ਨ ਨੂੰ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਖਿਡਾਰੀ ਸੂਬੇ ਦਾ ਮਾਣ ਹਨ ਅਤੇ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ। ਸਰਕਾਰ ਨੇ ਪੂਰੇ ਸੂਬੇ ਦੇ ਸਟੇਡੀਅਮਾਂ ਵਿੱਚ ਲੱਗੇ ਖੇਡ ਸਮੱਗਰੀਆਂ ਦੀ ਸਥਿਤੀ ਸਬੰਧੀ ਰਿਪੋਰਟ ਵੀ ਮੰਗੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਹਰਿਆਣਾ ਨੂੰ ਲੈ ਕੇ ਦਿੱਤੇ ਗਏ ਬਿਆਨ ’ਤੇ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ’ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ ਹੈ। ਸ੍ਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਮਹੀਨੇ ਵਿੱਚ ਪੰਜਾਬ ਤੋਂ ਨਸ਼ਾ ਖਤਮ ਕਰਨ ਦਾ ਵਾਅਦਾ ਕਰ ਸਰਕਾਰ ਤਾਂ ਬਣਾ ਲਈ, ਪਰ ਹਾਲਾਤ ਕਿਦਾਂ ਦੇ ਹਨ ਉਹ ਸੱਭ ਸਾਹਮਣੇ ਹੈ। ਨਸ਼ੇ ਦੀ ਵਜ੍ਹਾ ਨਾਲ ਪੰਜਾਬ ਦੇ ਨੌਜੁਆਨ ਬਰਬਾਦ ਹੋ ਰਹੇ ਹਨ, ਅਪਰਾਧ ਵੀ ਵੱਧ ਰਿਹਾ ਹੈ, ਬਜਾਏ, ਉਸ ’ਤੇ ਕੁੱਝ ਕਰਨ ਦੇ ਪੰਜਾਬ ਸੀਐਮ ਸਿਰਫ ਰਾਜਨੀਤੀ ਕਰ ਰਹੇ ਹਨ।

Leave a Reply

Your email address will not be published. Required fields are marked *