ਪੰਜਾਬਪਟਿਆਲਾ

350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ‘ਚ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਪਟਿਆਲਾ 3 ਦਿਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੇ ਗਏ ਧਾਰਮਿਕ ਸਮਾਗਮਾਂ ਦੇ ਵਿੱਚ ਸੇਵਾ ਨਿਭਾਉਣ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਅੱਜ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵੀ ਪੁੱਜੇ ਹੋਏ ਸਨ। ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਅਤੇ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਬਿੱਲਾ, ਹੈਡ ਗ੍ਰੰਥੀ ਹਰਵਿੰਦਰ ਸਿੰਘ ਵੀ ਸ਼ਾਮਿਲ ਸਨ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਘਰ ਵਿੱਚ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਹਮੇਸ਼ਾ ਹੀ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਆਪਣੀਆਂ ਜਿੱਥੇ ਬਿਹਤਰ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਉੱਥੇ ਹੀ ਸੇਵਾ ਭਾਵ ਦੇ ਨਾਲ ਵੀ ਸੰਗਤਾਂ ਨੂੰ ਅਹਿਮ ਸਹਿਯੋਗ ਵੀ ਦਿੱਤਾ ਜਾਂਦਾ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ 350 ਸਾਲਾ ਸ਼ਤਾਬਦੀ ਸਮਾਗਮਾਂ ਦੀ ਸਫਲਤਾ ਦਾ ਸਿਹਰਾ ਇਹਨਾਂ ਮੁਲਾਜ਼ਮਾਂ ਦੇ ਸਿਰ ਵੀ ਜਾਂਦਾ ਹੈ ਜਿਹੜੇ ਅਕਸਰ ਸੇਵਾ ਭਾਵ ਦੇ ਨਾਲ ਆਪਣੀਆਂ ਸੇਵਾਵਾਂ ਦਿੰਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਭਵਿੱਖ ਵਿੱਚ ਵੀ ਸ਼੍ਰੋਮਣੀ ਕਮੇਟੀ ਮੁਲਾਜ਼ਮ ਇਸੇ ਤਰ੍ਹਾਂ ਸੇਵਾ ਭਾਵ ਦੇ ਨਾਲ ਆਪਣੀਆਂ ਸੇਵਾਵਾਂ ਨੂੰ ਬਿਹਤਰ ਅਤੇ ਹੋਰ ਵੀ ਸੁਚਾਰੂ ਬਣਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਿਕਾਰਡ ਕੀਪਰ ਹਰਵਿੰਦਰ ਸਿੰਘ, ਜਸਦੀਪ ਸਿੰਘ ਰਾਮਗੜ੍ਹ ਅਤੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ।

Leave a Reply

Your email address will not be published. Required fields are marked *