ਹਰਿਆਣਾਚੰਡੀਗੜ੍ਹਜਲੰਧਰਪੰਜਾਬ

ਮੁੱਖ ਮੰਤਰੀ ਨੇ ਪਾਰਦਰਸ਼ੀ ਟੇਂਡਰਿੰਗ ਪ੍ਰਣਾਲੀ ਅਤੇ ਗ੍ਰਾਮੀਣ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਨੇ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਬਜਟ ਐਲਾਨਾਂ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ

ਪੰਚਕੂਲਾ 5 ਦਸੰਬਰ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਭਾਗ ਦੇ ਕੰਮਕਾਜ ਨੂੰ ਵੱਧ ਪਾਰਦਰਸ਼ੀ ਅਤੇ ਜਨਹਿਤਕਾਰੀ ਬਨਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗ੍ਰਾਮੀਣ ਖੇਤਰਾਂ ਵਿੱਚ ਵਿਕਾਸ ਕੰਮਾਂ ਨਾਲ ਸਬੰਧਿਤ ਕਿਸੇ ਵੀ ਵਿਭਾਗ ਦਾ ਜੇਕਰ ਟੇਂਡਰ ਐਚਈਡਬਲਿਯੂ ਪੋਰਟਲ ’ਤੇ ਜਾਰੀ ਹੁੰਦਾ ਹੈ, ਤਾਂ ਉਸ ਦੀ ਜਾਣਕਾਰੀ ਸਬੰਧਿਤ ਸਰਪੰਚਾਂ ਨੂੰ ਐਸਐਮਐਸ ਰਾਹੀਂ ਤੁਰੰਤ ਉਪਲਬਧ ਕਰਾਈ ਜਾਵੇ, ਤਾਂ ਜੋ ਗ੍ਰਾਮੀਣ ਪ੍ਰਤੀਨਿਧੀਆਂ ਨੂੰ ਨਿਰਮਾਣ ਕੰਮਾਂ ਦੀ ਸਹੀ, ਸਮੇਂਬੱਧ ਅਤੇ ਸਟੀਕ ਜਾਣਕਾਰੀ ਮਿਲ ਸਕੇ। ਇਸ ਨਾਲ ਨਿਗਰਾਨੀ ਅਤੇ ਲਾਗੂ ਕਰਨ ਦੀ ਗੁਣਵੱਤਾ ਹੋਰ ਬਿਹਤਰ ਹੋਵੇਗੀ। ਇਸ ਪੋਰਟਲ ਰਾਹੀਂ ਜਨਤਾ ਨੂੰ ਵੀ ਟੈਂਡਰਸ ਦੀ ਜਾਣਕਾਰੀ ਮਿਲੇਗੀ, ਜਿਸ ਨਾਲ ਕੰਮਾਂ ਵਿੱਚ ਹੋਰ ਵੱਧ ਪਾਰਦਰਸ਼ਿਤਾ ਵਧੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਦੇਰ ਸ਼ਾਮ ਸਿਵਲ ਸਕੱਤਰੇਤ ਵਿੱਚ ਵਿੱਤ ਸਾਲ 2025-26 ਨਾਲ ਸਬੰਧਿਤ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਬਜਟ ਐਲਾਨਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗ੍ਰਾਮੀਣ ਖੇਤਰਾਂ ਵਿੱਚ ਵਿਕਾਸ ਕੰਮਾਂ ਨੂੰ ਹੋਰ ਮਜਬੂਤ ਕਰਨ ਲਈ ਨਿਰਧਾਰਿਤ ਸਾਰੀ ਯੋਜਨਾਵਾਂ ਨੁੰ ਸਮੇਂ ’ਤੇ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਹੈ ਕਿ ਜਿਨ੍ਹਾਂ ਪੰਚਾਇਤਾਂ ਦੀ ਆਬਾਦੀ 1000 ਤੋਂ ਵੱਧ ਹੈ, ਉਨ੍ਹਾਂ ਪਿੰਡਾਂ ਦੀ ਕੱਚੀ ਫਿਰਨੀਆਂ ਨੂੰ ਪੱਕਾ ਕਰਨਾ ਹੈ, ਤਾਂ ਜੋ ਲੋਕਾਂ ਨੂੰ ਆਵਾਜਾਈ ਸਹੂਲਤ ਮਿਲ ਸਕੇ। ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਹੁਣ ਤੱਕ 639 ਫਿਰਨੀਆਂ ਨੂੰ ਪੱਕਾ ਕੀਤਾ ਜਾ ਚੁੱਕਾ ਹੈ, ਜਦੋਂ ਕਿ 303 ਕੰਮ ਪ੍ਰਗਤੀ ’ਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਅਤੇ ਉਨ੍ਹਾਂ ਨੂੰ ਮੀਟਿੰਗ ਅਤੇ ਹੋਰ ਗਤੀਵਿਧੀਆਂ ਲਈ ਸਹੂਲਤਜਨਕ ਸਥਾਨ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸੂਬਾ ਸਰਕਾਰ ਹਰੇਕ ਪਿੰਡ ਵਿੱਚ ਮਹਿਲਾ ਚੌਪਾਲ ਦਾ ਨਿਰਮਾਣ ਕਰਵਾ ਰਹੀ ਹੈ।

ਪਹਿਲੇ ਪੜਾਅ ਵਿੱਚ 754 ਪਿੰਡਾਂ ਨੂੰ ਚੋਣ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 480 ਮਹਿਲਾ ਚੌਪਾਲਾਂ ਦਾ ਨਿਰਮਾਣ ਕੰਮ ਪੂਰਾ ਹੋ ਚੁੱਕਾ ਹੈ, ਜਦੋਂ ਕਿ ਬਾਕੀ 274 ਚੌਪਾਲਾਂ ਦਾ ਕੰਮ ਪ੍ਰਗਤੀ ’ਤੇ ਹੈ। ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਗ੍ਰਾਮੀਣ ਖੇਤਰਾਂ ਵਿੱਚ ਪਹਿਲੇ ਪੜਾਅ ਦੇ ਤਹਿਤ 994 ਈ-ਲਾਇਬ੍ਰੇਰੀਆਂ ਦਾ ਨਵੀਨੀਕਰਣ ਅਤੇ ਫਰਨੀਚਰ ਲਗਾਇਆ ਜਾ ਚੁੱਕਿਆ ਹੈ। ਇੰਨ੍ਹਾਂ ਲਾਇ੍ਰਬੇਰੀਆਂ ਵਿੱਚ ਜਲਦੀ ਕਿਤਾਬਾਂ ਤੇ ਕੰਪਿਊਟਰ ਉਪਲਬਧ ਕਰਵਾ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਵਿੱਚ ਗ੍ਰਾਮੀਣ ਖੇਤਰ ਵਿੱਚ ਹੁਣ ਤੱਕ 415 ਇਨਡੋਰ ਜਿਮ ਸਥਾਪਿਤ ਕੀਤੇ ਜਾ ਚੁੱਕੇ ਹਨ। ਇਸੀ ਤਰ੍ਹਾਂ ਨਾਲ ਵੱਖ-ਵੱਖ ਅਨੁਸੂਚਿਤ ਜਾਤੀਆਂ ਦੇ ਲਈ ਹਰ ਜਿਲ੍ਹਾ ਵਿੱਚ ਕਮਿਊਨਿਟੀ ਹਾਲ ਦੇ ਨਿਰਮਾਣ ਕੰਮ ਵੀ ਤੇਜ ਗਤੀ ਨਾਲ ਚੱਲ ਰਹੇ ਹਨ। ਹੁਣ ਤੱਕ 366 ਪੰਚਾਇਤਾਂ ਵਿੱਚੋਂ 202 ਕੰਮ ਪੂਰੇ ਹੋ ਚੁੱਕੇ ਹਨ, ਜਦੋਂ ਕਿ 140 ਹਾਲ ਦਾ ਨਿਰਮਾਣ ਕੰਮ ਜਾਰੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਪਰਿਯੋਜਨਾਵਾਂ ਦੀ ਸਮੇਂਬੱਧ ਪ੍ਰਗਤੀ ਯਕੀਨੀ ਕੀਤੀ ਜਾਵੇ ਅਤੇ ਪਾਰਦਰਸ਼ਿਤਾ, ਜਵਾਬਦੇਹੀ ਅਤੇ ਜਨਸਹਿਭਾਗਤਾ ਨੁੰ ਪ੍ਰਾਥਮਿਕਤਾ ਦਿੰਦੇ ਹੋਏ ਯੋਜਨਾਵਾਂ ਨੂੰ ਜਲਦੀ ਨਾਲ ਅੱਗੇ ਵਧਾਇਆ ਜਾਵੇ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਵਿੱਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਮੋਹਮਦ ਸ਼ਾਇਨ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨਿਦੇਸ਼ਕ ਸ੍ਰੀ ਅਨੀਸ਼ ਯਾਦਵ, ਗ੍ਰਾਮੀਣ ਵਿਕਾਸ ਵਿਭਾਗ ਦੇ ਨਿਦੇਸ਼ਕ ਸ੍ਰੀ ਰਾਹੁਲ ਨਰਵਾਲ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਦੇਵੇਂਦਰ ਸਿੰਘ ਬੜਖਾਲਸਾ ਤੇ ਸ੍ਰੀ ਰਾਜ ਨਹਿਰੂ ਸਮੇਤ ਹੋਰ ਅਧਿਕਾਰੀ ਮੌਜ਼ੂਦ ਰਹੇ।

Leave a Reply

Your email address will not be published. Required fields are marked *