ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਅੰਮਿ੍ਰਤਪਾਲ ਦੀ ਪੈਰੋਲ ਪਟੀਸ਼ਨ ’ਤੇ 17 ਦਸੰਬਰ ਨੂੰ ਮੁੜ ਹੋਵੇਗੀ ਸੁਣਵਾਈ

ਸੰਸਦ ਵਿਚ ਕੁਝ ਵੀ ਇਤਰਾਜ਼ਯੋਗ ਨਹੀਂ ਕਹੇਗਾ ਅੰਮਿ੍ਰਤਪਾਲ: ਵਕੀਲ; ਇਸ ਮਾਮਲੇ ਦਾ ਜਲਦੀ ਨਿਪਟਾਰਾ ਜ਼ਰੂਰੀ: ਅਦਾਲਤ

ਪੰਚਕੂਲਾ 16 ਦਸੰਬਰ (ਮਧੂਸਾਰ ਬਿਊਰੋ) ਨੈਸ਼ਨਲ ਸਕਿਓਰਿਟੀ ਐਕਟ (1) ਤਹਿਤ ਹਿਰਾਸਤ ਵਿੱਚ ਲਏ ਗਏ ਅਤੇ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੇ ਸੰਸਦੀ ਹਲਕੇ ਦਾ ਸਾਰਾ ਕੰਮ ਠੱਪ ਹੋ ਗਿਆ ਹੈ। ਅਦਾਲਤ ਨੇ ਅੰਮਿ੍ਰਤਪਾਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 17 ਦਸੰਬਰ ਨੂੰ ਮੁੜ ਕਰਨ ਦਾ ਫੈਸਲਾ ਕੀਤਾ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਸਾਹਮਣੇ ਪੇਸ਼ ਹੋਏ।

ਅੰਮਿ੍ਰਤਪਾਲ ਵੱਲੋਂ ਪੇਸ਼ ਹੋਏ ਇੱਕ ਵਕੀਲ ਨੇ ਕਿਹਾ ਕਿ ਅੰਮਿ੍ਰਤਪਾਲ ਨੂੰ ਪੈਰੋਲ ਦੇਣਾ ਪੂਰੀ ਤਰ੍ਹਾਂ ਅਦਾਲਤ ਦਾ ਅਧਿਕਾਰ ਖੇਤਰ ਹੈ ਤੇ ਸੰਸਦ ਦਾ ਸੈਸ਼ਨ 19 ਦਸੰਬਰ ਨੂੰ ਸਮਾਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਇਹ ਵਾਅਦਾ ਕਰਨ ਲਈ ਤਿਆਰ ਹੈ ਕਿ ਉਹ ਸੰਸਦ ਵਿੱਚ ਕੁਝ ਵੀ ਇਤਰਾਜ਼ਯੋਗ ਨਹੀਂ ਕਹੇਗਾ। ਅੰਮਿ੍ਰਤਪਾਲ ਸਿੰਘ ਹੜ੍ਹਾਂ, ਆਪਣੇ ਹਲਕੇ ਵਿੱਚ ਨਸ਼ਿਆਂ ਦੇ ਮਾਮਲੇ ਅਤੇ 14 ਸਕੀਮ ਅਧੀਨ ਵਿਕਾਸ ਕਾਰਜਾਂ ਨਾਲ ਸਬੰਧਤ ਮੁੱਦੇ ਰੱਖੇਗਾ।

Leave a Reply

Your email address will not be published. Required fields are marked *