ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ
ਬਿਹਾਰ ਦੇ ਮੁੱਖ ਮੰਤਰੀ ਨਤੀਸ਼ ਕੁਮਾਰ ਅਤੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਕੀਤੀ ਸ਼ਿਰਕਤ
ਪਟਨਾ ਸਾਹਿਬ 27 ਦਸੰਬਰ (ਮਧੂਸਾਰ ਬਿਊਰੋ) ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਕਮੇਟੀ, ਬਿਹਾਰ ਸਰਕਾਰ ਅਤੇ ਸਾਧ ਸੰਗਤ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਰਾਜਪਾਲ ਆਰਿਫ ਮੁਹੰਮਦ ਖਾਨ ਅਤੇ ਕਈ ਪਤਵੰਤਿਆਂ ਨੇ ਸ਼ਿਰਕਤ ਕੀਤੀ ਅਤੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ, ਕਿਰਪਾਨ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਤਖ਼ਤ ਸਾਹਿਬ ਦਾ ਰਸਾਲਾ, ਗੋਬਿੰਦ ਪ੍ਰਕਾਸ਼ ਜਾਰੀ ਕੀਤਾ ਅਤੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਕੈਲੰਡਰ ਅਤੇ ਸਿੱਖ ਜੰਤਰੀ ਜਾਰੀ ਕੀਤੀ। ਇਸ ਮੌਕੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ, ਮੈਂਬਰ ਮਹਿੰਦਰਪਾਲ ਸਿੰਘ ਢਿੱਲੋਂ, ਹਰਪਾਲ ਸਿੰਘ ਜੌਹਲ, ਜਸਬੀਰ ਸਿੰਘ ਧਾਮ ਅਤੇ ਮੀਡੀਆ ਇੰਚਾਰਜ ਸੁਦੀਪ ਸਿੰਘ ਮੌਜੂਦ ਸਨ।ਸ੍ਰ. ਜਗਜੋਤ ਸਿੰਘ ਸੋਹੀ ਅਤੇ ਸ੍ਰ. ਇੰਦਰਜੀਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜਾ 25 ਦਸੰਬਰ ਤੋਂ 27 ਦਸੰਬਰ ਤੱਕ ਮਨਾਇਆ ਗਿਆ, ਜਿਸ ਵਿੱਚ ਪ੍ਰਭਾਤ ਫੇਰੀ, ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਵਰਗੇ ਸਮਾਗਮ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਪ੍ਰਕਾਸ਼ ਪੁਰਬ 15 ਤਰੀਕ ਨੂੰ ਪ੍ਰਭਾਤ ਫੇਰੀ ਨਾਲ ਸ਼ੁਰੂ ਹੋਇਆ ਸੀ ਅਤੇ ਅੱਜ ਦੇ ਸਮਾਗਮ ਬਹੁਤ ਉਤਸ਼ਾਹ ਨਾਲ ਮਨਾਏ ਗਏ। ਬਿਹਾਰ ਸਰਕਾਰ ਦੇ ਸਹਿਯੋਗ ਨਾਲ ਤਖ਼ਤ ਪਟਨਾ ਕਮੇਟੀ ਨੇ ਸ਼ਰਧਾਲੂਆਂ ਲਈ ਰਿਹਾਇਸ਼, ਆਵਾਜਾਈ, ਲੰਗਰ ਅਤੇ ਸੁਰੱਖਿਆ ਲਈ ਵਿਸਤਿ੍ਰਤ ਪ੍ਰਬੰਧ ਕੀਤੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਦੇ ਮੁੱਖ ਇਕੱਠ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ, ਰਾਜਪਾਲ ਆਰਿਫ਼ ਮੁਹੰਮਦ ਖਾਨ ਉੱਥੇ ਪਹੁੰਚੇ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ। ਉਨ੍ਹਾਂ ਨੇ ਮੰਗਲ ਤਾਲਾਬ ਵਿੱਚ ਐਮਆਰਆਈ ਸੀਟੀ ਸਕੈਨ ਸੈਂਟਰ ਲਈ 10 ਹਜ਼ਾਰ ਗਜ਼ ਜ਼ਮੀਨ ਦਾਨ ਕੀਤੀ। ਇਸ @ਤੇ, ਮੁੰਬਈ ਨਿਵਾਸੀ ਗੁਰਿੰਦਰ ਸਿੰਘ ਬਾਵਾ ਦੀ ਮਦਦ ਨਾਲ, ਐਮਆਰਆਈ, ਸੀਟੀ ਸਕੈਨ ਸੈਂਟਰ ਖੋਲ੍ਹਿਆ ਜਾਵੇਗਾ ਜਿਸ ਵਿੱਚ ਇਹ ਸਹੂਲਤਾਂ ਬਾਜ਼ਾਰ ਨਾਲੋਂ ਬਹੁਤ ਘੱਟ ਦਰਾਂ @ਤੇ ਉਪਲਬਧ ਕਰਵਾਈਆਂ ਜਾਣਗੀਆਂ। ਇਸ ਦੇ ਨਾਲ, ਦੂਜੇ ਪੜਾਅ ਵਿੱਚ ਇੱਕ ਕੈਂਸਰ ਰੋਕਥਾਮ ਕੇਂਦਰ ਵੀ ਖੋਲ੍ਹਿਆ ਜਾਵੇਗਾ।

