ਪੰਜਾਬਪਟਿਆਲਾ

ਹਰਚੰਦ ਸਿੰਘ ਬਰਸਟ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਨਿਪਟਾਰਾ

ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪਟਿਆਲਾ, 4 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਸ. ਬਰਸਟ ਨੇ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਹਰ ਸਮੇਂ ਲੋਕਾਂ ਦੇ ਨਾਲ ਖੜੇ ਹਨ। ਸ. ਬਰਸਟ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹੀ ਕੋਸ਼ਿਸ ਰਹੀ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ, ਜਿਸ ਲਈ ਉਹ ਖੁਦ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਮਿਲਣ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕੀਤੇ ਜਾਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਸਕੇ।

        ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਅਤੇ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ। ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਹਰ ਵਰਗ ਦੀ ਭਲਾਈ ਲਈ ਲਏ ਗਏ ਫੈਸਲਿਆਂ ਤੋਂ ਆਮ ਜਨਤਾ ਬਹੁਤ ਖੁਸ਼ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੀ ਤਰੱਕੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਵਾਂਗ ਲੋਕਾਂ ਨੂੰ ਝੁਠੇ ਵਾਅਦੇ ਨਾ ਕਰਦੇ ਹੋਏ ਲੋਕ ਹਿੱਤ ਵਿੱਚ ਕਾਰਜ ਕਰਕੇ ਆਪਣੇ ਵਾਅਦੇ ਪੂਰੇ ਕੀਤੇ ਹਨ। ਪੰਜਾਬ ਸਰਕਾਰ ਨੇ 4 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕੀਤੇ ਹਨ। ਪ੍ਰਸ਼ਾਸਨਿਕ ਸੁਧਾਰਾਂ ਤੋਂ ਲੈ ਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ। ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ 61 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਲੋਕਾਂ ਨੂੰ 600 ਯੁਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।

ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਉਣਾ, ਸਕੂਲ ਆਫ਼ ਐਮੀਨੈਂਸ, ਸੜਕ ਸੁਰੱਖਿਆ ਫੋਰਸ, ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਮੇਤ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਰਥਿਕ ਕਦਮ ਚੁੱਕੇ ਜਾ ਰਹੇ ਹਨ। ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ। ਸੂਬੇ ਦੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਯੁੱਧ ਨਸ਼ੀਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਸੂਬੇ ਨੂੰ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।

        ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਚੇਅਰਮੈਨ ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸ਼ਨ ਲਿਮ., ਦਰਸ਼ਨ ਸਿੰਘ ਗਿੱਤੀ ਮਾਨ ਚੇਅਰਮੈਨ ਮਾਰਕਿਟ ਕਮੇਟੀ ਚੀਮਾ, ਰਜਿੰਦਰ ਸਿੰਘ ਸਰਪੰਚ ਤਲਵੰਡੀ ਕੋਠੇ, ਗੁਰਦੀਪ ਸਿੰਘ ਸਰਪੰਚ ਦੇਵੀਨਗਰ, ਅਮਰੀਕ ਸਿੰਘ ਸਰਪੰਚ ਅਸਮਾਨਪੁਰ, ਸ਼ਾਮ ਲਾਲ ਦੱਤ, ਗੁਰਮੀਤ ਸਿੰਘ ਪੰਚਾਇਤ ਮੈਂਬਰ ਫਤਿਹਗੜ੍ਹ ਛੰਨਾ, ਹਰਜਿੰਦਰ ਸਿੰਘ ਸਾਬਕਾ ਸਰਪੰਚ ਤਰੈਂ, ਲਖਵਿੰਦਰ ਸਿੰਘ ਲਲੋਛੀ ਸਾਬਕਾ ਸਰਪੰਚ, ਅਵਤਾਰ ਸਿੰਘ ਫਤਿਹਗੜ੍ਹ ਛੰਨਾ, ਕੁਲਵਿੰਦਰ ਸਿੰਘ ਫਤਿਹਗੜ੍ਹ ਛੰਨਾ, ਗੁਰਪ੍ਰੀਤ ਸਿੰਘ, ਬੇਅੰਤ ਸਿੰਘ, ਪਰਮਜੀਤ ਕੁਮਾਰ ਬੰਮਣਾ, ਪ੍ਰਦੀਪ ਸਿੰਘ, ਦਰਸ਼ਨ ਸਿੰਘ, ਜਾਨਪਾਲ ਤਲਵੰਡੀ ਮਲਿਕ, ਗੁਰਤਿੰਦਰ ਸਿੰਘ, ਲਵਪ੍ਰੀਤ ਸਿੰਘ, ਲਾਲ ਸਿੰਘ ਸਾਬਕਾ ਸਰਪੰਚ ਕਾਠਗੜ੍ਹ, ਸੁਖਦੇਵ ਸਿੰਘ, ਪਰਮਜੀਤ ਸਿੰਘ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

Leave a Reply

Your email address will not be published. Required fields are marked *