328 ਸਰੂਪ ਮਾਮਲਾ: S9“ ਵੱਲੋਂ ਤਲਾਸ਼ੀ ਦੌਰਾਨ ਮੋਬਾਈਲ ਫੋਨ, ਟੈਬਲੇਟ, ਕੰਪਿਊਟਰ ਅਤੇ ਦਸਤਾਵੇਜ਼ ਜ਼ਬਤ
ਅੰਮ੍ਰਿਤਸਰ 4 ਜਨਵਰੀ(ਮਧੂਸਾਰ ਬਿਊਰੋ) 328 ਲਾਪਤਾ ਸਰੂਪਾਂ ਦੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (S9“) ਨੇ ਅੱਜ ਵੱਡੇ ਖੁਲਾਸੇ ਕਰਦਿਆਂ ਦੱਸਿਆ ਕਿ ਇਸ ਕੇਸ ਵਿੱਚ ਹੁਣ ਤੱਕ 2 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ। ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਚਾਰਟਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਅਤੇ ਕੰਵਲਜੀਤ ਸਿੰਘ ਸ਼ਾਮਲ ਹਨ। ਜਾਂਚ ਟੀਮ ਅਨੁਸਾਰ ਕੰਵਲਜੀਤ ਸਿੰਘ ਧਾਰਮਿਕ ਗ੍ਰੰਥਾਂ ਦੀ ਅਣਅਧਿਕਾਰਤ ਤਿਆਰੀ ਅਤੇ ਭੰਡਾਰਨ ਵਰਗੀਆਂ ਗੰਭੀਰ ਬੇਨਿਯਮੀਆਂ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਸੀ। ਇਸ ਮਾਮਲੇ ਵਿੱਚ ਕੁੱਲ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 2 ਦੀ ਮੌਤ ਹੋ ਚੁੱਕੀ ਹੈ ਅਤੇ ਬਾਕੀ 14 ਵਿਅਕਤੀ ਜਾਂਚ ਦੇ ਘੇਰੇ ਵਿੱਚ ਹਨ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਵਿਸ਼ੇਸ਼ ਜਾਂਚ ਟੀਮ ( S9“) ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ 14 ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ 7 ਮੋਬਾਈਲ ਫੋਨ, ਟੈਬਲੇਟ, ਲੈਪਟਾਪ ਅਤੇ ਹੋਰ ਡਿਜੀਟਲ ਸਟੋਰੇਜ ਡਿਵਾਈਸ ਜ਼ਬਤ ਕੀਤੇ ਗਏ ਹਨ। ਇਨ੍ਹਾਂ ਇਲੈਕਟ੍ਰਾਨਿਕ ਉਪਕਰਨਾਂ ਦਾ ਫੋਰੈਂਸਿਕ ਵਿਸ਼ਲੇਸ਼ਣ ਕਰਵਾਇਆ ਜਾਵੇਗਾ ਤਾਂ ਜੋ ਮਾਮਲੇ ਦੀ ਡੂੰਘਾਈ ਤੱਕ ਪਹੁੰਚਿਆ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਕੁਝ ਸਿਆਸਤਦਾਨਾਂ ਨਾਲ ਜੁੜੀਆਂ ਕੰਪਨੀਆਂ ਵੱਲੋਂ ਕੀਤੇ ਗਏ ਭੁਗਤਾਨਾਂ ਦੇ ਰਿਕਾਰਡ ਦੀ ਵੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਕੁਝ ਹੋਰ ਅਹਿਮ ਗਿ੍ਰਫ਼ਤਾਰੀਆਂ ਅਤੇ ਨਵੇਂ ਖੁਲਾਸੇ ਹੋਣ ਦੀ ਪੂਰੀ ਸੰਭਾਵਨਾ ਹੈ।

