ਪੰਜਾਬਪਟਿਆਲਾ

ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਨੂੰ ਲੈ ਕੇ ਆਰੰਭੀਆਂ ਤਿਆਰੀਆਂ

ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਮੂਹ ਸਟਾਫ ਮੈਂਬਰਾਂ ਤੇ ਇੰਚਾਰਜ ਸਾਹਿਬਾਨਾਂ ਨਾਲ ਇਕੱਤਰਤਾ

ਪਟਿਆਲਾ 8 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਨੂੰ ਲੈ ਕੇ ਤਿਆਰੀਆਂ ਕਰ ਦਿੱਤੀਆਂ ਗਈਆਂ। ਇਸ ਸਬੰਧ ਵਿਚ ਅੱਜ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪ੍ਰਬੰਧਕ ਮੈਨੇਜਰ ਭਾਗ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਸਮੂਹ ਸਟਾਫ ਮੈਂਬਰ ਤੇ ਇੰਚਾਰਜ ਸਾਹਿਬਾਨਾਂ ਨਾਲ ਇਕੱਤਰਤਾ ਕੀਤੀ ਗਈ।
ਇਸ ਮੌਕੇ ਹੈਡ ਗ੍ਰੰਥ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਮੌਕੇ ਕਰਾਏ ਜਾਣ ਵਾਲੇ ਧਾਰਮਕ ਸਮਾਗਮ ਨੂੰ ਲੈ ਕੇ ਦੀਰਘ ਵਿਚਾਰਾਂ ਸਮੂਹ ਸਟਾਫ ਮੈਂਬਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਇੰਚਾਰਜ ਸਾਹਿਬਾਨਾਂ ਨਾਲ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਵੱਡੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧ ਵਿਚ ਪ੍ਰਬੰਧ ਅਧੀਨ ਆਉਂਦੇ ਕਾਰਜਾਂ ਨੂੰ ਨੇਪਰੇ ਚਾੜਨ ਲਈ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਕਿ ਪੁਖਤਾ ਇੰਤਜਾਮ ਸਮੇਂ ਸਿਰ ਨੇਪਰੇ ਚਾੜੇ ਜਾ ਸਕਣ।
ਇਕੱਤਰਤਾ ਦੌਰਾਨ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਦਾ ਸਾਲਾਨਾ ਜੋੜ ਆ ਰਿਹਾ ਅਤੇ ਇਸ ਸਬੰਧ ਵਿਚ 22 ਅਤੇ 23 ਜਨਵਰੀ ਨੂੰ ਪ੍ਰੋਗਰਾਮ ਉਲੀਕੇ ਗਏ ਹਨ, ਜਿਨਾਂ ਵਿਚ ਗੁਰਮਤਿ ਸਮਾਗਮ, ਕਵੀ ਦਰਬਾਰ, ਢਾਡੀ ਦਰਬਾਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਦੀ ਲੜੀ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਜਥੇਬੰਦੀਆਂ ਆਦਿ ਵੀ ਆਪਣਾ ਅਹਿਮ ਯੋਗਦਾਨ ਪਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਨ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਜਸਵਿੰਦਰ ਸਿੰਘ, ਸੁਪਰਵਾਈਜਰ ਕਰਨੈਲ ਸਿੰਘ, ਵਰਿੰਦਰ ਸਿੰਘ ਗੋਲਡੀ, ਅਕਾਊਂਟੈਟ ਗੁਰਮੀਤ ਸਿੰਘ, ਸਰਬਜੀਤ ਸਿੰਘ, ਹਜ਼ੂਰ ਸਿੰਘ ਤੋਂ ਇਲਾਵਾ ਸੁਖਦੇਵ ਸਿੰਘ ਕਾਹਲਵਾਂ, ਹਰਵਿੰਦਰ ਸਿੰਘ ਕਾਹਲਵਾਂ ਆਦਿ ਤ ੋਂ ਇਲਾਵਾ ਸਮੂਹ ਪ੍ਰਬੰਧਕੀ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *