ਸਤਿੰਦਰ ਸੱਤੀ ਨੂੰ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਚੁਣੀ
ਚੰਡੀਗੜ•, 20 ਸਤੰਬਰ (ਮਧੂਸਾਰ ਬਿਓੂਰੋ)
ਟੀ.ਵੀ. ਐਂਕਰ ਅਤੇ ਮੇਜ਼ਬਾਨ ਸਤਿੰਦਰ ਸੱਤੀ ਨੂੰ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਚੁਣੀ ਗਈ ਹੈ। ਪੰਜਾਬੀ ਦੇ ਲੇਖਕ ਲਖਵਿੰਦਰ ਸਿੰਘ ਜੌਹਲ ਜਨਰਲ ਸਕੱਤਰ ਚੁਣੇ ਗਏ ਹਨ ਜਦਕਿ ਇੰਜੀਨੀਅਰ ਸੁਰਿੰਦਰ ਸਿੰਘ ਵਿਰਦੀ ਨੂੰ ਪੰਜਾਬ ਕਲਾ ਪ੍ਰੀਸ਼ਦ ਦਾ ਉਪ ਚੇਅਰਮੈਨ ਐਲਾਨਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਨਵੇਂ ਨਿਯੁਕਤ ਹੋਏ ਅਹੁਦੇਦਾਰਾਂ ਦੀ ਨਿਯੁਕਤੀ ਕਰਨ ਦਾ ਫੈਸਲਾ ਪੰਜਾਬ ਕਲਾ ਪ੍ਰੀਸ਼ਦ ਦੀ ਜਨਰਲ ਬਾਡੀ ਵੱਲੋਂ ਸੈਕਟਰ-16 ਦੇ ਕਲਾ ਭਵਨ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਲਿਆ ਗਿਆ।

