ਖ਼ਾਲਸਾ ਕਾਲਜ ਪਟਿਆਲਾ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ
ਪਟਿਆਲਾ 21 ਸਤੰਬਰ (ਮਧੂਸਾਰ ਬਿਊਰੋ)
ਖ਼ਾਲਸਾ ਕਾਲਜ ਪਟਿਆਲਾ ਵਿਖੇ ਐਮ.ਕਾਮ. ਭਾਗ ਦੂਜਾ ਦੇ ਵਿਦਿਆਰਥੀਆਂ ਵੱਲੋਂ ਐਮ.ਕਾਮ. ਭਾਗ ਪਹਿਲਾ ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਐਮ.ਕਾਮ.ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਆਪਣੀ ਜਾਣ-ਪਹਿਚਾਣ ਦਿੱਤੀ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਜੇਤੂਆਂ ਨੂੰ ਇਨਾਮ ਪ੍ਰਦਾਨ ਕੀਤੇ ਗਏ ਅਤੇ ਇਹ ਪ੍ਰੋਗਰਾਮ ਸਾਰੇ ਵਿਦਿਆਰਥੀਆਂ ਲਈ ਗਿਆਨਵਰਧਕ ਸਿੱਧ ਹੋਇਆ।
ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਮਨਸੂਬੇ ਰੱਖਣ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕਿਸੇ ਵੀ ਉਦੇਸ਼ ਦੀ ਪ੍ਰਾਪਤੀ ਦ੍ਰਿੜ ਨਿਸ਼ਚੇ ਤੇ ਲਗਨ ਨਾਲ ਹੋ ਸਕਦੀ ਹੈ।
ਡਾ. ਜਸਲੀਨ ਕੌਰ, ਡਿਪਟੀ ਪ੍ਰਿੰਸੀਪਲ ਅਤੇ ਮੁਖੀ ਸਕੂਲ ਆਫ਼ ਕਾਮਰਸ ਐਂਡ ਮੈਨੇਜਮੈਂਟ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਤੇ ਸਾਰੇ ਮੈਂਬਰਾਂ ਦੇ ਯੋਗਦਾਨ ਨਾਲ ਹੀ ਸੰਭਵ ਹੋ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਸ਼ੁਭ ਇਛਾਵਾਂ ਦਿੱਤੀਆਂ।

