ਅੰਮ੍ਰਿਤਸਰਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਦਿੱਲੀ ਕਮੇਟੀ ਇਜਲਾਸ ਦੀ ਕਾਰਵਾਈ 15 ਦਿਨਾਂ ’ਚ ਰੱਦ ਕਰਨ ਦੇ ਆਦੇਸ਼

ਅੰਮ੍ਰਿਤਸਰ 27 ਫਰਵਰੀ (ਮਧੂਸਾਰ ਬਿਊਰੋ) ਇਸ ਮਾਮਲੇ ਵਿੱਚ ਅੱਜ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੋਰ ਅਹੁਦੇਦਾਰ ਤੇ ਮੈਂਬਰ ਇਥੇ ਪੁੱਜੇ ਸਨ ਜਿਨ੍ਹਾਂ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।
ਜਥੇਦਾਰ ਗੜਗੱਜ ਨੇ ਦੱਸਿਆ ਕਿ ਦਿੱਲੀ ਕਮੇਟੀ ਦੇ ਸਿੱਖ ਆਗੂਆਂ ਨੂੰ ਆਖਿਆ ਗਿਆ ਹੈ ਕਿ ਉਹ 15 ਦਿਨਾਂ ਵਿੱਚ ਆਦੇਸ਼ ਦੀ ਉਲੰਘਣਾ ਕਰਕੇ ਕੀਤੇ ਗਏ ਇਜਲਾਸ ਦੀ ਕਾਰਵਾਈ ਨੂੰ ਰੱਦ ਕਰਨ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਹੋਵੇਗੀ। ਉਨ੍ਹਾਂ ਨੂੰ ਇਜਲਾਸ ਵਿੱਚ ਪਾਸ ਕੀਤੇ ਮਤੇ ਬਾਰੇ ਵੀ ਵਿਚਾਰ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਦਿੱਲੀ ਕਮੇਟੀ ਦੇ ਸਿੱਖ ਆਗੂਆਂ ਨੂੰ ਆਖਿਆ ਕਿ ਜੇਕਰ ਸਿੱਖ ਸੰਸਥਾਵਾਂ ਹੀ ਅਕਾਲ ਤਖਤ ਦੇ ਆਦੇਸ਼ਾਂ ਦੀ ਅਣਦੇਖੀ ਕਰਨਗੀਆਂ ਤਾਂ ਫਿਰ ਇਸ ਦੀ ਸਰਵਉੱਚਤਾ ਨੂੰ ਕਿਵੇਂ ਕਾਇਮ ਰੱਖਿਆ ਜਾਵੇਗਾ।

Leave a Reply

Your email address will not be published. Required fields are marked *