ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਤਾਜ ਮਹਿਲ ਦਾ ਨਾਮ ਬਦਲਣ ਦੀ ਕੋਈ ਯੋਜਨਾ ਨਹੀਂ, ਕੇਂਦਰ ਸਰਕਾਰ ਨੇ ਸੰਸਦ ਵਿੱਚ ਕੀਤਾ ਸਪੱਸ਼ਟ

ਨਵੀਂ ਦਿੱਲੀ 12 ਮਾਰਚ (ਮਧੂਸਾਰ ਬਿਊਰੋ) ਦਰ ਸਰਕਾਰ ਨੇ ਵੀਰਵਾਰ ਨੂੰ ਸੰਸਦ ਵਿੱਚ ਸਪੱਸ਼ਟ ਕੀਤਾ ਹੈ ਕਿ ਵਿਸ਼ਵ ਪ੍ਰਸਿੱਧ ਇਤਿਹਾਸਕ ਇਮਾਰਤ ਤਾਜ ਮਹਿਲ ਦਾ ਨਾਮ ਬਦਲਣ ਦਾ ਕੋਈ ਪ੍ਰਸਤਾਵ ਸਰਕਾਰ ਦੇ ਵਿਚਾਰ ਅਧੀਨ ਨਹੀਂ ਹੈ। ਕੇਂਦਰੀ ਸੱਭਿਆਚਾਰ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਇੱਕ ਪੂਰਕ ਸਵਾਲ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਪਰਲੇ ਸਦਨ ਵਿੱਚ ਸੀ.ਪੀ.ਆਈ. (ਐੱਮ.) ਦੇ ਮੈਂਬਰ ਜੌਨ ਬਿ੍ਰਟਾਸ ਨੇ ਸਵਾਲ ਪੁੱਛਿਆ ਸੀ ਕਿ ਕੀ ਸਰਕਾਰ ਤਾਜ ਮਹਿਲ ਦਾ ਨਾਮ ਬਦਲਣ ਦੀ ਕੋਈ ਯੋਜਨਾ ਬਣਾ ਰਹੀ ਹੈ। ਇਸ ਦੇ ਜਵਾਬ ਵਿੱਚ ਮੰਤਰੀ ਸ਼ੇਖਾਵਤ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ, ÷ਮੰਤਰਾਲੇ ਕੋਲ ਨਾਮ ਬਦਲਣ ਦਾ ਅਜਿਹਾ ਕੋਈ ਵਿਚਾਰ ਨਹੀਂ ਹੈ। ਮੰਤਰੀ ਨੇ ਸਦਨ ਨੂੰ ਦੱਸਿਆ ਕਿ ਮੋਦੀ ਸਰਕਾਰ ਪੁਰਾਤੱਤਵ ਸਥਾਨਾਂ ਦੀ ਸੰਭਾਲ ਅਤੇ ਖੁਦਾਈ ਨੂੰ ਲੈ ਕੇ ਬੇਹੱਦ ਗੰਭੀਰ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ 10 ਸਾਲਾਂ ਵਿੱਚ ਇਤਿਹਾਸਕ ਸਥਾਨਾਂ ਦੀ ਖੁਦਾਈ ’ਤੇ ਪਿਛਲੀਆਂ ਸਰਕਾਰਾਂ ਦੇ 10 ਸਾਲਾਂ ਦੇ ਮੁਕਾਬਲੇ ਦੁੱਗਣੀ ਰਾਸ਼ੀ ਖਰਚ ਕੀਤੀ ਗਈ ਹੈ। ਸ਼ੇਖਾਵਤ ਅਨੁਸਾਰ, ਖੁਦਾਈ ਇੱਕ ਨਿਰੰਤਰ ਪ੍ਰਕਿਰਿਆ ਹੈ ਜੋ ਉਪਲਬਧ ਮਨੁੱਖੀ ਸਰੋਤਾਂ ਅਤੇ ਰਾਜ ਸਰਕਾਰਾਂ ਦੇ ਸਹਿਯੋਗ ’ਤੇ ਨਿਰਭਰ ਕਰਦੀ ਹੈ। ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਪਿਛਲੇ 10 ਸਾਲਾਂ (2014-2024) ਦੌਰਾਨ 3,713 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦੋਂ ਕਿ ਸਾਲ 2004 ਤੋਂ 2014 ਦੇ ਵਿਚਕਾਰ ਇਹ ਰਕਮ ਸਿਰਫ਼ 1,310 ਕਰੋੜ ਰੁਪਏ ਸੀ।

Leave a Reply

Your email address will not be published. Required fields are marked *