ਚੰਡੀਗੜ੍ਹਜਲੰਧਰਪੰਜਾਬ

ਪੰਜਾਬੀ ਅੰਦਰ ਪੰਜਾਬੀ ਭਾਸ਼ਾ ਪੂਰੀ ਤਰਾਂ ਲਾਗੂ ਕਰਨ ਵਿਚ ਨਾਕਾਮ ਸਰਕਾਰ : ਪ੍ਰੋ. ਬਡੂੰਗਰ

ਸਰਕਾਰੀ ਵਿਭਾਗਾਂ ਅੰਦਰ ਪੰਜਾਬੀ ਭਾਸ਼ਾ ਪ੍ਰਤੀ ਅੱਜ ਵੀ ਵੱਡੀ ਅਣਦੇਖੀ

ਪਟਿਆਲਾ 17 ਮਾਰਚ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਅੰਦਰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ਜਾਣ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਅੰਦਰ ਸਰਕਾਰੀ ਵਿਭਾਗਾਂ ਅੰਦਰ ਪੰਜਾਬੀ ਭਾਸ਼ਾ ਪ੍ਰਤੀ ਅੱਜ ਵੀ ਵੱਡੀ ਅਣਦੇਖੀ ਹੋ ਰਹੀ ਹੈ, ਜਦਕਿ ਸਰਕਾਰ ਦੀ ਕਹਿਣੀ ਤੇ ਕਥਨੀ ਵਿਚ ਵੱਡਾ ਫ਼ਰਕ ਹੈ, ਜਿਸ ਕਾਰਨ ਉੱਚ ਅਧਿਕਾਰੀ ਸਾਹਿਬਾਨ ਵੀ ਆਪਣਾ ਕੰਮਕਾਜ ਪੂਰੀ ਤਰ੍ਹਾਂ ਪੰਜਾਬੀ ਵਿਚ ਕਰਨ ਤੋਂ ਅਸਮਰਥ ਵਿਖਾਈ ਦਿੰਦੇ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬੀ ਮਾਂ ਭਾਸ਼ਾ ਦਾ ਵਿਦੇਸ਼ਾਂ ਵਿਚ ਨਾਮ ਸਥਾਪਿਤ ਹੋਣ ਲੱਗ ਪਿਆ ਹੈ । ਉਨ੍ਹਾਂ ਕਿਹਾ ਕਿ ਚੀਨ ਦੇ ਬੀਜਿੰਗ ਸ਼ਹਿਰ ਦੀ ਯੂਨੀਵਰਸਿਟੀ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਕੀਤਾ ਜਾਣਾ ਮਾਣ ਵਾਲੀ ਗੱਲ ਤਾਂ ਹੈ, ਪ੍ਰੰਤੂ ਚਿੰਤਾ ਹੈ ਕਿ ਪੰਜਾਬੀ ਭਾਸ਼ਾ ਨੂੰ ਪੰਜਾਬ ਅੰਦਰ ਕੰਮਕਾਜ ਦੌਰਾਨ ਪੂਰੀ ਤਰ੍ਹਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਜੇ ਰਾਜਾਂ ’ਤੇ ਕੁੰਡਾ ਹੈ ਤਾਂ ਉਨ੍ਹਾਂ ਨੂੰ ਰਾਜਾਂ ਦੀਆਂ ਭਾਸ਼ਾਵਾਂ ਪ੍ਰਤੀ ਵਰਤੀ ਜਾ ਰਹੀ ਅਣਦੇਖੀ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ ਰਾਜਾਂ ਤੋਂ ਆਪੋ ਆਪਣੀਆਂ ਭਾਸ਼ਾਵਾਂ ਪ੍ਰਤੀ ਅਣਦੇਖੀ ਦਾ ਜਵਾਬ ਲੈਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਦਾ ਅਹਿਮ ਕਰਤੱਵ ਹੈ ਕਿ ਉਹ ਰਾਜਾਂ ਨੂੰ ਚਿੱਠੀ ਪੱਤਰ ਕਰਕੇ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕਰੇ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਭਾਸ਼ਾ ਵਿਭਾਗ ਦੇ ਡਾਇਰੈਕਟਰ ਵੀ ਕਈ ਵਾਰ ਚਿੱਠੀ ਪੱਤਰ ਕਰਕੇ ਦੱਸ ਚੁੱਕੇ ਹਨ ਕਿ ਅਫ਼ਸਰਸ਼ਾਹੀ ਪੰਜਾਬੀ ਭਾਸ਼ਾ ਵਿਚ ਕਾਰਜਸ਼ੀਲ ਨਹੀਂ ਹੈ ਅਤੇ ਪੰਜਾਬੀ ਭਾਸ਼ਾ ਪ੍ਰਤੀ ਅਣਦੇਖੀ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ।

Leave a Reply

Your email address will not be published. Required fields are marked *