ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬ

ਗੁਰਦੁਆਰਾ ਸਾਹਿਬ ਬਰਮਮਾਲਾ ਹੈਦਰਾਬਾਦ ਦੀ ਜਗ੍ਹਾ `ਤੇ ਜਬਰੀ ਕਬਜ਼ਾ ਨਿੰਦਣਯੋਗ ਅਤੇ ਕੋਰਟ ਦੇ ਫੈਸਲੇ ਦੀ ਸ਼ਲਾਘਾ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਅੰਮ੍ਰਿਤਸਰ:- 17 ਮਾਰਚ (ਮਧੂਸਾਰ ਬਿਊਰੋ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਕੋਰਟ ਵਲੋਂ ਗੁਰਦੁਆਰਾ ਸਾਹਿਬ ਦੇ ਹੱਕ ਵਿਚ ਦਿਤੇ ਫੈਸਲੇ ਦੀ ਪ੍ਰਸੰਸਾ ਕੀਤੀ ‘ਤੇ ਸਥਾਨਕ ਪ੍ਰਸ਼ਾਸਨ ਵੱਲੋਂ ਕੀਤੀ ਕਾਰਵਾਈ ਦੀ ਸਖ਼ਤ ਸਬਦਾਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ ਸੰਬੰਧਤ ਜਗ੍ਹਾ ਤੇ ਇਸ ਤਰ੍ਹਾਂ ਦੀ ਜਬਰਦਸਤੀ ਕਰਨੀ ਨਾ ਸਿਰਫ਼ ਦੁਖਦਾਈ ਹੈ, ਸਗੋਂ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀ ਹੈ। ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਬਰਮਬਾਲਾ ਨੂੰ ਪੁਰਾਣੇ ਸਮੇਂ ਤੋਂ ਮਿਲੀ ਹੋਈ ਜਗ੍ਹਾਤੇ ਪ੍ਰਸਾਸ਼ਨ ਵੱਲੋਂ ਜਬਰਨ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨਾ ਕਾਨੂੰਨ ਅਤੇ ਨਿਆਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ।

ਗੁਰਦੁਆਰਾ ਸਾਹਿਬ ਨਾਲ ਇਸ ਤਰ੍ਹਾਂ ਦੀ ਧੱਕੇਸ਼ਾਹੀ ਖਾਲਸਾ ਪੰਥ ਸਿੱਖ ਕੌਮ ਤੇ ਸਥਾਨਕ ਭਾਈਚਾਰਾ ਵੀ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਗੁਰਦੁਆਰਾ ਸਾਹਿਬਾਨ ਸੰਗਤ ਦੀ ਆਸਥਾ ਅਤੇ ਵਿਸ਼ਵਾਸ ਦਾ ਕੇਂਦਰ ਹਨ। ਜਿਥੇ ਹਰ ਧਰਮ ਦੇ ਲੋਕ ਨਤਮਸਤਕ ਹੁੰਦੇ ਹਨ ਤੇ ਲੋੜਵੰਦ ਲੰਗਰ ਪ੍ਰਸ਼ਾਦਾ ਵੀ ਛਕਦੇ ਹਨ। ਇਸ ਤਰਾਂ ਦੀ ਪ੍ਰਸ਼ਾਸਕੀ ਕਾਰਵਾਈ ਦੇ ਨਾਂਤੇ ਗੁਰਦੁਆਰਾ ਸਾਹਿਬ ਦੀ ਜਗ੍ਹਾ ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਧੱਕੇਸ਼ਾਹੀ ਵਾਲੀ ਕਾਰਵਾਈ ਤੋਂ ਤੁਰੰਤ ਪਿੱਛੇ ਹਟੇ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਅੱਗੇ ਤੋਂ ਇਸ ਤਰ੍ਹਾਂ ਦੀ ਕੋਈ ਕਾਰਵਾਈ ਇਸ ਮਾਮਲੇ ‘ਚ ਨਾ ਕੀਤੀ ਜਾਵੇ, ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਆਦਰ ਕੀਤਾ ਜਾਵੇ ਅਤੇ ਗੁਰਦੁਆਰਾ ਸਾਹਿਬ ਬਰਮਬਾਲਾ ਨਾਲ ਸਬੰਧਤ ਜਗ੍ਹਾ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੀਤੀ ਜਾ ਰਹੀ ਕਾਰਵਾਈ ਨੂੰ ਮੁਕੰਮਲ ਤੌਰਤੇ ਰੋਕਣ ਦਾ ਸਥਾਨਕ ਸੂਬੇ ਦੀ ਸਰਕਾਰ ਨੂੰ ਆਦੇਸ਼ ਜਾਰੀ ਕੀਤਾ ਜਾਵੇ ਅਤੇ ਪ੍ਰਸ਼ਾਸਨ ਨੂੰ ਤਾੜਨਾ ਕੀਤੀ ਜਾਵੇ। ਉਨ੍ਹਾਂ ਸਥਾਨਕ ਸੰਗਤਾਂ ਨੂੰ ਇਸ ਮਾਮਲੇ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਪੂਰਨ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਕਿਸੇ ਵੀ ਧੱਕੇਸ਼ਾਹੀ ਵਿਰੁੱਧ ਖਾਲਸਾ ਪੰਥ ਪੂਰੇ ਵਿਸ਼ਵ ਦੀਆਂ ਸੰਗਤਾਂ ਨਾਲ ਖੜ੍ਹਾ ਹੈ ਅਤੇ ਖੜ੍ਹਾ ਰਹੇਗਾ।

Leave a Reply

Your email address will not be published. Required fields are marked *