ਕੈਨੇਡਾਕੋਮ਼ਾਤ੍ਰੀਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਮੋਦੀ ਵੱਲੋਂ ਟਰੰਪ ਨਾਲ ਫੋਨ ’ਤੇ ਗੱਲਬਾਤ; Strait of Hormu ਨੂੰ ਖੁੱਲ੍ਹਾ ਰੱਖਣ ’ਤੇ ਚਰਚਾ

ਨਵੀਂ ਦਿੱਲੀ 24 ਮਾਰਚ (ਮਧੂਸਾਰ ਬਿਊਰੋ) ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਫੋਨ ’ਤੇ ਗੱਲਬਾਤ ਕਰਦਿਆਂ ਮੱਧ ਪੂਰਬ (ਮਿਡਲ ਈਸਟ) ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ। ਭਾਰਤ ਵਿੱਚ ਅਮਰੀਕੀ ਦੂਤ ਸਰਜੀਓ ਗੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ’ਤੇ ਦੱਸਿਆ ਕਿ ਦੋਵਾਂ ਆਗੂਆਂ ਨੇ ਸਟਰੇਟ ਆਫ ਹੋਰਮੁਜ਼ (Strait of 8ormu੍ਰ) ਨੂੰ ਖੁੱਲ੍ਹਾ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਹ ਸਮੁੰਦਰੀ ਰਸਤਾ ਦੁਨੀਆ ਭਰ ਵਿੱਚ ਤੇਲ ਦੀ ਸਪਲਾਈ ਲਈ ਬਹੁਤ ਅਹਿਮ ਹੈ ਅਤੇ ਇਰਾਨ ਨਾਲ ਚੱਲ ਰਹੇ ਤਣਾਅ ਕਾਰਨ ਇਸ ਦੇ ਬੰਦ ਹੋਣ ਦਾ ਖਤਰਾ ਬਣਿਆ ਹੋਇਆ ਹੈ।
ਗੱਲਬਾਤ ਦੌਰਾਨ ਦੋਵਾਂ ਦੇਸ਼ਾਂ ਨੇ ਮੰਨਿਆ ਕਿ ਜੇਕਰ ਇਹ ਰਸਤਾ ਪ੍ਰਭਾਵਿਤ ਹੁੰਦਾ ਹੈ ਤਾਂ ਇਸ ਦਾ ਅਸਰ ਸਿਰਫ਼ ਖੇਤਰੀ ਸੁਰੱਖਿਆ ’ਤੇ ਹੀ ਨਹੀਂ ਬਲਕਿ ਪੂਰੀ ਦੁਨੀਆ ਦੀ ਆਰਥਿਕਤਾ ’ਤੇ ਪਵੇਗਾ। ਇਰਾਨ, ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਵਧਦੇ ਟਕਰਾਅ ਨੂੰ ਦੇਖਦੇ ਹੋਏ ਭਾਰਤ ਅਤੇ ਅਮਰੀਕਾ ਆਪਣੀ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਖੇਤਰ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਵਪਾਰਕ ਰਸਤਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਹੋਈ ਇਸ ਗੱਲਬਾਤ ਦਾ ਮੁੱਖ ਕੇਂਦਰ ਸਟਰੇਟ ਆਫ ਹੋਰਮੁਜ਼ (Strait of 8ormu੍ਰ) ਰਿਹਾ ਜੋ ਓਮਾਨ ਅਤੇ ਇਰਾਨ ਵਿਚਕਾਰ ਇੱਕ ਬਹੁਤ ਹੀ ਤੰਗ ਸਮੁੰਦਰੀ ਰਸਤਾ ਹੈ।
ਦੁਨੀਆ ਦਾ ਲਗਪਗ 20 ਤੋਂ 30 ਫੀਸਦੀ ਕੱਚਾ ਤੇਲ ਇਸੇ ਰਸਤੇ ਰਾਹੀਂ ਗੁਜ਼ਰਦਾ ਹੈ। ਭਾਰਤ ਆਪਣੀ ਲੋੜ ਦਾ ਵੱਡਾ ਹਿੱਸਾ ਖਾੜੀ ਦੇਸ਼ਾਂ ਤੋਂ ਮੰਗਵਾਉਂਦਾ ਹੈ, ਇਸ ਲਈ ਜੇਕਰ ਇਰਾਨ ਅਤੇ ਇਜ਼ਰਾਈਲ ਦੇ ਟਕਰਾਅ ਕਾਰਨ ਇਹ ਰਸਤਾ ਬੰਦ ਹੁੰਦਾ ਹੈ, ਤਾਂ ਭਾਰਤ ਵਿੱਚ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਸਕਦੀਆਂ ਹਨ।

Leave a Reply

Your email address will not be published. Required fields are marked *