ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

US-Iran conflict: India ਕੋਲ ਦੋ ਮਹੀਨਿਆਂ ਦੀ fuel supply ਮੌਜੂਦ: ਸਰਕਾਰ

ਨਵੀਂ ਦਿੱਲੀ 26 ਮਾਰਚ (ਮਧੂਸਾਰ ਬਿਊਰੋ) ਪੱਛਮੀ ਏਸ਼ੀਆ ਸੰਕਟ ਕਾਰਨ ਦੇਸ਼ ਵਿੱਚ ਤੇਲ ਦੀ ਕਮੀ ਬਾਰੇ ਫੈਲ ਰਹੀਆਂ ਅਫ਼ਵਾਹਾਂ ਨੂੰ ਕੇਂਦਰ ਸਰਕਾਰ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਅੱਜ ਭਰੋਸਾ ਦਿੱਤਾ ਕਿ ਭਾਰਤ ਦੇ ਹਰ ਇਕ ਨਾਗਰਿਕ ਲਈ ਲਗਪਗ 60 ਦਿਨਾਂ (2 ਮਹੀਨੇ) ਦਾ ਤੇਲ ਸਪਲਾਈ ਦਾ ਸਟਾਕ ਮੌਜੂਦ ਹੈ। ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਸੋਸ਼ਲ ਮੀਡੀਆ ’ਤੇ ਕੁਝ ਗਲਤ ਵੀਡੀਓਜ਼ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਤਰਾਲੇ ਨੇ ਸਪਸ਼ਟ ਕੀਤਾ ਕਿ ਦੇਸ਼ ਵਿੱਚ ਪੈਟਰੋਲ, ਡੀਜ਼ਲ ਜਾਂ ਰਸੋਈ ਗੈਸ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੇ ਇੱਕ ਲੱਖ ਤੋਂ ਵੱਧ ਪੈਟਰੋਲ ਪੰਪ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ। ਕਿਸੇ ਵੀ ਥਾਂ ’ਤੇ ਤੇਲ ਦੇਣ ਦੀ ਕੋਈ ਸੀਮਾ ਨਹੀਂ ਲਗਾਈ ਗਈ ਹੈ।
ਸਰਕਾਰ ਨੇ ਦੱਸਿਆ ਕਿ ਭਾਰਤ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਤੇਲ ਸੋਧਕ ਅਤੇ ਪੰਜਵਾਂ ਸਭ ਤੋਂ ਵੱਡਾ ਤੇਲ ਨਿਰਯਾਤਕ ਦੇਸ਼ ਹੈ, ਜਿਸ ਕਾਰਨ ਭਾਰਤ ਕੋਲ ਤੇਲ ਦੀ ਸਪਲਾਈ ਦਾ ਇੱਕ ਮਜ਼ਬੂਤ ਢਾਂਚਾ ਮੌਜੂਦ ਹੈ। ਇਰਾਨ ਅਤੇ ਅਮਰੀਕਾ ਦੇ ਤਣਾਅ ਕਾਰਨ ਹੋਰਮੁਜ਼ ਜਲ ਮਾਰਗ ਦੇ ਰਸਤੇ ਵਿੱਚ ਆ ਰਹੀਆਂ ਰੁਕਾਵਟਾਂ ਬਾਰੇ ਸਰਕਾਰ ਨੇ ਕਿਹਾ ਕਿ ਭਾਰਤ ਨੇ ਦੁਨੀਆ ਦੇ 40 ਤੋਂ ਵੱਧ ਦੇਸ਼ਾਂ ਤੋਂ ਕੱਚਾ ਤੇਲ ਮੰਗਵਾ ਕੇ ਆਪਣੀ ਸਪਲਾਈ ਨੂੰ ਸੁਰੱਖਿਅਤ ਕਰ ਲਿਆ ਹੈ। ਅਗਲੇ 60 ਦਿਨਾਂ ਲਈ ਲੋੜੀਂਦਾ ਕੱਚਾ ਤੇਲ ਪਹਿਲਾਂ ਹੀ ਖਰੀਦਿਆ ਜਾ ਚੁੱਕਾ ਹੈ ਅਤੇ ਸਾਰੀਆਂ ਰਿਫਾਇਨਰੀਆਂ ਆਪਣੀ ਸਮਰੱਥਾ ਤੋਂ 100 ਫ਼ੀਸਦੀ ਵੱਧ ਕੰਮ ਕਰ ਰਹੀਆਂ ਹਨ।ਰਸੋਈ ਗੈਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰ ਨੇ ਦੱਸਿਆ ਕਿ ਘਰੇਲੂ ਉਤਪਾਦਨ ਵਿੱਚ 40 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ ਜੋ ਹੁਣ ਰੋਜ਼ਾਨਾ ਦੀ 60 ਫ਼ੀਸਦੀ ਮੰਗ ਨੂੰ ਪੂਰਾ ਕਰ ਰਿਹਾ ਹੈ। ਬਾਕੀ ਬਚੀ ਲੋੜ ਨੂੰ ਪੂਰਾ ਕਰਨ ਲਈ 800 ਟੀ.ਐਮ.ਟੀ. ਗੈਸ ਦੇ ਜਹਾਜ਼ ਵੱਖ-ਵੱਖ ਦੇਸ਼ਾਂ ਤੋਂ ਭਾਰਤ ਵੱਲ ਰਵਾਨਾ ਹੋ ਚੁੱਕੇ ਹਨ। ਤੇਲ ਕੰਪਨੀਆਂ ਨੇ ਪੈਟਰੋਲ ਪੰਪਾਂ ਨੂੰ ਉਧਾਰ ਦੀ ਸਹੂਲਤ ਵੀ ਦਿੱਤੀ ਹੈ ਤਾਂ ਕਿ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਵੇ। । ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਨਿਕ ਬਾਇੰਗ (ਡਰ ਕੇ ਜ਼ਿਆਦਾ ਖਰੀਦਦਾਰੀ) ਨਾ ਕਰਨ।

Leave a Reply

Your email address will not be published. Required fields are marked *