ਪਟਿਆਲਾ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ

ਨਗਰ ਕੀਰਤਨ, ਅੰਮਿ੍ਰਤ ਸੰਚਾਰ ਸਮੇਤ ਹੋਣਗੇ ਧਾਰਮਕ ਸਮਾਗਮ : ਮੈਨੇਜਰ ਭਾਗ ਸਿੰਘ

ਪਟਿਆਲਾ 27 ਮਾਰਚ (ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਤਿਆਰੀਆਂ ਆਰੰਭੀਆਂ ਗਈਆਂ। ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕਾਂ ਹੈੱਡ ਗ੍ਰੰਥ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਜਥੇਬੰਦੀਆਂ ਦੇ ਆਗੂਆਂ ਨਾਲ ਇਕੱਤਰਤਾ ਕੀਤੀ ਗਈ ਅਤੇ ਆਗੂਆਂ ਵੱਲੋਂ ਪ੍ਰਕਾਸ਼ ਪੁਰਬ ਨੂੰ ਜਾਹੋ ਜਲਾਲ ਨਾਲ ਮਨਾਉਣ ਸਬੰਧੀ ਆਪੋ ਆਪਣੇ ਵਿਚਾਰ ਦਿੱਤੇ। ਇਕੱਤਰਤਾ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਮਾਗਮਾਂ ਦੀ ਆਰੰਭਤਾ 5 ਅਪ੍ਰੈਲ ਦਿਨ ਐਤਵਾਰ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋਵੇਗੀ ਅਤੇ 6 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਗੁਰਦੁਆਰਾ ਮੋਤੀ ਬਾਗ਼ ਸਾਹਿਬ ਲਈ ਸਜਾਇਆ ਜਾਵੇਗਾ ਅਤੇ 7 ਅਪ੍ਰੈਲ ਨੂੰ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ ਸੰਗਤਾਂ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰ ਸਕਦੀਆਂ ਹਨ।

ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਹਰ ਸਾਲ ਨੌਵੇ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਸਮੇਤ ਨਗਰ ਕੀਰਤਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜਥਿਆਂ ਨਾਲ ਵੀ ਮੀਟਿੰਗਾਂ ਨਿਰੰਤਰ ਜਾਰੀ ਹਨ।ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਧਾਰਮਕ ਸਮਾਗਮ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜੂਰੀ ਰਾਗੀ ਜਥੇ ਵੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਮੁੱਚੇ ਪ੍ਰੋਗਰਾਮ ਦਾ ਪੋਸਟਰ ਰਿਲੀਜ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਨਵਜਿੰਦਰ ਸਿੰਘ, ਜਸਵਿੰਦਰ ਸਿੰਘ, ਪ੍ਰਧਾਨ ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਕੰਵਲਜੀਤ ਸਿੰਘ ਗੋਨਾ, ਸਿਮਰਨ ਸਿੰਘ ਗਰੇਵਾਲ, ਅਕਾਊਟੈਂਟ ਗੁਰਮੀਤ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸਮੂਹ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *