ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਅਸਾਮ ਚੋਣਾਂ ਲਈ ਕਾਂਗਰਸ ਨੇ ਕਸੀ ਕਮਰ: ਭਲਕੇ ਲਖੀਮਪੁਰ ’ਚ ਖੜਗੇ ਜਾਰੀ ਕਰਨਗੇ ਚੋਣ ਮੈਨੀਫੈਸਟੋ

ਇੰਫਾਲ 28 ਮਾਰਚ (ਮਧੂਸਾਰ ਬਿਊਰੋ) ਅਸਾਮ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਾ ਹੈ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਐਤਵਾਰ ਨੂੰ ਲਖੀਮਪੁਰ ਜ਼ਿਲ੍ਹੇ ਦਾ ਦੌਰਾ ਕਰਨਗੇ, ਜਿੱਥੇ ਉਹ ਪਾਰਟੀ ਦਾ ਚੋਣ ਮਨੋਰਥ ਪੱਤਰ (Manifesto) ਜਾਰੀ ਕਰਨਗੇ। ਅਖਿਲ ਭਾਰਤੀ ਕਾਂਗਰਸ ਕਮੇਟੀ (1933) ਦੇ ਜਨਰਲ ਸਕੱਤਰ ਜਿਤੇਂਦਰ ਸਿੰਘ ਨੇ ਦੱਸਿਆ ਕਿ ਇਹ ਮਨੋਰਥ ਪੱਤਰ ਕਈ ਮਹੀਨਿਆਂ ਦੀ ਮਿਹਨਤ ਅਤੇ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸੰਵਾਦ ਦਾ ਨਤੀਜਾ ਹੈ। ਖੜਗੇ ਇਸ ਦੌਰਾਨ ਇਕ ਵਿਸ਼ਾਲ ਚੋਣ ਰੈਲੀ ਨੂੰ ਵੀ ਸੰਬੋਧਨ ਕਰਨਗੇ। ਕਾਂਗਰਸ ਆਗੂ ਜਿਤੇਂਦਰ ਸਿੰਘ ਨੇ ਭਾਜਪਾ ਦੀ ਅਗਵਾਈ ਵਾਲੀ ਸੂਬਾ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬੇ ਵਿੱਚ ਹਰ ਜਗ੍ਹਾ ਲੋਕ ਡਰੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਕੋਈ ਸੋਸ਼ਲ ਮੀਡੀਆ ’ਤੇ ਸਰਕਾਰ ਦੀ ਆਲੋਚਨਾ ਕਰਦਾ ਹੈ, ਤਾਂ ਦਿਨ ਢਲਣ ਤੋਂ ਪਹਿਲਾਂ ਹੀ ਪੁਲਿਸ ਉਸ ਦੇ ਘਰ ਪਹੁੰਚ ਜਾਂਦੀ ਹੈ। ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਦੇ ਭਿ੍ਰਸ਼ਟਾਚਾਰ ਨੂੰ ਉਜਾਗਰ ਕਰਨ ਵਾਲੇ ਮੀਡੀਆ ਅਦਾਰਿਆਂ ਨੂੰ ਲਗਾਤਾਰ ਖ਼ਤਰਾ ਬਣਿਆ ਹੋਇਆ ਹੈ। ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ’ਤੇ ਨਿਸ਼ਾਨਾ ਸਾਧਦਿਆਂ ਕਾਂਗਰਸ ਨੇਤਾ ਨੇ ਕਿਹਾ ਕਿ ਭਾਜਪਾ ਪਹਿਲਾਂ ਹੀ ਦੋ ਗੁੱਟਾਂ ਵਿੱਚ ਵੰਡੀ ਜਾ ਚੁੱਕੀ ਹੈ – ਇੱਕ ’ਹਿਮੰਤ ਵਿਸ਼ਵ ਸ਼ਰਮਾ ਗੁੱਟ’ ਅਤੇ ਦੂਜੀ ’ਅਸਲੀ ਭਾਜਪਾ’।

Leave a Reply

Your email address will not be published. Required fields are marked *