ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਪੱਛਮੀ ਏਸ਼ੀਆ ਸੰਕਟ ਤੇ PM ਮੋਦੀ ਦੀ ਉੱਚ-ਪੱਧਰੀ ਬੈਠਕ, ਹੋ ਸਕਦੈ ਕੋਈ ਵੱਡਾ ਐਲਾਨ

ਨਵੀਂ ਦਿੱਲੀ 1 ਅਪ੍ਰੈਲ (ਮਧੂਸਾਰ ਬਿਊਰੋ) ਪੱਛਮੀ ਏਸ਼ੀਆ (West 1sia) ਵਿੱਚ ਵਧਦੇ ਤਣਾਅ ਅਤੇ ਸੰਕਟ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਨਿਵਾਸ ਸਥਾਨ ’ਤੇ ਸੁਰੱਖਿਆ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ (33S) ਦੀ ਇੱਕ ਅਹਿਮ ਬੈਠਕ ਕੀਤੀ। ਇਸ ਬੈਠਕ ਵਿੱਚ ਇਜ਼ਰਾਈਲ-ਈਰਾਨ ਸੰਘਰਸ਼ ਦੇ ਭਾਰਤ ’ਤੇ ਪੈਣ ਵਾਲੇ ਪ੍ਰਭਾਵਾਂ ਅਤੇ ਊਰਜਾ ਸੁਰੱਖਿਆ ਨੂੰ ਲੈ ਕੇ ਗੰਭੀਰ ਮੰਥਨ ਕੀਤਾ ਗਿਆ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਬੈਠਕ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸਮੇਤ ਕਈ ਸੀਨੀਅਰ ਕੈਬਨਿਟ ਮੰਤਰੀ ਮੌਜੂਦ ਸਨ,। ਬੈਠਕ ਦੌਰਾਨ ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ, ਅਸ਼ਵਿਨੀ ਵੈਸ਼ਨਵ ਅਤੇ ਜੇ.ਪੀ. ਨੱਡਾ ਵਰਗੇ ਨੇਤਾਵਾਂ ਨੇ ਵੀ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *