ਪਟਿਆਲਾ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਨਗਰ ਕੀਰਤਨ ਦੌਰਾਨ ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ, ਗਤਕਾ ਪਾਰਟੀਆਂ ਰਹੀਆਂ ਖਿੱਚ ਦਾ ਕੇਂਦਰ

ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਹੋਵੇਗਾ ਮਹਾਨ ਗੁਰਮਤਿ ਸਮਾਗਮ

ਪਟਿਆਲਾ 6 ਅਪ੍ਰੈਲ (ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨੋਂ ਸਾਹਿਬ ਤੋਂ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਯੋਗ ਅਗਵਾਈ ਵਿਚ ਨਗਰ ਕੀਰਤਨ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵੱਲ ਰਵਾਨਾ ਹੋਇਆ, ਜਿਥੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਵੇਗਾ। ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਫੁੱਲਾਂ ਨਾਲ ਸਜੀ ਪਾਲਕੀ ਵਿਚ ਗੁਰੂ ਸਾਹਿਬ ਜੀ ਦਾ ਸਰੂਪ ਅਦਬ ਅਤੇ ਸਤਿਕਾਰ ਨਾਲ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿਘ ਬਡੂੰਗਰ, ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਸਮੇਤ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਦੌਰਾਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸੰਗਤਾਂ ਗੁਰੂ ਸਾਹਿਬ ਜੀ ਦੀ ਪਾਲਕੀ ਨਾਲ ਨਾਮ ਸਿਮਰਨ ਕਰ ਰਹੀਆਂ, ਝਾੜੂ ਬਰਦਾਰ ਬਣੀਆਂ ਬੀਬੀਆਂ, ਗਤਕਾ ਪਾਰਟੀਆਂ ਅਤੇ ਸ਼ਬਦੀ ਜਥਿਆਂ ਨੇ ਵੀ ਸਾਰਿਆਂ ਦਾ ਧਿਆਨ ਖਿੱਚਿਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਲੜੂ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਆਦਿ ਸ਼ਾਮਲ ਸਨ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਜੀਵਨ ਅਤੇ ਵਿਚਾਰਧਾਰਾ ਤੋਂ ਵੱਡੀ ਪ੍ਰੇਰਨਾ ਮਿਲਦੀ ਹੈ ਕਿ ਮਾਨਵੀ ਅਧਿਕਾਰਾਂ ਦੀ ਰਾਖੀ ਕਿਵੇਂ ਕਰਨੀ, ਗੁਰਬਾਣੀ ਦੇ ਫ਼ਲਸਫ਼ੇ ਅਨੁਸਾਰ ਧਰਮ ਦੀ ਰਾਹ ’ਤੇ ਕਿਵੇਂ ਪਰਪੱਕ ਰਹਿਣਾ ਅਤੇ ਗੁਰਮਤਿ ਸੱਭਿਆਚਾਰ ਦਾ ਧਾਰਨੀ ਕਿਵੇਂ ਬਣਿਆ ਜਾ ਸਕਦਾ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਨਗਰ ਕੀਰਤਨ ਕੀਰਤਨ ਵਿਚ ਸ਼ਾਮਲ ਸਿੱਖ ਸਭਾਵਾਂ, ਸਿੱਖ ਜਥੇਬੰਦੀਆਂ, ਸਿੱਖ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਆਯੋਜਿਤ ਹੋਣ ਵਾਲੇ ਸਮਾਗਮ ਵਿਚ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਸਮਾਪਤੀ ਉਪਰੰਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰ ਸਮੇਂ ਭੋਗ ਪਾਏ ਜਾਣਗੇ ਅਤੇ ਗੁਰੂ ਘਰ ਦੇ ਦੀਵਾਨਾ ਵਿਚ ਧਾਰਮਿਕ ਸਮਾਗਮ ਦੇਰ ਰਾਤ ਤੱਕ ਨਿਰੰਤਰ ਚੱਲਣਗੇ, ਜਿਨਾਂ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜ਼ੂਰੀ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਨਗਰ ਕੀਰਤਨ ਦੌਰਾਨ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲੇ, ਸ਼ਬਦ ਗੁਰੂ ਪ੍ਰਚਾਰ ਸਭਾ ਦੇ ਪ੍ਰਧਾਨ ਭਗਵੰਤ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਕੰਵਲਜੀਤ ਸਿੰਘ ਗੋਨਾ, ਸੀਨੀਅਰ ਅਕਾਲੀ ਲੀਡਰ ਜਸਪ੍ਰੀਤ ਸਿੰਘ ਭਾਟੀਆ, ਮਨਿੰਦਰ ਸਿੰਘ ਸ਼ਹਿਰੀ ਬੀ.ਸੀ. ਵਿੰਗ ਦੇ ਪ੍ਰਧਾਨ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਜਸਵਿੰਦਰ ਸਿੰਘ, ਨਵ‌ਜਿੰਦਰ ਸਿੰਘ, ਸੁਰਜੀਤ ਸਿੰਘ, ਸੁਪਰਵਾਈਜ਼ਰ ਕਰਨੈਲ ਸਿੰਘ ਵਿਰਕ, ਵਰਿੰਦਰ ਸਿੰਘ ਗੋਲਡੀ, ਹੈੱਡ ਗ੍ਰੰਥੀ ਹਰਵਿੰਦਰ ਸਿੰਘ, ਅਕਾਊਂਟੈਂਟ ਗੁਰਮੀਤ ਸਿੰਘ, ਰਿਕਾਰਡ ਕੀਪਰ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਭਾਈ ਰਜਨੀਸ਼ ਸਿੰਘ ਖਜ਼ਾਨਚੀ, ਸ਼ੈਪੀ ਚੱਢਾ, ਪ੍ਰਚਾਰਕ ਪਰਵਿੰਰਦ ਸਿੰਘ ਬਰਾੜਾ, ਪਰਵਿੰਦਰ ਸਿੰਘ ਰਿਉਂਦ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਫ਼ਤਰ ਵੱਲੋਂ ਪੁੱਜੇ ਉੱਚ ਅਧਿਕਾਰੀ, ਇੰਸਪੈਕਟਰ ਸਾਹਿਬਾਨ ਤੋਂ ਇਲਾਵਾ ਸੰਗਤਾਂ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।

Leave a Reply

Your email address will not be published. Required fields are marked *