ਸੰਪਾਦਕੀਸਾਹਿਤਪੰਜਾਬਪਟਿਆਲਾਲੇਖ

ਦਿਲਾਂ ’ਤੇ ਰਾਜ ਕਰਦੇ ਰਹਿਣਗੇ ਸਰਦਾਰ ਲਾਲ ਸਿੰਘ

ਹਰ ਵਰਗ ਦਾ ਹਰਮਨ ਪਿਆਰਾ ਹੋਣਾ..ਹਰ ਕਿਸੇ ਲਈ ਵੱਡੀ ਤਰਜੀਹ ਹੋਣਾ ਅਤੇ ਸਭ ਤੋਂ ਵੱਡੀ ਗੱਲ ਕਿ ਹਰ ਇਕ ਦੇ ਦਿਲ ’ਤੇ ਘਰ ਕਰ ਜਾਣ ਵਾਲੀ ਸ਼ਖ਼ਸੀਅਤ ਕਰਕੇ ਸਰਦਾਰ ਲਾਲ ਸਿੰਘ ਹਮੇਸ਼ਾ ਰਹਿੰਦੇ ਸਮਿਆਂ ਤੱਕ ਦਿਲਾਂ ’ਤੇ ਰਾਜ ਕਰਦੇ ਰਹਿਣਗੇ।

ਸਰਦਾਰ ਲਾਲ ਸਿੰਘ ਦੇ ਸਦੀਵੀ ਵਿਛੋੜੇ ਤੋਂ ਬਾਅਦ ਸਪੁੱਤਰ ਕਾਕਾ ਰਜਿੰਦਰ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵੱਲੋਂ ਵਹੀਰਾਂ ਘੱਤ ਕੇ ਸਰਦਾਰ ਲਾਲ ਸਿੰਘ ਦੇ ਗ੍ਰਹਿ ਵਿਖੇ ਪੁੱਜਣਾ ਇਹ ਦਰਸਾਉਂਦਾ ਹੈ ਕਿ ਸਖਸ਼ੀਅਤ ਹੋਵੇ ਤਾਂ ਸਰਦਾਰ ਲਾਲ ਸਿੰਘ ਵਰਗੀ, ਜੋ ਸਾਰਿਆਂ ਲਈ ਮਾਰਗ ਦਰਸ਼ਨ ਬਣੇ ਰਹਿਣਗੇ। ਕਾਕਾ ਰਜਿੰਦਰ ਸਿੰਘ ਨਾਲ ਮਿਲਣ ਵਾਲਿਆਂ ਵਿਚ ਰਾਜਨੀਤਕ, ਸਮਾਜਕ ਅਤੇ ਧਾਰਮਿਕ ਸ਼ਖ਼ਸੀਅਤਾਂ ਪੁੱਜਣਾ ਦਰਸਾਉਂਦਾ ਹੈ ਕਿ ਸਰਦਾਰ ਲਾਲ ਸਿੰਘ ਨੇ ਸਾਰਿਆਂ ਵਿਅਕਤੀਆਂ ਦੇ ਮਨਾਂ ਅੰਦਰ ਅਜਿਹੀ ਥਾਂ ਬਣਾਈ ਰੱਖੀ, ਜੋ ਸਰਦਾਰ ਲਾਲ ਸਿੰਘ ਦੇ ਜਾਣ ਤੋਂ ਬਾਅਦ ਵਿਖਾਈ ਦਿੰਦੀ ਹੈ।
ਕਾਕਾ ਰਜਿੰਦਰ ਸਿੰਘ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਕਾਂਗਰਸ ਦੇ ਸਰਪ੍ਰਸਤ ਮੈਡਮ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ, ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਮਹਾਰਾਣੀ ਪ੍ਰਨੀਤ ਕੌਰ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਓ.ਪੀ. ਸੋਨੀ, ਜਸਵੀਰ ਸਿੰਘ ਡਿੰਪਾ, ਤ੍ਰਿਪਤ ਰਜਿੰਦਰ ਬਾਜਵਾ, ਦੀਪਇੰਦਰ ਸਿੰਘ ਢਿੱਲੋਂ, ਹਰਿੰਦਰਪਾਲ ਸਿੰਘ ਹੈਰੀਮਾਨ, ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ, ਸੁਰਜੀਤ ਸਿੰਘ ਰੱਖੜਾ, ਗੁਰਪ੍ਰੀਤ ਸਿੰਘ ਕਾਂਗੜ, ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਜੀ, ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਜੀ ਅਤੇ ਘਨੌਰ ਤੋਂ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਸਾਬਕਾ ਵਿਧਾਇਕ ਅਜੀਤ ਇੰਦਰ ਮੋਫਰ ਜੀ, ਆਲ ਇੰਡੀਆ ਮਹਿਲਾ ਕਾਂਗਰਸ ਦੀ ਸਾਬਕਾ ਜਨਰਲ ਸਕੱਤਰ ਪਰਪ੍ਰੀਤ ਬਰਾੜ ਜੀ ਅਤੇ ਪਟਿਆਲਾ ਦੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ, ਧਰਮਕੋਟ ਤੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਜੀ, ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਜੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਣਜੋਧ ਸਿੰਘ ਹਡਾਣਾ, ਅਮਰਗੜ੍ਹ ਤੋਂ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਜੀ, ਬੱਲੂਆਣਾ ਤੋਂ ਸਾਬਕਾ ਵਿਧਾਇਕ ਨੱਥੂ ਰਾਮ ਜੀ ਅਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਜੀ, ਫਰੀਦਕੋਟ ਤੋਂ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਜੀ ਅਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਪੀਆਰਟੀਸੀ ਦੇ ਚੇਅਰਮੈਨ ਅਤੇ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਜੁਨੇਜਾ, ਸਮਾਣਾ ਤੋਂ ਜਥੇਦਾਰ ਅਮਰਜੀਤ ਸਿੰਘ ਪੰਜਰਥ, ਡੇਰਾਬੱਸੀ ਤੋਂ ਸਾਬਕਾ ਵਿਧਾਇਕ ਸ਼੍ਰੀ ਐਨ ਕੇ ਸ਼ਰਮਾ, ਤੇਜਿੰਦਰਪਾਲ ਸਿੰਘ ਸੰਧੂ, ਸਿਮਰਨਜੀਤ ਕੌਰ ਪਠਾਣਮਾਜਰਾ ਪਤਨੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਸਮਾਣਾ ਤੋਂ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ ਜੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ, ਘਨੌਰ ਤੋਂ ਵਿਧਾਇਕ ਗੁਰਲਾਲ ਸਿੰਘ, ਭਰਤ ਇੰਦਰ ਸਿੰਘ ਚਹਿਲ, ਨਾਭਾ ਤੋਂ ਵਿਧਾਇਕ ਦੇਵ ਸਿੰਘ ਮਾਨ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਆਈਪੀਐਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਜੀ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਢਿੱਲੋਂ ਆਦਿ ਸ਼ਾਮਲ ਹੋਏ ਅਜਿਹੀ ਦੁੱਖ ਦੀ ਘੜੀ ਵਿਚ ਟਕਸਾਲੀ ਕਾਂਗਰਸੀ ਲਾਲ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅਤੇ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਮਿਤੀ 10.4.2026 ਨੂੰ ਪਾਏ ਜਾਣਗੇ।
ਕੰਵਰ ਸਿੰਘ ਬੇਦੀ
9814402428

Leave a Reply

Your email address will not be published. Required fields are marked *