ਪਟਿਆਲਾ

ਗੁਰਦੁਆਰਾ ਮੋਤੀ ਬਾਗ਼ ਸਾਹਿਬ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਥਾ-ਕੀਰਤਨ ਦਰਬਾਰ ਨਾਲ ਸਮਾਪਤ

ਗੁਰਦੁਆਰਾ ਪ੍ਰਬੰਧਕਾਂ ਨੇ ਪੁੱਜੀਆਂ ਵੱਖ ਵੱਖ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ,ਦੇਰ ਰਾਤ ਹੋਈ ਆਤਿਸ਼ਬਾਜੀ

ਪਟਿਆਲਾ 8 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਚੱਲ ਰਹੇ ਸਮਾਗਮ ਦੇਰ ਰਾਤ ਨੂੰ ਕਥਾ ਪ੍ਰਵਾਹ ਅਤੇ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। ਧਾਰਮਿਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਡਾ. ਜਤਿੰਦਰ ਸਿੰਘ ਜੀ, ਭਾਈ ਓਕਾਰ ਸਿੰਘ, ਭਾਈ ਤੇਜੇਸ਼ਵਰ ਸਿੰਘ ਜੀ, ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਚਰਨਜੀਤ ਸਿੰਘ ਹੀਰਾ ਦਿੱਲੀ ਵਾਲੇ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਲੜੂ ਵਾਲਿਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਆਦਿ ਨੇ ਲਗਾਤਾਰ ਚੱਲੇ ਏਨਾ ਸਮਾਗਮਾਂ ਵਿਚ ਪੁੱਜੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜਨਮ ਅਸਥਾਨ ਗੁਰੂ ਕੇ ਮਹਿਲ ਹੋਇਆ ਅਤੇ ਦਿੱਲੀ ਦੇ ਚਾਂਦਨੀ ਚੌਂਕ ਵਿਚ ਆਪਣੀ ਸ਼ਹਾਦਤ ਦਿੱਤੀ। ਗੁਰੂ ਸਾਹਿਬ ਨੇ ਆਪਣੇ ਜੀਵਨ ਵਿਚ ਅਜਿਹੀ ਇਤਿਹਾਸਕ ਜੰਗ ਵਿਚ ਲੜੀ ਅਤੇ ਆਪਣੇ ਜੀਵਨ ਦੌਰਾਨ ਅਜਿਹੀ ਗੁਰਬਾਣੀ ਦੀ ਰਚਨਾ ਕੀਤੀ, ਜਿਸ ਵਿਚ ਮਨੁੱਖ ਨੂੰ ਪ੍ਰਮਾਤਮਾ ਨੂੰ ਪਾਉਣ ਦੀ ਜੁਗਤ ਦਿੱਤੀ ਤਾਂ ਜੋ ਮਨੁੱਖ ਆਪਣਾ ਜੀਵਨ ਗੁਰੂ ਆਸ਼ੇ ਅਨੁਸਾਰ ਬਤੀਤ ਕਰ ਸਕੇ। ਸਿੰਘ ਸਾਹਿਬ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਉਦੇਸ਼ ਤੋਂ ਸਿੱਖਣ ’ਤੇ ਜ਼ੋਰ ਦਿੱਤਾ। ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਘਰ ਪੁੱਜੀ ਸੰਗਤ ਵੱਲੋਂ ਆਤਿਸ਼ਬਾਜ਼ੀ ਕਰਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਹਾਸਲ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿਆਨੀ ਫੁਲਾ ਸਿੰਘ, ਭਾਈ ਹਰਵਿੰਦਰ ਸਿੰਘ, ਮੀਤ ਮੈਨੇਜਰ ਨਵਜਿੰਦਰ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ ਚੱਪੜ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸ੍ਰੀ ਗੁਰੂ ਤੇਗ ਬਹਾਦਰ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ ਅਤੇ ਅਹੁਦੇਦਾਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਕੰਵਲਜੀਤ ਸਿੰਘ ਗੋਨਾ, ਤਰਲੋਕ ਸਿੰਘ ਤੋਰਾ, ਸਿਮਰਨ ਸਿੰਘ ਗਰੇਵਾਲ, ਕੇ.ਕੇ. ਸਹਿਗਲ, ਅਕਾਊਂਟੈਂਟ ਗੁਰਮੀਤ ਸਿੰਘ, ਰਿਕਾਰਡ-ਕੀਪਰ ਸਰਬਜੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ, ਭਾਈ ਰਜਨੀਸ਼ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜ, ਜਸਵੀਰ ਸਿੰਘ, ਭਾਈ ਪਰਵਿੰਦਰ ਸਿੰਘ ਰਿਉਂਦ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਵਿਚ ਇੰਸਪੈਕਟਰ ਸਾਹਿਬਾਨ ਦਲਜੀਤ ਸਿੰਘ, ਤਰਸੇਮ ਸਿੰਘ ਆਦਿ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਸਨ।

Leave a Reply

Your email address will not be published. Required fields are marked *