ਬੰਗਾਲ ਵਿਚ ਭਾਜਪਾ ਸਰਕਾਰ ਆਈ ਤਾਂ ਘੁਸਪੈਠੀਆਂ ਨੂੰ ਛੱਡਣਾ ਪਵੇਗਾ ਦੇਸ਼ : ਮੋਦੀ
ਕਟਵਾ 11 ਅਪ੍ਰੈਲ (ਮਧੂਸਾਰ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਪੂਰਬੀ ਬਰਧਮਾਨ ਜ਼ਿਲ੍ਹੇ ਦੇ ਕਟਵਾ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਘੁਸਪੈਠ ਅਤੇ ਨਾਗਰਿਕਤਾ ਦੇ ਮੁੱਦਿਆਂ ’ਤੇ ਭਾਰਤੀ ਜਨਤਾ ਪਾਰਟੀ ਦਾ ਰੁਖ ਸਪੱਸ਼ਟ ਕੀਤਾ ਹੈ। ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ਸੂਬੇ ’ਚ ਭਾਜਪਾ ਸੱਤਾ ’ਚ ਆਉਂਦੀ ਹੈ, ਤਾਂ ਮਤੂਆ ਅਤੇ ਨਾਮਸ਼ੂਦਰ ਸ਼ਰਨਾਰਥੀ ਪਰਿਵਾਰਾਂ ਨੂੰ ਨਾਗਰਿਕਤਾ ਦੇਣ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਂਦੀ ਜਾਵੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਲਈ ਹੀ ਨਾਗਰਿਕਤਾ (ਸੋਧ) ਐਕਟ (311) ਲਾਗੂ ਕੀਤਾ ਹੈ, ਜਦਕਿ ਸੱਤਾਧਾਰੀ ਤਿ੍ਰਣਮੂਲ ਕਾਂਗਰਸ (“M3) ਲੋਕਾਂ ’ਚ ਡਰ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ,”ਮੈਂ ਮਤੂਆ ਅਤੇ ਨਾਮਸ਼ੂਦਰ ਸ਼ਰਨਾਰਥੀ ਪਰਿਵਾਰਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਦੇਸ਼ ਦੇ ਸੰਵਿਧਾਨ ਦੀ ਸੁਰੱਖਿਆ ਹੇਠ ਹਨ।”
ਗੈਰ-ਕਾਨੂੰਨੀ ਘੁਸਪੈਠ ਦੇ ਮੁੱਦੇ ’ਤੇ ਸਖ਼ਤ ਰੁਖ ਅਖਤਿਆਰ ਕਰਦਿਆਂ ਪੀਐੱਮ ਮੋਦੀ ਨੇ ਕਿਹਾ ਕਿ “ਹੁਣ ਜਾਣ ਦਾ ਸਮਾਂ ਆ ਗਿਆ ਹੈ ਅਤੇ ਘੁਸਪੈਠੀਆਂ ਨੂੰ ਆਪਣਾ ਸਾਮਾਨ ਬੰਨ੍ਹਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ।’’ ਉਨ੍ਹਾਂ ਸਪੱਸ਼ਟ ਕੀਤਾ ਕਿ ਘੁਸਪੈਠੀਆਂ ਦੀ ਮਦਦ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਦੇ 15 ਸਾਲਾਂ ਦੇ ਸ਼ਾਸਨ ਨੇ ਬੰਗਾਲ ’ਚ ਸਿਰਫ ਡਰ ਦਾ ਮਾਹੌਲ ਪੈਦਾ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਭਾਜਪਾ ਸਰਕਾਰ ਤਿ੍ਰਣਮੂਲ ਕਾਂਗਰਸ ਦੇ ਭਿ੍ਰਸ਼ਟਾਚਾਰ ’ਤੇ ’ਵਾਈਟ ਪੇਪਰ’ ਜਾਰੀ ਕਰੇਗੀ।
ਉਨ੍ਹਾਂ ਵਾਅਦਾ ਕੀਤਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਪਹਿਲੀ ਕੈਬਨਿਟ ਮੀਟਿੰਗ ’ਚ ਹੀ ’ਆਯੁਸ਼ਮਾਨ ਭਾਰਤ’ ਸਿਹਤ ਯੋਜਨਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਮੌਜੂਦਾ ਯੋਜਨਾਵਾਂ ਨੂੰ ਨਹੀਂ ਰੋਕੇਗੀ, ਪਰ ਉਨ੍ਹਾਂ ਵਿੱਚ ਹੋ ਰਹੇ ਭਿ੍ਰਸ਼ਟਾਚਾਰ ਅਤੇ ਲੁੱਟ ਨੂੰ ਖਤਮ ਕਰੇਗੀ।

