ਹਰਿਆਣਾਚੰਡੀਗੜ੍ਹਪੰਜਾਬ

ਆਈਐਮਸੀ ਹਿਸਾਰ ਪਰਿਯੋਜਨਾ ਨੇ ਫੜੀ ਰਫਤਾਰ

ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਕੀਤੀ ਪ੍ਰਗਤੀ ਦੀ ਸਮੀਖਿਆ

ਪੰਚਕੂਲਾ 15 ਅਪ੍ਰੈਲ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਅੱਜ ਇੱਥੇ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਮਹਤੱਵਪੂਰਣ ਇੰਟੀਗ੍ਰੇਟੇਡ ਮੈਨੂਫੈਕਚਰਿੰਗ ਕਲਸਟਰ (ਆਈਐਮਸੀ) ਹਿਸਾਰ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਦੌਰਾਨ ਪ੍ਰੋਜੈਕਟ ਨਾਲ ਜੁੜੇ ਮਹਤੱਵਪੂਰਨ ਫੈਸਲਿਆਂ ਨੂੰ ਜਲੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੀ ਅਗਵਾਈ ਕਰਦੇ ਹੋਏ ਮੁੱਖ ਸਕੱਤਰ ਨੇ ਵਿਭਾਗਾਂ ਦੇ ਵਿੱਚ ਬਿਹਤਰ ਤਾਲਮੇਲ ਸਥਾਪਿਤ ਕਰਨ ਅਤੇ ਇਸ ਦੇ ਸਮੇਂਬੱਧ ਲਾਗੂ ਕਰਨ ’ਤੇ ਜੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀ ਉਦਯੋਗਿਕ ਸਮਰੱਥਾ ਨੂੰ ਵਧਾਉਣ, ਨਿਵੇਸ਼ ਆਕਰਸ਼ਿਤ ਕਰਨ ਅਤੇ ਵੱਡੇ ਪੈਮਾਨੇ ’ਤੇ ਰੁਜ਼ਗਾਰ ਸਿ੍ਰਜਨ ਵਿੱਚ ਮਹਤੱਵਪੂਰਣ ਭੁਮਿਕਾ ਨਿਭਾਏਗੀ।

ਸਿਵਲ ਏਵੀਏਸ਼ਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਜੀ. ਅਨੁਪਮਾ ਨੇ ਦਸਿਆ ਕਿ ਪ੍ਰੋਜੈਕਟ ਵੱਖ-ਵੱਖ ਮੋਰਚਿਆਂ ’ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਯੋਜਨਾ ਨਿਰਮਾਣ, ਬੁਨਿਆਦੀ ਢਾਂਚਾ ਵਿਕਾਸ ਅਤੇ ਹੋਰ ਮੰਜੂਰੀਆਂ ’ਤੇ ਸਮਾਨਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ-ਕੋਲਕਾਤਾ ਉਦਯੋਗਿਕ ਕੋਰੀਡੋਰ ਦੇ ਤਹਿਤ ਵਿਕਸਿਤ ਕੀਤੀ ਜਾ ਰਹੀ ਇਹ ਪ੍ਰੋਜੈਕਟ ਹਿਸਾਰ ਨੂੰ ਆਧੁਨਿਕ ਮੈਨੂਫੈਕਚਰਿੰਗ ਕੇਂਦਰ ਗਜੋ ਵਿਕਸਿਤ ਕਰਨ ਦੀ ਦਿਸ਼ਾ ਵਿੱਚ ਮਹਤੱਵਪੂਰਣ ਕਦਮ ਹੈ। 1,605 ਏਕੜ ਖੇਤਰ ਵਿੱਚ ਫੈਲੇ ਇਸ ਪ੍ਰੋਜੈਕਟ ਦੇ ਵੱਡੇ ਹਿੱਸੇ ਨੂੰ ਵਾਤਾਵਰਣ ਸਬੰਧੀ ਮੰਜੂਰੀ ਮਿਲ ਚੁੱਕੀ ਹੈ, ਜਦੋਂ ਕਿ ਬਾਕੀ ਖੇਤਰ ਲਈ ਮੰਜੂਰੀਆਂ ਅੰਤਮ ਪੜਾਅ ਵਿੱਚ ਹਨ। ਇਸ ਕਲਸਟਰ ਵਿੱਚ ਵੱਡੇ ਪੈਮਾਨੇ ’ਤੇ ਮੈਨੂਫੈਕਚਰਿੰਗ ਨਿਵੇਸ਼ ਆਕਰਸ਼ਿਤ ਕਰਨ ਅਤੇ ਹਜਾਰਾਂ ਲੋਕਾਂ ਦੇ ਲਈ ਰੁਜ਼ਗਾਰ ਦੇ ਮੌਕੇ ਸਿ੍ਰਜਤ ਕਰਨ ਦੀ ਸਮਰੱਥਾ ਹੈ। ਮੀਟਿੰਗ ਵਿੱਚ ਸਿਵਲ ਏਵੀਏਸ਼ਨ, ਸਿੰਚਾਈ ਅਤੇ ਜਲ੍ਹ ਸੰਸਾਧਨ, ਬਿਜਲੀ ਵੰਡ ਕੰਪਨੀਆਂ ਅਤੇ ਪ੍ਰੋਜੈਕਟ ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।

Leave a Reply

Your email address will not be published. Required fields are marked *