ਚੰਡੀਗੜ੍ਹਜਲੰਧਰਪੰਜਾਬ

ਵਿਸਾਖੀ ਮੇਲਾ ਸੰਪੂਰਨ ਹੋਣ ਤੇ ਸਭ ਸੰਗਤਾਂ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋ ਧੰਨਵਾਦ

ਦਮਦਮਾ ਸਾਹਿਬ, ਤਲਵੰਡੀ ਸਾਬੋ:- 16 ਅਪ੍ਰੈਲ (ਮਧੂਸਾਰ ਬਿਊਰੋ) ਖਾਲਸਾ ਪੰਥ ਦੇ ਸਾਜਨਾ ਦਿਹਾੜੇ ਵਿਸਾਖੀ ਸਮੇਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੁੁੰਮ ਹਮਾ ਕੇ ਪੁਜੀਆਂ ਸੰਗਤਾਂ ਅਤੇ ਪੰਥਕ ਜਥੇਬੰਦੀਆਂ, ਸੇਵਾ ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕਾਂ, ਸਹਿਯੋਗੀਆਂ ਜਥਿਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਨਿਰਸਵਾਰਥ ਸੇਵਾ ਨਿਭਾਉਣ ਵਾਲੇ ਗੁਰਸਿੱਖਾਂ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਿਲੋਂ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੇਲਾ ਸਾਂਤੀ ਪੂਰਨ ਸੰਪੂਰਨ ਹੋਇਆ ।ਇੱਕ ਵੀ ਅਜਿਹੀ ਘਟਨਾ ਨਹੀ ਵਾਪਰੀ ਜਿਸ ਨਾਲ ਕਿਸੇ ਦੇ ਮਨ ਨੂੰ ਠੇਸ ਵੱਜੀ ਹੋਵੇ। ਉਨ੍ਹਾਂ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਤਖਤ ਸਾਹਿਬ ਦੇ ਪ੍ਰਬੰਧਕਾਂ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਬੁੱਢਾ ਦਲ ਦੀ ਅਗਵਾਈ ਵਿੱਚ ਮਹੱਲੇ ਸਮੇਂ ਵੱਖ-ਵੱਖ ਦਲਾਂ ਦੇ ਮੁਖੀ ਸਾਹਿਬਾਨ ਅਤੇ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਨੇ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ ਅਤੇ ਮਹੱਲੇ ਦੀਆਂ ਰੌਣਕਾਂ ਅਤੇ ਮਰਯਾਦਾ ਨੂੰ ਭਲੀਭਾਂਤ ਨਿਭਾਇਆ ਹੈ।

Leave a Reply

Your email address will not be published. Required fields are marked *