ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ 22 ਅਪ੍ਰੈਲ (ਮਧੂਸਾਰ ਬਿਊਰੋ) ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਭਾਰਤ ਅੱਤਵਾਦ ਦੇ ਹਰ ਰੂਪ ਨੂੰ ਹਰਾਉਣ ਲਈ ਪੂਰੀ ਤਰ੍ਹਾਂ ਦਿ੍ਰੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਕਾਇਰਾਨਾ ਹਰਕਤਾਂ ਸ਼ਾਂਤੀ ਅਤੇ ਏਕਤਾ ਪ੍ਰਤੀ ਦੇਸ਼ ਦੀ ਵਚਨਬੱਧਤਾ ਨੂੰ ਹਿਲਾ ਨਹੀਂ ਸਕਦੀਆਂ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸਾਂਝੀ ਕਰਦਿਆਂ ਰਾਸ਼ਟਰਪਤੀ ਨੇ ਲਿਖਿਆ, -ਮੈਂ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੰਦੀ ਹਾਂ। ਇਸ ਭਿਆਨਕ ਹਾਦਸੇ ’ਚ ਜਾਨਾਂ ਗੁਆਉਣ ਵਾਲੇ ਮਾਸੂਮਾਂ ਦੀਆਂ ਯਾਦਾਂ ਸਾਡੇ ਦਿਲਾਂ ’ਚ ਛਪ ਗਈਆਂ ਹਨ। ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਂਦੀ ਹਾਂ।’’
ਉਨ੍ਹਾਂ ਅੱਗੇ ਲਿਖਿਆ, ’’ਪੂਰਾ ਦੇਸ਼ ਇਸ ਹਮਲੇ ਦੇ ਪੀੜਤਾਂ ਨਾਲ ਖੜ੍ਹਾ ਹੈ। ਅਜਿਹੇ ਹਮਲੇ ਸਾਡੀ ਏਕਤਾ ਤੇ ਸ਼ਾਂਤੀ ਦੀ ਵਚਨਬੱਧਤਾ ਨੂੰ ਹਿਲਾ ਨਹੀਂ ਸਕਦੇ। ਅਸੀਂ ਹਰ ਤਰ੍ਹਾਂ ਦੇ ਅੱਤਵਾਦ ਨੂੰ ਹਰਾਉਣ ਦੇ ਆਪਣੇ ਇਰਾਦੇ ’ਤੇ ਕਾਇਮ ਰਹਾਂਗੇ।’’ ਜ਼ਿਕਰਯੋਗ ਹੈ ਕਿ ਅੱਜ ਤੋਂ ਪੂਰਾ ਇਕ ਸਾਲ ਪਹਿਲਾਂ 22 ਅਪ੍ਰੈਲ 2025 ਨੂੰ ਪਾਕਿਸਤਾਨ ਸਮਰਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਤਿੰਨ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ 25 ਸੈਲਾਨੀਆਂ ਅਤੇ ਇੱਕ ਸਥਾਨਕ ਘੋੜੇ ਵਾਲੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਹਮਲੇ ’ਚ ਸ਼ਾਮਲ ਤਿੰਨੋਂ ਅੱਤਵਾਦੀਆਂ ਨੂੰ ਪਿਛਲੇ ਸਾਲ 28 ਜੁਲਾਈ ਨੂੰ ਸ਼੍ਰੀਨਗਰ ਦੇ ਬਾਹਰਵਾਰ ’ਆਪ੍ਰੇਸ਼ਨ ਮਹਾਦੇਵ’ ਦੌਰਾਨ ਫੌਜ ਨੇ ਮਾਰ ਮੁਕਾਇਆ ਸੀ।
ਇਸ ਹਮਲੇ ਦਾ ਬਦਲਾ ਲੈਣ ਲਈ ਭਾਰਤੀ ਫੌਜ ਨੇ 7 ਮਈ, 2025 ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਅੱਤਵਾਦੀ ਟਿਕਾਣਿਆਂ ’ਤੇ ’ਆਪ੍ਰੇਸ਼ਨ ਸਿੰਦੂਰ’ ਤਹਿਤ ਸਰਜੀਕਲ ਸਟ੍ਰਾਈਕ ਕੀਤੀ ਸੀ। ਇਸ ਕਾਰਵਾਈ ਵਿੱਚ ਲਸ਼ਕਰ ਅਤੇ ਜੈਸ਼-ਏ-ਮੁਹੰਮਦ ਦੇ ਮੁੱਖ ਦਫ਼ਤਰਾਂ ਅਤੇ ਸਿਖਲਾਈ ਕੇਂਦਰਾਂ ਸਮੇਤ 9 ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

Leave a Reply

Your email address will not be published. Required fields are marked *