ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਗੁਰਮਤਿ ਸਮਮਾਗਮ
ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ, ਕੀਰਤਨੀ ਜੱਥਿਆਂ ਨੇ ਚਲਾਇਆ ਗੁਰਬਾਣੀ ਪ੍ਰਵਾਹ
ਪਟਿਆਲਾ 30 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨਿਮਰਤਾ ਦੇ ਪੁੰਜ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਮਨਾਇਆ ਗਿਆ ਅਤੇ ਗੁਰੂ ਅਮਰਦਾਸ ਜੀ ਦੀ ਚਰਨਛੋਹ ਧਰਤੀ ਇਤਿਹਾਸਕ ਅਸਥਾਨ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਅਤੇ ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉੱਥੇ ਹੀ ਕਥਾਵਾਚਕ ਗਿਆਨੀ ਮਾਨ ਸਿੰਘ ਨੇ ਕਥਾ ਪ੍ਰਵਾਹ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਗੁਰਦੁਆਰਾ ਨਥਾਣਾ ਸਾਹਿਬ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸਿੱਧੂ ਸਮੇਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਲਗਵਾਈ।
ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗ੍ੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਲੜੂ ਦੀ ਅਗਵਾਈ ਵਿਚ ਉਲੀਕੇ ਗਏ ਧਾਰਮਿਕ ਸਮਾਗਮ ਦੌਰਾਨ ਢਾਡੀ ਕਵੀਸ਼ਰੀ ਜਥਿਆਂ ਨੂੰ ਇਲਾਵਾ ਕਥਾ ਪ੍ਰਵਾਹ ਚਲਾਇਆ ਗਿਆ, ਜਿਨ੍ਹਾਂ ਵਿਚ ਭਾਈ ਮਨਵਿੰਦਰ ਸਿੰਘ ਮਿੰਟੂ ਢਾਡੀ, ਭਾਈ ਸੁਖਜਿੰਦਰ ਸਿੰਘ ਚੰਗਿਆੜਾ, ਗਿਆਨੀ ਹਰਪ੍ਰੀਤ ਸਿੰਘ ਰਾਗੀ ਜਥੇ ਆਦਿ ਨੇ ਵੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।
ਇਸ ਦੌਰਾਨ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਲੜੂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਸੰਗਤਾਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਦੇ ਵਡਮੁੱਲੇ ਸਹਿਯੋਗ ਸਦਕਾ ਗੁਰੂ ਘਰ ਵਿਚ ਉਲੀਕੇ ਪ੍ਰੋਗਰਾਮ ਨੇਪਰੇ ਚੜ ਸਕੇ ਹਨ।
ਇਸ ਮੌਕੇ ਜਥੇਦਾਰ ਜਸਮੇਰ ਸਿੰਘ ਲਾਲੜੂ ਕਿਹਾ ਕਿ ਗੁਰਦੁਆਰਾ ਨਥਾਣਾ ਸਾਹਿਬ ਗੁਰੂ ਅਮਰਦਾਸ ਜੀ ਦੀ ਚਰਨਛੋਹ ਧਰਤੀ ਹੈ, ਜਿੱਥੇ ਗੁਰੂ ਸਾਹਿਬ ਧਰਮ ਦੇ ਪ੍ਰਚਾਰ ਦੌਰਾਨ ਇਸ ਮਹਾਨ ਧਰਤੀ ਅਤੇ 22 ਵਾਰ ਦੇ ਕਰੀਬ ਪੁੱਜੇ ਅਤੇ ਸੰਗਤਾਂ ਨੂੰ ਪ੍ਰਮਾਤਮਾ ਨਾਲ ਜੋੜਨ ਦਾ ਮਹਾਨ ਕਾਰਜ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਦੀਆਂ ਖ਼ੁਸ਼ੀਆਂ ਲੈ ਰਹੀਆਂ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸ਼ਬਦ ਗੁਰੂ ਨਾਲ ਜੁੜਨਾ ਕਰੀਏ ਅਤੇ ਗੁਰਬਾਣੀ ਦੇ ਫਲਸਫੇ ਅਨੁਸਾਰ ਗੁਰੂ ਆਸ਼ੇ ਦੇ ਧਾਰਨੀ ਬਣੀਏ ਤਾਂ ਹੀ ਜੀਵਨ ਸਫਲਾ ਹੋ ਸਕਦਾ। ਇਸ ਮੌਕੇ ਭਾਰਤੀ ਘੱਟ ਗਿਣਤੀ ਦਲਿਤ ਫ਼ਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ, ਜਥੇਦਾਰ ਲਾਲ ਸਿੰਘ ਮਰਦਾਂਪੁਰ, ਮੀਤ ਮੈਨੇਜਰ ਨਵਜਿੰਦਰ ਸਿੰਘ, ਪ੍ਰਬੰਧਕ ਰਣਸ਼ਰਨ ਸਿੰਘ ਮੁਲਤਾਨੀ, ਭਾਈ ਪਰਵਿੰਦਰ ਸਿੰਘ ਰਿਉਂਦ, ਅਵਤਾਰ ਸਿੰਘ ਬੱਲੋਪੁਰ, ਪਰਵਿੰਦਰ ਸਿੰਘ ਬਰਾੜਾਂ ਨੇ ਸਟੇਜ ਦਾ ਸੰਚਾਲਨ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਬਖਸ਼ਿਸ਼ ਕੀਤੀ।

