ਪਟਿਆਲਾ

ਭੁਪਿੰਦਰ ਸਿੰਘ ਧੀਮਾਨ ਨੂੰ ਪੱਛੜੀਆਂ ਸ਼੍ਰੇਣੀਆਂ ਦੇ ਕੋਆਰਡੀਨੇਟਰ ਬਣਾਇਆ

ਪੱਛੜੇ ਵਰਗ ਦੀਆਂ ਭਲਾਈ ਸਕੀਮਾਂ ਕੇਵਲ ਪੰਜਾਬ ਤੋਂ ਸ਼ੁਰੂ ਹੋਈਆਂ
ਪਟਿਆਲਾ 24 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਪੱਛੜੀਆਂ ਸ਼੍ਰੇਣੀਆਂ ਲਈ ਲੰਮੇ ਸਮੇਂ ਤੋਂ ਕੰਮ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਹੀਰਾ ਸਿੰਘ ਗਾਬੜੀਆ, ਪ੍ਰਧਾਨ ਪੱਛੜੀਆਂ ਸ਼੍ਰੇਣੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨੌਜਵਾਨ ਆਗੂ ਭੁਪਿੰਦਰ ਸਿੰਘ ਧੀਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

ਇਸ ਮੌਕੇ ਪੱਛੜੀਆਂ ਸ਼੍ਰੇਣੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਧੀਮਾਨ, ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਸ਼ੇਖੂਪੁਰਾ ਨੇ ਕਿਹਾ ਕਿ ਭੁਪਿੰਦਰ ਸਿੰਘ ਧੀਮਾਨ ਨੇ ਪੱਛੜੇ ਵਰਗਾਂ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕਰਦੇ ਰਹੇ ਹਨ, ਜਿਨਾਂ ‘ਚ ਸਮਰਪਿਤ ਦੀ ਭਾਵਨਾ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਕੋਆਰਡੀਨੇਟਰ ਲਗਾਇਆ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਹਰਪਾਲ ਜੁਨੇਜਾ ਨੇ ਕਿਹਾ ਕਿ ਸਰਕਾਰ ਪੱਛੜੇ ਵਰਗਾਂ ਦੀ ਭਲਾਈ ਹਮੇਸ਼ਾ ਯਤਨਸ਼ੀਲ ਰਹੀ ਹੈ । ਉਨ੍ਹਾਂ ਦੱਸਿਆ ਕਿ ਐਸ ਸੀ/ ਬੀ ਸੀ ਭਾਈਚਾਰੇ, ਦਲਿਤ ਅਤੇ ਗ਼ਰੀਬ ਵਰਗਾਂ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਦੇਸ਼ ਵਿਚ ਪਹਿਲੀ ਵਾਰੀ ਕੇਵਲ ਪੰਜਾਬ ਤੋਂ ਹੋ ਸ਼ੁਰੂ ਹੋਈਆਂ ਹਨ।। ਉਨਾਂ ਕਿਹਾ ਕਿ ਆਟਾ-ਦਲ ਸਕੀਮ, ਸ਼ਗਨ ਅਤੇ ਪੈਨਸ਼ਨ ਸਕੀਮ, ਦਲਿਤ ਭਾਈਚਾਰੇ ਨੂੰ 200 ਯੂਨਿਟ ਬਿਜਲੀ ਮੁਫ਼ਤ ਅਤੇ ਹੁਣ ਰੇਲਗੱਡੀ ਅਤੇ ਬੱਸਾਂ ਰਾਹੀਂ ਤੀਰਥ ਦਰਸ਼ਨ ਯਾਤਰਾ ਦੇਸ਼ ਦੇ ਕਿਸੇ ਵੀ ਰਾਜ ਵਿਚ ਪਹਿਲੀ ਵਾਰੀ ਬਾਦਲ ਸਰਕਾਰ ਨੇ ਲਾਗੂ ਕੀਤੀ ਹੈ।
ਉਨ੍ਹਾਂ ਕਿਹਾ ਸਰਕਾਰ ਨੇ ਆਪਣੇ 9 ਸਾਲਾਂ ਦੇ ਕਾਰਜਕਾਲ ‘ਚ ਵਿਚ ਸ਼ਰੋਮਣੀ ਅਕਾਲੀ ਦਲ- ਬੀਜੇਪੀ ਦੀ ਸਰਕਾਰ ਨੇ ਹਰ ਪੱਖ ਤੋਂ ਰਾਜ ਦਾ ਵਿਕਾਸ ਕੀਤਾ ਹੈ ਅਤੇ ਹਰ ਵਰਗ ਨੂੰ ਰਾਹਤ ਦੇਣ ਲਈ ਭਲਾਈ ਯੋਜਨਾਵਾਂ ਚਲਾਈਆਂ ਹਨ।

Leave a Reply

Your email address will not be published. Required fields are marked *