ਮਾਲਵਾ ਜ਼ੋਨ-2 ‘ਚ ਮੀਤ ਪ੍ਰਧਾਨ ਬਣੇ ਅੰਮ੍ਰਿਤਪਾਲ ਸਿੰਘ ਪਾਲੀ
ਸ਼੍ਰੋਮਣੀ ਅਕਾਲੀ ਦਲ ਦੇ ਹੱਕ ‘ਚ ਚੱਲ ਰਹੀ ਜ਼ਬਰਦਸਤ ਲਹਿਰ : ਹਰਪਾਲ ਜੁਨੇਜਾ
ਨੌਜਵਾਨ ਸ਼ਕਤੀ ਦੀ ਬਦੌਲਤ ਤੀਜੀ ਵਾਰ ਸਰਕਾਰ ਬਣੇਗੀ : ਵਿੱਕੀ ਰਿਵਾਜ
ਪਟਿਆਲਾ 24 ਸਤੰਬਰ : ਮਾਲਵਾ ਜ਼ੋਨ-2 ਦੇ ਜਥੇਬੰਦਕ ਢਾਂਚੇ ਦਾ ਹੋਰ ਵਿਸਥਾਰ ਕਰਦਿਆਂ ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਸ਼੍ਰੋਮਣੀ ਅਕਾਲੀ ਦਲ ਲਈ ਦਿਨ ਰਾਤ ਆਪਣੀਆਂ ਸੇਵਾਵਾਂ ਦੇ ਰਹੇ ਉਨ੍ਹਾਂ ਨੌਜਵਾਨਾਂ ਦੀ ਚੋਣ ਕੀਤੀ ਹੈ, ਜੋ ਲੰਮੇ ਸਮੇਂ ਤੋਂ ਅਕਾਲੀ ਦਲ ਲਈ ਨਿਰਸਵਾਰਥ ਹੋ ਕੇ ਲਗਾਤਾਰ ਕੰਮ ਕਰ ਰਹੇ ਸਨ।
ਮਾਲਵਾ ਜ਼ੋਨ-2 ਦੇ ਜਥੇਬੰਦਕ ਢਾਂਚੇ ‘ਚ ਪੜ੍ਹੇ ਲਿਖੇ, ਨਿੱਧੜਕ ਅਤੇ ਜੁਝਾਰੂ ਵਰਕਰ ਅੰਮ੍ਰਿਤਪਾਲ ਸਿੰਘ ਪਾਲੀ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਦੇ ਹਾਜ਼ਰੀ ‘ਚ ਹਰਪਾਲ ਜੁਨੇਜਾ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ।
ਅੰਮ੍ਰਿਤਪਾਲ ਸਿੰਘ ਪਾਲੀ ਨੂੰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਨਿਯੁਕਤੀ ਪੱਤਰ ਦਿੰਦਿਆਂ ਹਰਪਾਲ ਜੁਨੇਜਾ ਨੇ ਕਿਹਾ ਕਿ ਨੌਜਵਾਨਾਂ ਦੀਆਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਨਾਲ ਅਕਾਲੀ ਦਲ ਵਧੇਰੇ ਮਜ਼ਬੂਤ ਹੋਵੇਗਾ।
ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ ਅਕਾਲੀ ਦਲ ਦੇ ਵਿਕਾਸ ਕੰਮਾਂ ਦੀ ਹਨੇਰੀ ਝੱਲ ਰਹੀ ਹੈ ਅਤੇ ਚੋਣਾਂ ਤੋਂ ਪਹਿਲਾਂ ਹੀ ਅਕਾਲੀ ਦਲ ਦੇ ਹੱਕ ਵਿਚ ਜ਼ਬਰਦਸਤ ਲਹਿਰ ਚੱਲ ਰਹੀ ਹੈ।
ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪਾਲੀ ਨਿਰਸਵਾਰਥ ਯੂਥ ਅਕਾਲੀ ਦਲ ਲਈ ਲਗਾਤਾਰ ਸ਼ਹਿਰ ਵਿਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਸ਼ਕਤੀ ਦੇ ਰੂਪ ਵਿਚ ਸਾਹਮਣੇ ਆ ਰਹੇ ਹਨ, ਜਿਸ ਦਾ ਫਾਇਦਾ ਅਗਾਮੀ ਚੋਣਾਂ ਵਿਚ ਅਕਾਲੀ ਦਲ ਨੂੰ ਹੋਵੇਗੀ।
ਉਨ੍ਹਾਂ ਕਿਹਾ ਕਿ ਜੇ ਅੱਜ ਚੋਣਾਂ ਹੋ ਜਾਣ ਤਾਂ ਵਿਰੋਧੀ ਧਿਰਾਂ ਕਾਂਗਰਸ ਅਤੇ ਆਪ ਨੂੰ ਕਰਾਰੀ ਹਾਰ ਦਾ ਦਾ ਮੂੰਹ ਵੇਖਣਾ ਪਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਸ਼ਕਤੀ ਦੀ ਬਦੌਲਤ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਸਰਕਾਰ ਤੀਜੀ ਵਾਰ ਬਣਨੀ ਤੈਅ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਪਾਲੀ ਨੇ ਕਿਹਾ ਕਿ ਅਕਾਲੀ ਦਲ ਨੇ ਵੱਡਾ ਸਨਮਾਨ ਦੇ ਕੇ ਨਿਵਾਜਿਆ ਹੈ ਅਤੇ ਭਵਿੱਖ ਵਿਚ ਅਕਾਲੀ ਦੀ ਸਰਕਾਰ ਲਿਆਉਣ ਵਿਚ ਕੋਈ ਕਸਰ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਅਤੇ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਦਾ ਕੋਟਿ-ਕੋਟਿ ਧੰਨਵਾਦ ਜਿਨਾਂ ਸਦਕਾ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਅਹੁਦੇ ‘ਤੇ ਰਹਿ ਕੇ ਹਮੇਸ਼ਾ ਪਾਰਦਰਸ਼ਤਾ, ਇਮਾਨਦਾਰੀ ਤੇ ਤਨਦੇਹੀ ਨਾਲ ਬਾਖੂਬੀ ਜ਼ਿੰਮੇਵਾਰੀ ਨਿਭਾਈ ਜਾਵੇਗੀ।

