ਪਟਿਆਲਾ

ਪਟਿਆਲਾ ਸ਼ਹਿਰ ਚ 200 ਮੀਟਰ ਸਕੇਟਿੰਗ ਟਰੈਕ ਦਾ ਉਦਘਾਟਨ

ਸਰੀਰ ਨੂੰ ਤੰਦਰੁਸਤ ਰੱਖਣ ਲਈ ਹਰੇਕ ਵਿਅਕਤੀ ਨੂੰ ਖੇਡਾਂ ਚ ਵੱਧ ਚੜ ਕੇ ਭਾਗ ਲੈਣਾ ਚਾਹੀਦਾ ਹੈ- ਡਾ. ਗਾਂਧੀ
ਪਟਿਆਲਾ 24 ਸਤੰਬਰ (ਮਧੂਸਾਰ ਬਿਊਰੋ)
ਸ਼ਾਹੀ ਸ਼ਹਿਰ ਦੇ ਪਟਿਆਲਾ ਵਿਖੇ ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਪਟਿਆਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਵੱਖ ਵੱਖ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਬਾਰਾਂਦਰੀ ਗਾਰਡਨ ਵਿਖੇ ਸਕੇਟਿੰਗ ਦੇ 200 ਮੀਟਰ ਟਰੈਕ ਬਣਾਇਆ ਗਿਆ।

ਜਿਸ ਦਾ ਉਦਘਾਟਨ ਐਮ.ਪੀ. ਡਾ. ਧਰਮਵੀਰ ਸਿੰਘ ਗਾਂਧੀ ਤੇ ਡਿਪਟੀ ਕਮਿਸ਼ਨਰ ਪਟਿਆਲਾ ਰਾਮ ਵੀਰ ਸਿੰਘ ਵੱਲੋਂ ਕੀਤਾ ਗਿਆ। ਜਿਨ੍ਹਾਂ ਨੇ ਰੀਬਨ ਕੱਟ ਕੇ ਇਸ ਟਰੈਕ ਦੀ ਸ਼ੁਰੂਆਤ ਕੀਤੀ ਜਿਸ ਤੇ ਖਿਡਾਰੀਆਂ ਵੱਲੋਂ ਸਕੇਟਿੰਗ ਕਰਦੇ ਹੋਏ ਆਪਣੇ ਵੱਖ ਵੱਖ ਕਰਤੱਵ ਦਿਖਾਏ ਗਏ।
ਇਸ ਮੌਕੇ ਰੋਲਰ ਸਕੇਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਛਤਵਾਲ ਆਈ.ਏ.ਐੱਸ. ਚੇਅਰਮੈਨ ਪ੍ਰਦੂਸ਼ਨ ਕੰਟਰੋਲ ਬੋਰਡ ਵਿਸ਼ੇਸ਼ ਤੌਰ ਤੇ ਹਾਜ਼ਰ ਸੀ।
ਇਸ ਮੌਕੇ ਸਭ ਨੂੰ ਸੰਬੋਧਨ ਕਰਦਿਆਂ ਡਾ. ਧਰਮਵੀਰ ਸਿੰਘ ਗਾਂਧੀ ਨੇ ਕਿਹਾ ਕਿ ਖੇਡਾਂ ਹੀ ਇੱਕ ਮਾਤਰ ਅਜਿਹਾ ਸਾਧਨ ਹੈ ਜੋ ਸਰੀਰ ਨੂੰ ਤੰਦਰੁਸਤ ਰੱਖਦਾ ਹੈ। ਇਸ ਲਈ ਹਰੇਕ ਵਿਅਕਤੀ ਜਾ ਬੱਚੇ ਨੂੰ ਖੇਡਾਂ ਚ ਵੱਧ ਚੜ ਕੇ ਭਾਗ ਲੈਣਾ ਚਾਹੀਦਾ ਹੈ। ਡੀ.ਸੀ. ਰਾਮ ਵੀਰ ਸਿੰਘ ਨੇ ਸੰਬੋਧਨ ਕਰਦਿਆਂ ਸਕੇਟਿੰਗ ਕਰਦੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ ਉੱਥੇ ਹੀ ਵਿਅਕਤੀ ਨੂੰ ਮਾਨਸਿਕ ਤੌਰ ਤੇ ਮਜ਼ਬੂਤ ਬਨਾਉਦਿਆ ਹਨ ਅਤੇ ਵਿਅਕਤੀ ਨੂੰ ਜ਼ਿੰਦਗੀ ਚ ਜਿੱਤ ਹਾਰ ਬਰਦਾਸ਼ਤ ਕਰਨ ਲਈ ਵੀ ਪ੍ਰੇਰਿਤ ਕਰਦਿਆਂ ਹਨ।
ਇਸ ਮੌਕੇ ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਪਟਿਆਲਾ ਦੇ ਮੈਂਬਰਾਂ ਵੱਲੋਂ ਐਮ.ਪੀ. ਡਾ. ਧਰਮਵੀਰ ਸਿੰਘ ਗਾਂਧੀ ਤੇ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਰਾਮ ਵੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਇਸ ਟਰੈਕ ਨੂੰ ਬਣਾਉਣ ਚ ਸਹਿਯੋਗ ਕਰਨ ਵਾਲੀਆਂ ਵੱਖ ਵੱਖ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਡਵੋਕੇਟ ਸਿਮਰਨਜੀਤ ਸਿੰਘ ਸੱਗੂ, ਸੀਨੀਅਰ ਮੀਤ ਪ੍ਰਧਾਨ ਟੀ.ਵੀ.ਐੱਸ. ਗੋਇਲ, ਮੀਤ ਪ੍ਰਧਾਨ ਹਰਦੀਪ ਸਿੰਘ ਸਿੰਧੂ, ਕੈਸ਼ੀਅਰ ਰਾਮ ਸਿੰਘ, ਦਲਜਿੰਦਰ ਸਿੰਘ ਚਹਿਲ, ਬਲਵਿੰਦਰ ਜੀਤ ਸਿੰਘ, ਇੰਦਰਜੀਤ ਸਿੰਘ, ਐਡਵੋਕੇਟ ਬਿਕਰਮਜੀਤ ਸਿੰਘ ਭੁੱਲਰ ਤੇ ਐਸੋਸੀਏਸ਼ਨ ਦੇ ਮੈਂਬਰ ਤੇ ਵਧੇਰੇ ਗਿਣਤੀ ਚ ਸਕੇਟਿੰਗ ਦੀ ਖਿਡਾਰੀ ਵੀ ਹਾਜ਼ਰ ਸੀ।

Leave a Reply

Your email address will not be published. Required fields are marked *