NEET UG 2026 Re-exam Date: ਮੁੜ-ਪ੍ਰੀਖਿਆ ਦੀ ਪ੍ਰਕਿਰਿਆ 7-10 ਦਿਨਾਂ ਵਿੱਚ ਹੋਵੇਗੀ ਸ਼ੁਰੂ
NTA ਮੁੜ ਪ੍ਰੀਖਿਆ ਲਈ ਵਿਦਿਆਰਥੀਆਂ ਤੋਂ ਨਹੀਂ ਲਈ ਜਾਵੇਗੀ ਹੋਰ ਫੀਸ
ਨਵੀਂ ਦਿੱਲੀ 12 ਮਈ (ਮਧੂਸਾਰ ਬਿਊਰੋ) 55“ ”7 2026 – 4: ਨੈਸ਼ਨਲ ਟੈਸਟਿੰਗ ਏਜੰਸੀ (“1) ਦੇ ਡਾਇਰੈਕਟਰ ਜਨਰਲ ਅਭਿਸ਼ੇਕ ਸਿੰਘ ਨੇ ਮੰਗਲਵਾਰ ਨੂੰ ਪੇਪਰ ਲੀਕ ਹੋਣ ਦੇ ਦੋਸ਼ਾਂ ਕਾਰਨ ’ਨੀਟ-ਯੂਜੀ 2026’ (55“ ”7 2026) ਨੂੰ ਰੱਦ ਕਰਨ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਕਿਹਾ ਕਿ ਮੁੜ-ਪ੍ਰੀਖਿਆ ਦਾ ਸ਼ਡਿਊਲ ਅਗਲੇ ÷ਸੱਤ ਤੋਂ ਦਸ ਦਿਨਾਂ÷ ਦੇ ਅੰਦਰ ਐਲਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਰਕਾਰ ਨੇ ਇਸ ਮਾਮਲੇ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਸੀਬੀਆਈ (329) ਨੂੰ ਸੌਂਪ ਦਿੱਤੀ ਹੈ। ਸੀਬੀਆਈ ਨੇ ਮੰਗਲਵਾਰ ਨੂੰ 3 ਮਈ ਨੂੰ ਹੋਈ ਨੀਟ (”7) 2026 ਦੀ ਪ੍ਰੀਖਿਆ ਦੇ ਕਥਿਤ ਪੇਪਰ ਲੀਕ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਹੈ।
ਡੀਜੀ ਅਭਿਸ਼ੇਕ ਸਿੰਘ ਨੇ ਦੱਸਿਆ, ÷ਮੈਂ ਆਪਣੀ ਟੀਮ ਨਾਲ ਬੈਠ ਕੇ ਅਗਲੇ ਕੁਝ ਦਿਨਾਂ ਵਿੱਚ ਪ੍ਰੀਖਿਆ ਦਾ ਪੂਰਾ ਸ਼ਡਿਊਲ ਜਾਰੀ ਕਰਾਂਗਾ। ਸਾਡੀ ਕੋਸ਼ਿਸ਼ ਰਹੇਗੀ ਕਿ ਪ੍ਰੀਖਿਆ ਘੱਟ ਤੋਂ ਘੱਟ ਸਮੇਂ ਵਿੱਚ ਕਰਵਾਈ ਜਾਵੇ ਤਾਂ ਜੋ ਮੈਡੀਕਲ ਕਾਲਜਾਂ ਦਾ ਅਕਾਦਮਿਕ ਸੈਸ਼ਨ ਅਤੇ ਦਾਖ਼ਲਾ ਪ੍ਰਕਿਰਿਆ ਪ੍ਰਭਾਵਿਤ ਨਾ ਹੋਵੇ।÷ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਮੁੜ-ਪ੍ਰੀਖਿਆ ਲਈ ਵਿਦਿਆਰਥੀਆਂ ਤੋਂ ਕੋਈ ਵਾਧੂ ਫੀਸ ਨਹੀਂ ਲਈ ਜਾਵੇਗੀ ਅਤੇ ਪਹਿਲਾਂ ਦਿੱਤੀ ਗਈ ਫੀਸ ਵਾਪਸ ਕਰ ਦਿੱਤੀ ਜਾਵੇਗੀ। ਦੂਜੇ ਪਾਸੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਪ੍ਰੀਖਿਆ ਰੱਦ ਹੋਣ ਬਾਰੇ ਮੀਡੀਆ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।
ਉਨ੍ਹਾਂ ਖ਼ੁਲਾਸਾ ਕੀਤਾ ਕਿ ਪ੍ਰੀਖਿਆ ਤੋਂ ਪਹਿਲਾਂ ਵਿਦਿਆਰਥੀਆਂ ਕੋਲ ਪੀਡੀਐਫ (46) ਫਾਰਮੈਟ ਵਿੱਚ ਘੁੰਮ ਰਹੇ ਕੁਝ ਸਵਾਲ ਅਸਲ ਪ੍ਰਸ਼ਨ ਪੱਤਰ ਨਾਲ ਮੇਲ ਖਾਂਦੇ ਸਨ। ਹਾਲਾਂਕਿ ਉਨ੍ਹਾਂ ਕਿਹਾ ਕਿ ਪੂਰਾ ਪੇਪਰ ਲੀਕ ਨਹੀਂ ਹੋਇਆ ਸੀ ਪਰ ਏਜੰਸੀ ਦੀ ’ਜ਼ੀਰੋ ਟੋਲਰੈਂਸ’ ਨੀਤੀ ਤਹਿਤ ਜੇਕਰ ਇੱਕ ਵੀ ਸਵਾਲ ਮੇਲ ਖਾਂਦਾ ਹੈ, ਤਾਂ ਪੂਰੀ ਪ੍ਰਕਿਰਿਆ ਨਾਲ ਸਮਝੌਤਾ ਮੰਨਿਆ ਜਾਂਦਾ ਹੈ। “1 ਮੁਖੀ ਨੇ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਵਾਲੇ ਅਨਸਰਾਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਪੇਪਰ ਦੇਣ ਦੇ ਨਾਂ ’ਤੇ ਲੋਕਾਂ ਤੋਂ ਓਟੀਪੀ (“) ਮੰਗ ਕੇ ਉਨ੍ਹਾਂ ਦੇ ਬੈਂਕ ਖਾਤੇ ਖਾਲੀ ਕੀਤੇ ਗਏ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ 3 ਮਈ ਨੂੰ ਹੋਈ ਇਸ ਪ੍ਰੀਖਿਆ ਵਿੱਚ ਦੇਸ਼-ਵਿਦੇਸ਼ ਦੇ 565 ਸ਼ਹਿਰਾਂ ਵਿੱਚ ਲਗਪਗ 23 ਲੱਖ ਵਿਦਿਆਰਥੀ ਸ਼ਾਮਲ ਹੋਏ ਸਨ।

