ਪਟਿਆਲਾ

ਅੱਖਾਂ ਦੀ ਸਿਹਤ ਲਈ ਵਿਸ਼ੇਸ਼ ਜਾਂਚ ਕੈਂਪ ਵਿੱਚ ਲੋਕਾਂ ਦੀ ਵੱਡੀ ਭਾਗੀਦਾਰੀ

ਪਟਿਆਲਾ 13 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਖਾਂ ਦੀ ਸਿਹਤ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਮੁਫ਼ਤ ਅੱਖਾਂ ਦੀ ਜਾਂਚ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪਿੰਡ ਹਿਆਣਾ ਖੁਰਦ ਵਿਖੇ ਆਈ ਸਕਰੀਨਿੰਗ ਕੈਂਪ ਲਗਾਇਆ ਗਿਆ। ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੈਂਪ ਵਿੱਚ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਲੋਕਾਂ ਨੇ ਮਾਹਿਰ ਡਾਕਟਰਾਂ ਵੱਲੋਂ ਕੀਤੀ ਗਈ ਸੰਪੂਰਨ ਅੱਖਾਂ ਦੀ ਜਾਂਚ ਦਾ ਲਾਭ ਲਿਆ। ਕੈਂਪ ਦੌਰਾਨ ਨਜ਼ਰ ਦੀ ਜਾਂਚ, ਮੋਤੀਆਬਿੰਦ, ਗਲੂਕੋਮਾ ਅਤੇ ਰਿਫਰੈਕਟਿਵ ਗਲਤੀਆਂ ਵਰਗੀਆਂ ਆਮ ਬਿਮਾਰੀਆਂ ਦੀ ਸਕ੍ਰੀਨਿੰਗ ਕੀਤੀ ਗਈ ਅਤੇ ਅੱਖਾਂ ਦੀ ਸੰਭਾਲ ਬਾਰੇ ਸਲਾਹ ਦਿੱਤੀ ਗਈ।

ਸੀਨੀਅਰ ਮੈਡੀਕਲ ਅਫਸਰ ਡਾ.ਮੋਨਿਕਾ ਸੂਦ ਨੇ ਦੱਸਿਆ ਕਿ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ। ਇਸ ਬਾਰੇ ਉਹਨਾਂ ਨੇ ਦੱਸਿਆ ਕਿ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਤਹਿਤ ਅੱਜ ਪਿੰਡ ਹਿਆਣਾ ਖੁਰਦ ਵਿਖੇ 161 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 89 ਦੇ ਲਗਭਗ ਲੋੜਵੰਦਾਂ ਨੂੰ ਐਨਕਾਂ ਵੀ ਵੰਡੀਆਂ ਗਈਆਂ ਅਤੇ 9 ਮਰੀਜ਼ਾਂ ਨੂੰ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਜਾਣਕਾਰੀ ਦਿੱਤੀ ਕਿ ਆਉਂਦੇ ਦਿਨਾਂ ਵਿੱਚ ਵੀ ਇਹ ਵਿਸ਼ੇਸ਼ ਕੈਂਪ ਜਾਰੀ ਰਹਿਣਗੇ, ਜਿਸ ਤਹਿਤ ਮਿਤੀ 14 ਮਈ ਨੂੰ ਪਿੰਡ ਲਲੋਦਾ ਵਿਖੇ ਅੱਖਾਂ ਦੀ ਜਾਂਚ ਦਾ ਮੁਫਤ ਵਿਸ਼ੇਸ਼ ਕੈਂਪ ਲੱਗੇਗਾ। ਜਿਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਕਰਕੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣਾ ਚਾਹੀਦਾ ਹੈ। ਕੈਂਪ ਲਈ ਸਥਾਨਕ ਆਗੂਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਅੱਖਾਂ ਦੇ ਮਾਹਿਰ ਡਾ.ਪ੍ਰਿਯਾ ਮਿੱਤਲ,ਐਮ.ਓ ਡਾ.ਨਵਜੋਤ ਕੌਰ, ਸੀਮਾ ਰਾਨੀ ਅਪਥੈਲਮਿਕ ਅਫਸਰ, ਬੀ.ਈ.ਈ ਬਚਿਤਰ ਸਿੰਘ ਸਮੇਤ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *