ਸ਼ੁਭੇਂਦੂ ਅਧਿਕਾਰੀ ਦੇ PA ਦਾ ਕਾਤਲ ਯੂਪੀ ਤੋਂ ਗਿ੍ਰਫ਼ਤਾਰ !
ਕੋਲਕਾਤਾ 18 ਮਈ (ਮਧੂਸਾਰ ਬਿਊਰੋ) ਪੱਛਮੀ ਬੰਗਾਲ ਦੇ ਨਵੇਂ ਬਣੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ (1) ਦੀ ਹੱਤਿਆ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (329) ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਸੀਬੀਆਈ ਨੇ ਉੱਤਰ ਪ੍ਰਦੇਸ਼ ਦੀ ਮੁਜ਼ੱਫਰਨਗਰ ਪੁਲਸ ਨਾਲ ਮਿਲ ਕੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇਸ ਕਤਲ ਕਾਂਡ ਦੇ ਮੁੱਖ ਸ਼ੂਟਰ ਨੂੰ ਗਿ੍ਰਫਤਾਰ ਕਰ ਲਿਆ ਹੈ। ਜਾਂਚ ਏਜੰਸੀਆਂ ਅਨੁਸਾਰ ਗਿ੍ਰਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜਕੁਮਾਰ ਵਜੋਂ ਹੋਈ ਹੈ। ਸੀਬੀਆਈ ਦੀ ਟੀਮ ਨੇ ਉਸ ਨੂੰ ਮੁਜ਼ੱਫਰਨਗਰ ਤੋਂ ਦਬੋਚਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਕੁਮਾਰ ਹੀ ਉਹ ਮੁੱਖ ਸ਼ੂਟਰ ਹੈ, ਜਿਸ ਨੇ ਸ਼ੁਭੇਂਦੂ ਅਧਿਕਾਰੀ ਦੇ ਪੀਏ ’ਤੇ ਗੋਲੀਆਂ ਚਲਾਈਆਂ ਸਨ। ਪੁਲਸ ਵੱਲੋਂ ਮੁਲਜ਼ਮ ਦੀ ਪਹਿਲੀ ਤਸਵੀਰ ਵੀ ਜਾਰੀ ਕਰ ਦਿੱਤੀ ਗਈ ਹੈ।
ਸੀਬੀਆਈ ਦੀ ਟੀਮ ਹੁਣ ਰਾਜਕੁਮਾਰ ਨੂੰ ਪੱਛਮੀ ਬੰਗਾਲ ਲਿਜਾਣ ਦੀ ਤਿਆਰੀ ਕਰ ਰਹੀ ਹੈ। ਜਾਂਚ ਏਜੰਸੀ ਵੱਲੋਂ ਦੋਸ਼ੀ ਦੀ ਟ੍ਰਾਂਜ਼ਿਟ ਰਿਮਾਂਡ ਲਈ ਜਾਵੇਗੀ, ਜਿਸ ਤੋਂ ਬਾਅਦ ਉਸ ਨੂੰ ਮੰਗਲਵਾਰ ਨੂੰ ਕੋਲਕਾਤਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਕਤਲ ਦੀ ਸਾਜ਼ਿਸ਼ ਅਤੇ ਇਸ ਦੇ ਪਿੱਛੇ ਦੇ ਅਸਲ ਮਕਸਦ ਬਾਰੇ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

