ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਲਖੀਮਪੁਰ ਖੀਰੀ ’ਚ ਭਿਆਨਕ ਹਾਦਸਾ, ਟਰੱਕ-ਵੈਨ ਦੀ ਭਿਆਨਕ ਟੱਕਰ ’ਚ 9 ਲੋਕਾਂ ਦੀ ਮੌਤ

ਲਖੀਮਪੁਰ ਖੇੜੀ 18 ਮਈ (ਮਧੂਸਾਰ ਬਿਊਰੋ) ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਇੱਕ ਵੈਨ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਨੌਂ ਲੋਕਾਂ ਦੀ ਦਰਦਨਾਕ ਮੌਤ ਹੋਣ ਦੀ ਸੂਚਨਾ ਮਿਲੀ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਇਸ ਹਾਦਸੇ ਦੌਰਾਨ ਵਾਹਨਾਂ ਦੇ ਪਰਖੱਚੇ ਉੱਡ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਲਖੀਮਪੁਰ ਖੇੜੀ ਦੇ ਈਸਾਨਗਰ ਥਾਣਾ ਖੇਤਰ ਵਿੱਚ 8-730 ’ਤੇ ਸਿਸੀਆ ਨੇੜੇ ਵਾਪਰਿਆ।
ਅਧਿਕਾਰੀਆਂ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਵੈਨ ਪੂਰੀ ਤਰ੍ਹਾਂ ਤਬਾਹ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੌਰਾਨ ਨੌਂ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਅਧਿਕਾਰੀਆਂ ਅਨੁਸਾਰ ਵੈਨ ਵਿੱਚ ਲਗਭਗ 10 ਯਾਤਰੀ ਸਨ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।

Leave a Reply

Your email address will not be published. Required fields are marked *