ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬ

ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਸ. ਅਜੈਪਾਲ ਸਿੰਘ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਸਨਮਾਨ

ਅੰਮ੍ਰਿਤਸਰ:- 03 ਜੂਨ (ਮਧੂਸਾਰ ਬਿਊਰੋ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਸਰੀ ਨਿਵਾਸੀ ਪੰਜਾਬੀ ਵਕੀਲ, ਜੰਮਪਲ ਫ਼ਰੀਦਕੋਟ ਦੇ ਪਿੰਡ ਕਾਸਮ ਭੱਟੀ ਦੇ ਸ. ਅਜੈਪਾਲ ਸਿੰਘ ਧਾਲੀਵਾਲ ਨੂੰ ਸਿਰਪਾਓ, ਦੋਸ਼ਾਲਾ, ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਇਸ ਸਮੇਂ ਕਿਹਾ ਕਿ ਸ. ਅਜੈਪਾਲ ਸਿੰਘ ਨੇ ਐਵਰੈਸਟ ਚੜ੍ਹ ਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ, ਇਨ੍ਹਾਂ ਦੀ ਕਾਮਯਾਬੀ ਅਸਾਧਾਰਨ ਹਾਲਾਤ ਵਿੱਚ ਅਟੁੱਟ ਵਿਸ਼ਵਾਸ ਅਤੇ ਜ਼ਿੰਦਾਦਿਲੀ ਦੀ ਮਿਸਾਲ ਹੈ। ਮੂਲ ਰੂਪ ਵਿੱਚ ਅਜੈ ਪਾਲ ਸਿੰਘ ਜਦੋਂ ਐਵਰੈਸਟ ਦੀ ਚੋਟੀ ’ਤੇ ਪਹੁੰਚੇ ਤਾਂ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਸੁਨੇਹੇ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਲਿਖੀ ਤਖ਼ਤੀ ਲਹਿਰਾਈ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ. ਅਜੈਪਾਲ ਸਿੰਘ ਨੂੰ ਭਵਿੱਖ ਲਈ ਵੀ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿਤੀਆਂ ਤਾਂ ਜੋ ਤੁਸੀਂ ਕਾਮਯਾਬੀ ਦੇ ਹੋਰ ਲੰਮੇ ਪੈਂਡੇ ਤੈਅ ਕਰ ਸਕੋ। ਇਸ ਮੌਕੇ ਸ. ਕਰਨਰਾਜਬੀਰ ਸਿੰਘ ਐਡਵੋਕੇਟ, ਬਾਬਾ ਗੁਰਮੁਖ ਸਿੰਘ, ਬਾਬਾ ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *