ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਚੁਣੌਤੀਆਂ ਦੇ ਹੱਲ ਲਈ ਜਨ-ਜਾਗਰੂਕਤਾ, ਸਮਾਜਿਕ ਸਹਿਭਾਗਤਾ ਅਤੇ ਪ੍ਰਭਾਵਸ਼ਾਲੀ ਵਿਧਾਇਕੀ ਲੀਡਰਸ਼ਿਪ ਦੀ ਲੋੜ : ਨਾਇਬ ਸਿੰਘ ਸੈਣੀ

ਰਾਸ਼ਟਰਮੰਡਲ ਸੰਸਦੀ ਸੰਘ ਇੰਡੀਆ ਰੀਜਨ ਦੇ ਜ਼ੋਨ-2 ਦੇ ਤਿੰਨ ਰੋਜ਼ਾ ਸੰਮੇਲਨ ਦਾ ਹੋਇਆ ਆਗਾਜ਼ d ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਦੀ ਮੌਜੂਦਗੀ ਵਿੱਚ ਕੀਤਾ ਉਦਘਾਟਨ

ਪੰਚਕੂਲਾ 8 ਜੂਨ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੂਰੀ ਦੁਨੀਆ ਬੇਮਿਸਾਲ ਤਬਦੀਲੀਆਂ ਦੇ ਦੌਰ ਵਿੱਚੋਂ ਲੰਘ ਰਹੀ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ, ਸਾਈਬਰ ਸਿਕਿਉਰਿਟੀ, ਜਲਵਾਯੂ ਪਰਿਵਰਤਨ, ਊਰਜਾ ਦੀਆਂ ਵਧਦੀਆਂ ਲੋੜਾਂ, ਡਿਜੀਟਲ ਅਰਥਵਿਵਸਥਾ, ਗਲੋਬਲ ਮੁਕਾਬਲੇਬਾਜ਼ੀ ਅਤੇ ਸਮਾਜਿਕ ਅਸਮਾਨਤਾਵਾਂ ਸਾਡੇ ਸਾਹਮਣੇ ਨਵੀਆਂ ਚੁਣੌਤੀਆਂ ਬਣ ਕੇ ਖੜ੍ਹੀਆਂ ਹਨ। ਇਨ੍ਹਾਂ ਚੁਣੌਤੀਆਂ ਦਾ ਹੱਲ ਸਿਰਫ ਪ੍ਰਸ਼ਾਸਨਿਕ ਫੈਸਲਿਆਂ ਨਾਲ ਸੰਭਵ ਨਹੀਂ ਹੈ। ਇਸ ਦੇ ਲਈ ਜਨ-ਜਾਗਰੂਕਤਾ, ਸਮਾਜਿਕ ਸਹਿਭਾਗਤਾ ਅਤੇ ਪ੍ਰਭਾਵੀ ਵਿਧਾਇਕੀ ਲੀਡਰਸ਼ਿਪ ਦੀ ਲੋੜ ਹੈ।
ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨਸਭਾ ਦੀ ਸਰਪ੍ਰਸਤੀ ਹੇਠ ਰਾਸ਼ਟਰਮੰਡਲ ਸੰਸਦੀ ਸੰਘ ਇੰਡੀਆ ਰੀਜਨ ਦੇ ਜ਼ੋਨ-2 ਦੇ ਤਿੰਨ ਰੋਜ਼ਾ ਸੰਮੇਲਨ ਦੇ ਉਦਘਾਟਨੀ ਸੈਸ਼ਨ ਵਿੱਚ ਸੰਬੋਧਿਤ ਕਰ ਰਹੇ ਸਨ। ਸੰਮੇਲਨ ਦਾ ਲੋਕ ਸਭਾ ਸਪੀਕਰ ਸ੍ਰੀ ਓਮ ਬਿਰਲਾ ਨੇ ਉਦਘਾਟਨ ਕੀਤਾ। ਇਸ ਮੌਕੇ ’ਤੇ ਰਾਜ ਸਭਾ ਦੇ ਉਪ-ਸਭਾਪਤੀ ਸ੍ਰੀ ਹਰਿਵੰਸ਼ ਨਾਰਾਇਣ ਸਿੰਘ, ਵਿਧਾਨ ਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ, ਡਿਪਟੀ ਸਪੀਕਰ ਡਾ. ਕ੍ਰਿਸ਼ਨ ਮਿੱਢਾ, ਹਰਿਆਣਾ ਦੇ ਸੰਸਦੀ ਕਾਰਜ ਮੰਤਰੀ ਸ੍ਰੀ ਮਹੀਪਾਲ ਢਾਂਡਾ ਵੀ ਮੌਜੂਦ ਸਨ। ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਸੰਮੇਲਨ ਵਿੱਚ ਦੇਸ਼ ਦੇ 15 ਵਿਧਾਨ ਮੰਡਲਾਂ ਦੇ ਪੀਠਾਸੀਨ ਅਧਿਕਾਰੀ, ਉਪ-ਪੀਠਾਸੀਨ ਅਧਿਕਾਰੀ ਅਤੇ ਵਿਧਾਇਕ ਵੀ ਹਿੱਸਾ ਲੈ ਰਹੇ ਹਨ। ਉਦਘਾਟਨੀ ਸੈਸ਼ਨ ਦੌਰਾਨ ਹਰਿਆਣਾ ਦੇ ਇਤਿਹਾਸ ’ਤੇ ਇੱਕ ਵਿਸ਼ੇਸ਼ ਡਾਕੂਮੈਂਟਰੀ ਫਿਲਮ ਵੀ ਦਿਖਾਈ ਗਈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੌਜੂਦ ਮਹਿਮਾਨਾਂ ਦਾ ਹਰਿਆਣਾ ਪਹੁੰਚਣ ’ਤੇ ਸਵਾਗਤ ਕਰਦੇ ਹੋਏ ਕਿਹਾ ਕਿ ਹਰਿਆਣਾ ਵਿਧਾਨਸਭਾ ਦਾ ਇਹ ਸਦਨ ਇਸ ਰਾਸ਼ਟਰੀ ਸੰਮੇਲਨ ਦਾ ਗਵਾਹ ਬਣਿਆ ਹੈ, ਇਹ ਪ੍ਰਦੇਸ਼ ਲਈ ਮਾਣ ਵਾਲੀ ਗੱਲ ਹੈ। ਪਰ ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਇਹ ਸਦਨ ਖੁਦ ਇੱਕ ਜਿਉਂਦੀ-ਜਾਗਦੀ ਵਿਰਾਸਤ ਹੈ। ਇਨ੍ਹਾਂ ਕੰਧਾਂ ਨੇ ਪਿਛਲੇ ਛੇ ਦਹਾਕਿਆਂ ਵਿੱਚ ਲੋਕਤੰਤਰ ਦੀਆਂ ਅਨੇਕਾਂ ਗਾਥਾਵਾਂ ਸੁਣੀਆਂ ਹਨ, ਜਨਤਕ ਇੱਛਾਵਾਂ ਨੂੰ ਆਵਾਜ਼ ਮਿਲਦੇ ਦੇਖਿਆ ਹੈ, ਮਹੱਤਵਪੂਰਨ ਮੁੱਦਿਆਂ ਨੂੰ ਆਤਮਸਾਤ ਕੀਤਾ ਹੈ ਅਤੇ ਅਨੇਕਾਂ ਇਤਿਹਾਸਕ ਫੈਸਲਿਆਂ ਦੀ ਗਵਾਹ ਬਣੀਆਂ ਹਨ।
ਉਨ੍ਹਾਂ ਕਿਹਾ ਕਿ 1966 ਵਿੱਚ ਜਦੋਂ ਹਰਿਆਣਾ ਬਣਿਆ, ਤਦ ਲੋਕਾਂ ਨੇ ਕਿਹਾ ਕਿ ਇਹ ਛੋਟਾ ਰਾਜ ਹੈ। ਸਰੋਤ ਘੱਟ ਹਨ। ਰਸਤਾ ਔਖਾ ਹੈ। ਪਰ ਹਰਿਆਣਾ ਦੀ ਇਸ ਮਿੱਟੀ ਦਾ ਸੁਭਾਅ ਹੀ ਕੁਝ ਹੋਰ ਹੈ। ਇਹ ਉਹੀ ਧਰਤੀ ਹੈ, ਜਿੱਥੇ ਅਰਜੁਨ ਨੂੰ ਇਹ ਗਿਆਨ ਮਿਲਿਆ ਸੀ ਕਿ ‘ਕਰਮ ਕਰ, ਫਲ ਦੀ ਇੱਛਾ ਨਾ ਕਰ’। ਇਸ ਮਿੱਟੀ ਦੇ ਲੋਕ ਚੁਣੌਤੀ ਦੇਖ ਕੇ ਝੁਕਦੇ ਨਹੀਂ ਸਗੋ ਉਹ ਹੋਰ ਮਜ਼ਬੂਤ ਹੋ ਜਾਂਦੇ ਹਨ। ਅਤੇ ਇਹੀ ਕਾਰਨ ਹੈ ਕਿ ਅੱਜ ਛੇ ਦਹਾਕਿਆਂ ਦੇ ਆਪਣੇ ਸਫ਼ਰ ਵਿੱਚ ਹਰਿਆਣਾ ਦੀ ਧਰਤੀ ਹਮੇਸ਼ਾ ਰਾਸ਼ਟਰ ਨਿਰਮਾਣ ਵਿੱਚ ਮੋਹਰੀ ਰਹੀ ਹੈ। ਚਾਹੇ ਖੇਤੀਬਾੜੀ ਹੋਵੇ, ਖੇਡਾਂ ਹੋਣ, ਸੈਨਾ ਹੋਵੇ, ਉਦਯੋਗ ਹੋਵੇ ਜਾਂ ਸਮਾਜਿਕ ਪਰਿਵਰਤਨ, ਹਰਿਆਣਾ ਨੇ ਦੇਸ਼ ਨੂੰ ਨਵੀਂ ਊਰਜਾ ਅਤੇ ਨਵੀਂ ਪ੍ਰੇਰਣਾ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਦਾ ਵਿਸ਼ਾ ’ਭਵਿੱਖ ਦੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਵਿਕਸਤ ਭਾਰਤ ਦੇ ਟੀਚੇ ਨੂੰ ਸਾਕਾਰ ਕਰਨ ਵਿੱਚ ਜਾਗਰੂਕ ਸਮਾਜ ਅਤੇ ਵਿਧਾਇਕਾਂ ਦੀ ਭੂਮਿਕਾ’ ਹੈ। ਇਹ ਵਿਸ਼ਾ ਅੱਜ ਦੇ ਸਮੇਂ ਵਿੱਚ ਬਹੁਤ ਮਹੱਤਵਪੂਰਨ ਹੈ ਅਤੇ ਮੌਜੂਦਾ ਸਮੇਂ ਦੀਆਂ ਲੋੜਾਂ ਦੇ ਅਨੁਰੂਪ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਜਦੋਂ ਸਾਲ 2047 ਤੱਕ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਦਾ ਟੀਚਾ ਰੱਖਿਆ, ਤਾਂ ਉਹ ਸਿਰਫ ਇੱਕ ਐਲਾਨ ਨਹੀਂ ਸੀ। ਉਹ 140 ਕਰੋੜ ਭਾਰਤੀਆਂ ਦੇ ਸੁਪਨਿਆਂ ਨੂੰ ਦਿਸ਼ਾ ਦੇਣ ਵਾਲਾ ਰਾਸ਼ਟਰੀ ਸੰਕਲਪ ਸੀ। ਵਿਕਸਤ ਭਾਰਤ ਦੇ ਇਸ ਸੰਕਲਪ ਨੂੰ ਸਿਰਫ ਸਰਕਾਰ ਇਕੱਲੀ ਪੂਰਾ ਨਹੀਂ ਕਰ ਸਕਦੀ। ਇਸ ਵਿੱਚ ਜਾਗਰੂਕ ਸਮਾਜ, ਜਨ-ਪ੍ਰਤੀਨਿਧੀਆਂ ਅਤੇ ਹਰੇਕ ਨਾਗਰਿਕ ਦੀ ਮਹੱਤਵਪੂਰਨ ਭੂਮਿਕਾ ਹੈ। ਸਾਨੂੰ ਅਜਿਹੇ ਫੈਸਲੇ ਅਤੇ ਅਜਿਹੀਆਂ ਨੀਤੀਆਂ ਬਣਾਉਣੀਆਂ ਪੈਣਗੀਆਂ, ਜੋ ਸਮਾਜ ਦੇ ਆਖਰੀ ਵਿਅਕਤੀ ਤੱਕ ਵਿਕਾਸ ਦਾ ਲਾਭ ਪਹੁੰਚਾਉਣ। ਸਾਡਾ ਟੀਚਾ ਸਿਰਫ ਆਰਥਿਕ ਤੌਰ ’ਤੇ ਖੁਸ਼ਹਾਲ ਭਾਰਤ ਨਹੀਂ, ਸਗੋ ਅਜਿਹਾ ਭਾਰਤ ਹੈ ਜੋ ਆਤਮ-ਨਿਰਭਰ ਹੋਵੇ, ਹਰ ਨਾਗਰਿਕ ਨੂੰ ਮੌਕੇ ਦੇਣ ਵਾਲਾ ਹੋਵੇ, ਤਕਨੀਕ ਅਤੇ ਨਵਾਚਾਰ ਵਿੱਚ ਮੋਹਰੀ ਹੋਵੇ, ਵਾਤਾਵਰਣ ਪ੍ਰਤੀ ਜ਼ਿੰਮੇਵਾਰ ਹੋਵੇ, ਸਮਾਜਿਕ ਨਿਆਂ ਨਾਲ ਭਰਪੂਰ ਹੋਵੇ ਅਤੇ ਲੋਕਤੰਤਰਿਕ ਮੁੱਲਾਂ ਦੇ ਬਲ ’ਤੇ ਵਿਸ਼ਵ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੋਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਨੇ “ਵਿਕਸਤ ਭਾਰਤ 02047” ਦੇ ਵਿਜ਼ਨ ਨੂੰ ਸਿਰਫ ਇੱਕ ਨਾਅਰੇ ਵਜੋ ਨਹੀਂ, ਸਗੋਂ ਇੱਕ ਸਮੂਹਿਕ ਸੰਕਲਪ ਵਜੋ ਆਤਮਸਾਤ ਕੀਤਾ ਹੈ। ਅਤੇ ਸਰਕਾਰ ਨੇ ਇਸ ਨੂੰ ਸਿਰਫ ਕਾਗਜ਼ਾਂ ’ਤੇ ਨਹੀਂ ਲਿਖਿਆ ਸਗੋ ਜ਼ਮੀਨ ’ਤੇ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸਾਲ 2025 ਵਿੱਚ ਸਰਕਾਰ ਨੇ ’ਡਿਪਾਰਟਮੈਂਟ ਆਫ਼ ਫਿਊਚਰ’ ਦੀ ਸਥਾਪਨਾ ਕੀਤੀ ਜੋ ਦੇਸ਼ ਵਿੱਚ ਆਪਣੇ ਆਪ ਵਿੱਚ ਇੱਕ ਵਿਲੱਖਣ ਪਹਿਲ ਹੈ, ਕਿਉਂਕਿ ਅਸੀਂ ਭਵਿੱਖ ਦੀ ਤਿਆਰੀ ਕੱਲ੍ਹ ’ਤੇ ਨਹੀਂ ਛੱਡਣਾ ਚਾਹੁੰਦੇ। 2047 ਦਾ ਹਰਿਆਣਾ ਕਿੱਦਾ ਦਾ ਹੋਵੇਗਾ, ਉਸਦੀਆਂ ਨੀਤੀਆਂ, ਸੁਧਾਰ ਅਤੇ ਤਰਜੀਹਾਂ ਇਹ ਸਭ ਅੱਜ ਤੋਂ ਹੀ ਤੈਅ ਹੋ ਰਿਹਾ ਹੈ।

Leave a Reply

Your email address will not be published. Required fields are marked *