ਪੰਜਾਬਪਟਿਆਲਾ

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਹੋਵੇਗਾ ਧਾਰਮਕ ਸਮਾਗਮ : ਮੈਨੇਜਰ

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪਟਿਆਲਾ 16 ਜੂਨ (ਮਧੂਸਾਰ ਬਿਊਰੋ) ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ਼ਹੀਦੀ ਦਿਹਾੜੇ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ 18 ਜੂਨ ਨੂੰ ਸਵੇਰੇ 10.30 ਵਜੇ ਪਾਏ ਜਾਣਗੇ। ਇਸ ਮੌਕੇ ਹਜ਼ੂਰੀ ਰਾਗੀ ਕੀਰਤਨੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਉਪਰੰਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਨੇਜਰ ਭਾਗ ਸਿੰਘ, ਭਾਈ ਗੁਲਵਿੰਦਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਸਟਾਫ ਮੈਂਬਰ ਆਦਿ ਮੌਜੂਦ ਸਨ।

Leave a Reply

Your email address will not be published. Required fields are marked *