ਪੰਜਾਬ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀ ਕਾਬੂ

ਚੰਡੀਗੜ੍ਹ, 26 ਸਤੰਬਰ (ਮਧੂਸਾਰ ਬਿਊਰੋ) ਵਿਜੀਲੈਂਸ ਬਿਊਰੋ ਵੱਲੋਂ ਆਰੰਭੀ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਅਧੀਨ ਅੱਜ ਇਕ ਏ.ਐਸ.ਆਈ. ਨੂੰ 3 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਰਿੰਦਰ ਕੋਰ ਪਤਨੀ ਚਰਨਜੀਤ ਸਿੰਘ ਵਾਸੀ ਲੁਧਿਆਣਾ ਨੇ ਸ਼ਿਕਾਇਤ ਕੀਤੀ ਸੀ ਕਿ ਲੁਧਿਆਣਾ ਦੇ ਡਾਬਾ ਪੁਲਿਸ ਥਾਣੇ ਵਿੱਚ ਤਾਇਨਾਤ ਏ.ਐਸ.ਆਈ ਜਨਕ ਰਾਜ ਇਕ ਕੇਸ ਵਿਵੱਚ ਜਮਾਨਤ ਲਈ ਰਿਕਾਰਡ ਪੇਸ਼ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਜਿਸ ਤੇ ਕਾਰਵਾਈ ਕਰਦਿਆਂ ਡਾਬਾ ਪੁਲਿਸ ਥਾਣੇ ਵਿੱਚ ਤਾਇਨਾਤ ਏ.ਐਸ.ਆਈ ਜਨਕ ਰਾਜ ਨੂੰ ਸ਼ਿਕਾਇਤਕਰਤਾ ਤੋਂ 3 ਹਜਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ।

Leave a Reply

Your email address will not be published. Required fields are marked *