ਹਰਿਆਣਾਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਮੁੱਖ ਮੰਤਰੀ ਨੇ ਤੈਅ ਕੀਤੀ ਵਿਕਾਸ ਦੀ ਨਵੀਂ ਦਿਸ਼ਾ – ਸਿਹਤ ਸੇਵਾਵਾਂ, ਸਫਾਈ, ਸਿੱਖਿਆ, ਸੁਸ਼ਾਸਨ ਅਤੇ ਜਲ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਦਿੱਤੇ ਨਿਰਦੇਸ਼

ਬਰਸਾਤ ਤੋਂ ਪਹਿਲਾਂ ਨਾਲਿਆਂ ਦੀ ਸਫਾਈ 30 ਜੂਨ ਤੱਕ ਪੂਰੀ ਕਰਨ ਦੇ ਦਿੱਤੇ ਆਦੇਸ਼ d ਵਾਰਡਾਂ ਦੀ ਹੋਵੇਗੀ ਰੈਂਕਿੰਗ, ਉੱਤਮ ਪ੍ਰਦਰਸ਼ਨ ਕਰਨ ਵਾਲੇ ਵਾਰਡ ਹੋਣਗੇ ਸਨਮਾਨਿਤ

ਪੰਚਕੂਲਾ 27 ਜੂਨ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਹਰਿਆਣਾ ਨਿਵਾਸ ਵਿੱਚ ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਲਿਡ ਵੇਸਟ ਮੈਨੇਜਮੈਂਟ, ਐਚਆਰਡੀ, ਜਲ ਪ੍ਰਬੰਧਨ, ਨਵੀਂ ਸਿੱਖਿਆ ਨੀਤੀ ਅਤੇ ਆਯੁਸ਼ਮਾਨ ਭਾਰਤ ਯੋਜਨਾ ਸਮੇਤ ਵੱਖ-ਵੱਖ ਵਿਸ਼ਿਆਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਜਨਤਕ ਸੇਵਾਵਾਂ ਨੂੰ ਵਧੇਰੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਤਕਨੀਕ ਆਧਾਰਿਤ ਬਣਾਉਣ ਲਈ ਕਈ ਮਹੱਤਵਪੂਰਨ ਨਿਰਦੇਸ਼ ਦਿੱਤੇ।
ਇਸ ਮੌਕੇ ’ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਸ਼ਹਿਰੀ ਸਥਾਨਕ ਨਿਕਾਏ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਅਸ਼ੋਕ ਕੁਮਾਰ ਮੀਣਾ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਰਾਜੇਸ਼ ਸੰਧੂ, ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜ਼ੂਦ ਸਨ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਉਪ-ਪ੍ਰਧਾਨ ਸਕੱਤਰ ਸ੍ਰੀ ਯਸ਼ਪਾਲ ਯਾਦਵ ਨੇ ਵੱਖ-ਵੱਖ ਵਿਭਾਗਾਂ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਸਮੀਖਿਆ ਮੀਟਿੰਗ ਦੇ ਏਜੰਡੇ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਸਾਲਿਡ ਵੇਸਟ ਮੈਨੇਜਮੈਂਟ, ਐਚਆਰਡੀ, ਜਲ ਪ੍ਰਬੰਧਨ, ਨਵੀਂ ਸਿੱਖਿਆ ਨੀਤੀ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੇ ਅਧੀਨ ਹੁਣ ਤੱਕ ਹੋਈ ਪ੍ਰਗਤੀ, ਲੰਬਿਤ ਕੰਮਾਂ ਅਤੇ ਅਗਲੀ ਕਾਰਜ ਯੋਜਨਾ ਦੀ ਵਿਸਤਿ੍ਰਤ ਜਾਣਕਾਰੀ ਪੇਸ਼ ਕੀਤੀ, ਜਿਸ ’ਤੇ ਮੁੱਖ ਮੰਤਰੀ ਨੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਿਨ੍ਹਾਂ ਥਾਵਾਂ ’ਤੇ ਲੋਕਾਂ ਦੀ ਜ਼ਿਆਦਾ ਆਵਾਜਾਈ ਰਹਿੰਦੀ ਹੈ, ਉੱਥੇ ਵਿਸ਼ੇਸ਼ ਤੌਰ ’ਤੇ ਸਾਫ-ਸਫਾਈ ਯਕੀਨੀ ਬਣਾਈ ਜਾਵੇ। ਹਰ ਘਰ ਤੋਂ ਨਿਯਮਿਤ ਤੌਰ ’ਤੇ ਕੂੜੇ ਦਾ ਸੰਗ੍ਰਹਿ ਹੋਵੇ ਅਤੇ ਕਿਤੇ ਵੀ ਗੰਦਗੀ ਦੇ ਢੇਰ ਨਾ ਲੱਗਣ ਦਿੱਤੇ ਜਾਣ। ਸੜਕਾਂ ਦੀ ਨਿਯਮਿਤ ਸਫਾਈ ਦੇ ਨਾਲ-ਨਾਲ ਉਨ੍ਹਾਂ ਦੇ ਕਿਨਾਰਿਆਂ ’ਤੇ ਜੰਗਲਾਤ ਵਿਭਾਗ ਦੁਆਰਾ ਫੁੱਲਦਾਰ ਅਤੇ ਆਕਰਸ਼ਕ ਪੌਦੇ ਲਗਾਏ ਜਾਣ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਕੂੜਾ ਇਕੱਠਾ ਕਰਨ ਵਾਲੇ ਸਾਰੇ ਵਾਹਨਾਂ ਨੂੰ ਜੀਪੀਐਸ ਪ੍ਰਣਾਲੀ ਨਾਲ ਜੋੜਿਆ ਜਾਵੇ, ਤਾਂ ਜੋ ਉਨ੍ਹਾਂ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਸਕੇ। ਵਾਹਨਾਂ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਨਗਰ ਨਿਗਮਾਂ ਵਿੱਚ ਵਾਰਡ ਕਮੇਟੀਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇ। ਹਰ ਤਿੰਨ ਮਹੀਨੇ ਵਿੱਚ ਵਾਰਡ ਕਮੇਟੀਆਂ ਨਾਲ ਮੀਟਿੰਗ ਕੀਤੀ ਜਾਵੇ ਅਤੇ ਸਮੇਂ-ਸਮੇਂ ’ਤੇ ਉਨ੍ਹਾਂ ਨਾਲ ਵਰਚੁਅਲ ਸੰਵਾਦ ਵੀ ਕੀਤਾ ਜਾਵੇ। ਉਨ੍ਹਾਂ ਨੇ ਵਾਰਡ ਕਮੇਟੀਆਂ ਲਈ ਇੱਕ ਸਮਰਪਿਤ ਪੋਰਟਲ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਕਮੇਟੀ ਦੇ ਮੈਂਬਰ ਅਤੇ ਨਾਗਰਿਕ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਸਾਂਝੇ ਕਰ ਸਕਣ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਗਰ ਨਿਗਮ ਕਮਿਸ਼ਨਰ ਤਿਮਾਹੀ ਆਧਾਰ ’ਤੇ ਸ਼ਹਿਰੀ ਸਥਾਨਕ ਨਿਕਾਏ ਦੀ ਸਫਾਈ ਅਤੇ ਕਾਰਜਪ੍ਰਣਾਲੀ ਦੀ ਰੈਂਕਿੰਗ ਕਰਨ। ਹਰ ਨਗਰ ਨਿਗਮ ਆਪਣੇ ਵਾਰਡਾਂ ਦੀ ਵੀ ਰੈਂਕਿੰਗ ਤਿਆਰ ਕਰੇ ਅਤੇ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਾਰਡਾਂ ਨੂੰ ਸਨਮਾਨਿਤ ਕੀਤਾ ਜਾਵੇ। ਉਨ੍ਹਾਂ ਨੇ ਨਗਰ ਨਿਗਮਾਂ ਅਤੇ ਨਗਰ ਪਾਲਿਕਾਵਾਂ ਨੂੰ ਸਫਾਈ ਦੇ ਖੇਤਰ ਵਿੱਚ ਬਿਹਤਰ ਪ੍ਰਦਰਸ਼ਨ ਲਈ ਉਤਸ਼ਾਹਿਤ ਕਰਨ ਦੇ ਨਿਰਦੇਸ਼ ਵੀ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਨਵੀਆਂ ਲੋੜਾਂ ਅਤੇ ਆਧੁਨਿਕ ਤਕਨੀਕਾਂ ਦੇ ਅਨੁਸਾਰ ਹੀ ਸਫਾਈ ਕਾਰਜਾਂ ਲਈ ਟੈਂਡਰ ਪ੍ਰਕਿਰਿਆ ਅਪਣਾਈ ਜਾਵੇ। ਉਨ੍ਹਾਂ ਨੇ 17 ਸਤੰਬਰ ਤੋਂ 2 ਅਕਤੂਬਰ ਤੱਕ ਆਯੋਜਿਤ ਹੋਣ ਵਾਲੇ ਸਫਾਈ ਪੰਦਰਵਾੜੇ ਦੀਆਂ ਤਿਆਰੀਆਂ ਅਜੇ ਤੋਂ ਸ਼ੁਰੂ ਕਰਨ ਅਤੇ ਇਸਦਾ ਵਿਸਤਿ੍ਰਤ ਕੈਲੰਡਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ 2 ਅਕਤੂਬਰ ਨੂੰ ਉੱਤਮ ਕਾਰਜ ਕਰਨ ਵਾਲੇ ਵਾਰਡਾਂ ਨੂੰ ਸਨਮਾਨਿਤ ਕੀਤਾ ਜਾਵੇ। ਨਾਲ ਹੀ, ਉੱਤਮ ਕਾਰਜ ਕਰਨ ਵਾਲੇ ਸਫਾਈ ਕਰਮਚਾਰੀਆਂ ਨੂੰ ਵੀ ਪੁਰਸਕ੍ਰਿਤ ਕਰਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇ।
ਮੁੱਖ ਮੰਤਰੀ ਨੇ ਵਿਸ਼ੇਸ਼ ਤੌਰ ’ਤੇ ਨਿਰਦੇਸ਼ ਦਿੱਤੇ ਕਿ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਸ਼ਹਿਰੀ ਸਥਾਨਕ ਨਿਕਾਏ ਅਧੀਨ ਆਉਣ ਵਾਲੇ ਸਾਰੇ ਵੱਡੇ ਨਾਲਿਆਂ, ਨਾਲੀਆਂ ਅਤੇ ਡਰੇਨਾਂ ਦੀ ਵਿਆਪਕ ਸਫਾਈ 30 ਜੂਨ ਤੱਕ ਹਰ ਹਾਲ ਵਿੱਚ ਪੂਰੀ ਕੀਤੀ ਜਾਵੇ। ਗਲੀਆਂ ਦੀਆਂ ਨਾਲੀਆਂ ਦੀ ਨਿਯਮਿਤ ਸਫਾਈ ਕਰਕੇ ਉਨ੍ਹਾਂ ਵਿੱਚ ਲੋੜ ਅਨੁਸਾਰ ਚੂਨੇ ਦਾ ਛਿੜਕਾਅ ਵੀ ਕੀਤਾ ਜਾਵੇ, ਤਾਂ ਜੋ ਪਾਣੀ ਭਰਾਅ ਅਤੇ ਇਨਫੈਕਸ਼ਨ ਦੀ ਸਥਿਤੀ ਪੈਦਾ ਨਾ ਹੋਵੇ।
ਐਚਆਰਡੀ ਵਿਭਾਗ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਦੇ ਮੁੱਖ ਦਫਤਰਾਂ ਅਤੇ ਜ਼ਿਲ੍ਹਾ ਪੱਧਰੀ ਦਫਤਰਾਂ ਵਿੱਚ ਈ-ਆਫਿਸ ਪ੍ਰਣਾਲੀ ਨੂੰ ਲਾਜ਼ਮੀ ਤੌਰ ’ਤੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਹਰ ਮਹੀਨੇ ਆਪਣੇ ਕੰਮਾਂ ਦਾ ਵੇਰਵਾ ਲਾਜ਼ਮੀ ਤੌਰ ’ਤੇ ਆਨਲਾਈਨ ਐਚਆਰਐਮਐਸ ਪੋਰਟਲ ’ਤੇ ਦਰਜ ਕਰਨ। ਸੀਨੀਅਰ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਹਰ ਮਹੀਨੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਸਮੇਂ ’ਤੇ ਆਪਣਾ ਵੇਰਵਾ ਪੋਰਟਲ ’ਤੇ ਦਰਜ ਕਰਨ। ਮੁੱਖ ਮੰਤਰੀ ਨੇ ਸੀਐਫਐਮਐਸ ਨਾਲ ਸਬੰਧਤ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ, ਉਨ੍ਹਾਂ ਦੀ ਜ਼ਿਲ੍ਹਾ ਅਤੇ ਮੁੱਖ ਦਫਤਰ ਪੱਧਰ ’ਤੇ ਨਿਯਮਿਤ ਸਮੀਖਿਆ ਕਰਨ ਅਤੇ ਇੰਟਰਾ ਹਰਿਆਣਾ ਪੋਰਟਲ ਦੀ ਸਾਰੇ ਵਿਭਾਗਾਂ ਵਿੱਚ ਪ੍ਰਭਾਵਸ਼ਾਲੀ ਅਤੇ ਲਾਜ਼ਮੀ ਵਰਤੋਂ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

Leave a Reply

Your email address will not be published. Required fields are marked *