ਪੰਜਾਬਪਟਿਆਲਾ

ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਕ ਸਮਾਗਮ

ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਿੱਖ ਸਭਾਵਾਂ, ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਕੀਤਾ ਸਨਮਾਨਤ

ਬਹਾਦਰਗੜ੍ਹ / ਪਟਿਆਲਾ 1 ਜੁਲਾਈ (ਮਧੂਸਾਰ ਬਿਊਰੋ) ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਚੱਲ ਰਹੇ ਨਿਰੰਤਰ ਸਮਾਗਮ ਦੇਰ ਰਾਤ ਕੀਰਤਨ ਦਰਬਾਰ ਨਾਲ ਸਮਾਪਤ ਹੋਏ। ਦੇਰ ਰਾਤ ਕਰਵਾਏ ਗਏ ਧਾਰਮਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ’ਚ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਰੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਆਦਿ ਤੋਂ ਇਲਾਵਾ ਇਲਾਕੇ ਦੀਆਂ ਸਿੱਖ ਭਾਵਾਂ, ਸੁਸਾਇਟੀਆਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਆਦਿ ਪੁੱਜੀਆਂ। ਧਾਰਮਿਕ ਸਮਾਗਮ ਦੌਰਾਨ ਢਾਡੀ ਕਵੀਸ਼ਰੀ ਜਥਿਆਂ ਅਤੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਨੇ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ, ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਸੱਚਖੰਡ ਸ੍ਰੀ ਦਰਬਾਰ ਦੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।
ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਜਿੱਥੇ ਨਿਰੰਤਰ ਗੁਰੂ ਦਾ ਲੰਗਰ ਚਲਾਇਆ ਗਿਆ, ਉੱਥੇ ਹੀ ਵੱਖ ਵੱਖ ਸਿੱਖ ਸੁਸਾਇਟੀਆਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਅਤੇ ਗੁਰੂ ਸਾਹਿਬ ਦੀ ਆਮਦ ਦੀ ਖੁਸ਼ੀ ਵਿਚ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਗਈ। ਇਸ ਮੌਕੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸਮਾਗਮ ਦੀ ਸਫਲਤਾ ਲਈ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਗੁਰੂ ਸਾਹਿਬ ਦੇ ਜੀਵਨ, ਉਦੇਸ਼ ਅਤੇ ਵਿਚਾਰਧਾਰਾ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਵੱਡੀ ਲੋੜ ਹੈ।
ਸਮਾਗਮ ਦੇ ਅੰਤ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸ਼ਹਿਰ ਦੀਆਂ ਸਿੱਖ ਸਭਾਵਾਂ ਅਤੇ ਸੁਸਾਇਟੀਆਂ ਆਦਿ ਦੇ ਨੁਮਾਇੰਦਿਆਂ ਨੂੰ ਗੁਰੂ ਸਾਹਿਬ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ, ਮੈਨੇਜਰ ਭਾਗ ਸਿੰਘ, ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਡੇਰਾ ਬਾਬਾ ਅਜਾਪਾਲ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਪ੍ਰਿੰਸੀਪਲ ਡਾ.ਸਤਿੰਦਰ ਸਿੰਘ, ਬਲਵਿੰਦਰ ਸਿੰਘ ਦੌਣ ਕਲਾਂ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ਹਾਜ਼ਰ ਸਨ।

Leave a Reply

Your email address will not be published. Required fields are marked *