ਪਟਿਆਲਾ

ਸੰਦੀਪ ਜਿੰਦਲ ਜੁਆਇੰਟ ਸੈਕਟਰੀ ਬਣੇ

ਹਰਪਾਲ ਜੁਨੇਜਾ ਦੀ ਜਿੱਤ ਲਈ ਕੋਈ ਕਸਰ ਨਹੀਂ ਛੱਡਾਂਗੇ : ਜਿੰਦਲ
ਪਟਿਆਲਾ (ਮਧੂਸਾਰ ਬਿਊਰੋ) ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਸੰਦੀਪ ਜਿੰਦਲ ਨੂੰ ਜ਼ੋਨ-2 ਵਿਚ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ।

ਇਸ ਮੌਕੇ ਸੰਦੀਪ ਜਿੰਦਲ ਨੂੰ ਹਰਪਾਲ ਜੁਨੇਜਾ ਅਤੇ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਨੇ ਨਿਯੁਕਤੀ ਪੱਤਰ ਵੀ ਸੌਂਪਿਆ। ਇਸ ਮੌਕੇ ਗੱਲਬਾਤ ਕਰਦਿਆਂ ਸੰਦੀਪ ਜਿੰਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਨੌਜਵਾਨਾਂ ਪਾਰਟੀ ਦੀ ਰੀੜ ਦੀ ਹੱਡੀ ਮੰਨਦਿਆਂ ਵੱਡੇ ਵੱਡੇ ਅਹੁਦੇ ਦੇ ਕੇ ਜ਼ਿੰਮੇਵਾਰੀ ਸੌਂਪੀ ਹੈ ਤਾਂ ਜੋ ਦੇਸ਼ ਦਾ ਭਵਿੱਖ ਨੌਜਵਾਨ ਸਮਾਜ ਨੂੰ ਸਹੀ ਦਿਸ਼ਾ ਵਾਲੇ ਪਾਸੇ ਲੈ ਕੇ ਜਾਣ। ਉਨ੍ਹਾਂ ਕਿਹਾ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਕਾਂਗਰਸ ਨੂੰ 2017 ‘ਚ ਮਾਤ ਦੇਣ ਲਈ ਯੂਥ ਵਰਕਰਾਂ ਨੇ ਕਮਰਕੱਸ ਲਈ ਹੈ ਅਤੇ ਪਿੰਡਾਂ ‘ਚ ਲਗਭਗ ਕਾਂਗਰਸ ਆਪਣੀ ਹੋਂਦ ਗੁਆ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿਚ ਕਾਂਗਰਸ ਦਾ ਸਫਾਇਆ ਕਰਨ ਲਈ ਨੌਜਵਾਨ ਤਿਆਰ ਬਰ ਤਿਆਰ ਹਨ।
ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿਚ ਹਰਪਾਲ ਜੁਨੇਜਾ ਦੀ ਜਿੱਤ ਲਈ ਕੋਈ ਵੀ ਕਸਰ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ 2017 ‘ਚ ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਨੌਜਵਾਨਾਂ ਦੀ ਕੀਤੀ ਜਾ ਰਹੀ ਲਾਮਬੰਦੀ ਕਰਦਿਆਂ ਨੌਜਵਾਨਾਂ ਨੂੰ ਨੁਮਾਇੰਦਗੀਆਂ ਦਿੱਤੀਆਂ ਗਈਆਂ ਹਨ।

Leave a Reply

Your email address will not be published. Required fields are marked *