ਪਟਿਆਲਾ

ਸੁਖਵਿੰਦਰ ਸਿੰਘ ਗਾਗੂ ਨੇ ਨਰਦੇਵ ਆਕੜੀ ਤੇ ਰਣਧੀਰ ਰੱਖੜਾ ਨੂੰ ਕੀਤਾ ਸਨਮਾਨਤ

ਨੌਜਵਾਨ ਚੋਣ ਨਿਸ਼ਾਨ ਤੱਕੜੀ ‘ਤੇ ਮੋਹਰ ਲਗਾ ਕੇ ਜੁਨੇਜਾ ਦੀ ਜਿੱਤ ਨੂੰ ਯਕੀਨੀ ਬਣਾਉਣ : ਸੁਖਵਿੰਦਰ ਸਿੰਘ ਗਾਗੂ
ਪਟਿਆਲਾ (ਮਧੂਸਾਰ ਬਿਊਰੋ) ਮਾਰਕੀਟ ਕਮੇਟੀ ਦਾ ਚੇਅਰਮੈਨ ਬਣਨ ਤੋਂ ਬਾਅਦ ਨਰਦੇਵ ਸਿੰਘ ਆਕੜੀ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਣਧੀਰ ਸਿੰਘ ਰੱਖੜਾ ਦਾ ਮਾਲਵਾ ਜ਼ੋਨ-2 ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਗਾਗੂ ਨੇ ਆਪਣੇ ਗ੍ਰਹਿ ਵਿਖੇ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਉਚੇਚੇ ਤੌਰ ‘ਤੇ ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਨਰਦੇਵ ਸਿੰਘ ਆਕੜੀ ਨੇ ਕਿਹਾ ਕਿ ਸੁਖਵਿੰਦਰ ਸਿੰਘ ਗਾਗੂ ਦੇ ਅਗਵਾਈ ‘ਚ ਨੌਜਵਾਨਾਂ ਦੀ ਵੱਡੀ ਸ਼ਕਤੀ ਕੰਮ ਕਰ ਰਹੀ ਹੈ ਅਤੇ ਸ਼ਹਿਰ ਦਾ ਬਹੁਤ ਸਾਰੇ ਨੌਜਵਾਨ ਗਾਗੂ ਨਾਲ ਚੱਲ ਕੇ ਸ਼੍ਰੋਮਣੀ ਅਕਾਲੀ ਦਲ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਥ ਨੌਜਵਾਨਾਂ ਦਾ ਵੱਡਾ ਇਕੱਠ ਵੇਖ ਕੇ ਸਾਬਤ ਹੋ ਗਿਆ ਹੈ ਕਿ 2017 ਵਿਚ ਅਕਾਲੀ ਦਲ ਸਰਕਾਰ ਬਣਾਉਣ ਵਿਚ ਨੌਜਵਾਨ ਦੀ ਭੂਮਿਕਾ ਅਹਿਮ ਹੋਵੇਗੀ।
ਇਸ ਮੌਕੇ ਯੂਥ ਦੇ ਵੱਡੇ ਹਜ਼ੂਮ ਨੇ ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਨਰਦੇਵ ਸਿੰਘ ਆਕੜੀ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਣਧੀਰ ਰੱਖੜ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨ ਕੀਤਾ।
ਇਸ ਦੌਰਾਨ ਗੱਲਬਾਤ ਕਰਦਿਆਂ ਹਰਪਾਲ ਜੁਨੇਜਾ ਨੇ ਕਿਹਾ ਕਿ ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਸ਼ੁਭ ਸੰਕੇਤ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲ ਜੁੜ ਕੇ ਕੰਮ ਕਰਨ ਵਾਲੇ ਵਰਕਰ ਹੁਣ ਤੋਂ ਕਮਰਕੱਸੇ ਕਰ ਲੈਣ ਅਤੇ ਚੋਣਾਂ ਨੂੰ ਮੁੱਖ ਰੱਖਕੇ ਲੋਕਾਂ ਤੱਕ ਪਹੁੰਚ ਕਰਨ ਤਾਂ ਜੋ ਲੋਕਾਂ ਨੂੰ ਸਰਕਾਰ ਵੱਲੋਂ 9 ਸਾਲਾਂ ਵਿਚ ਕੀਤੇ ਕੰਮਾਂ ਬਾਰੇ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾ ਸਕੇ।
ਇਸ ਮੌਕੇ ਸੁਖਵਿੰਦਰ ਸਿੰਘ ਗਾਗੂ ਨੇ ਕਿਹਾ ਕਿ ਯੂਥ ਵਰਕਰ ਆਪਣਾ ਇਕ ਇਕ ਕੀਮਤੀ ਵੋਟ ਆਪਣੇ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਦੇਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਇਹ ਗੱਲ ਸਮਝ ਆ ਗਈ ਹੈ ਕਿ ਅਕਾਲੀ ਦਲ ਹੀ ਹਮਦਰਦ ਪਾਰਟੀ ਅਤੇ ਕਾਂਗਰਸ ਗੁੰਮਰਾਹ ਕਰਕੇ ਵੋਟ ਹਾਸਲ ਕਰਦੀ ਰਹੀ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅਗਾਮੀ ਚੋਣਾਂ ਵਿਚ ਆਪਣਾ ਕੀਮਤੀ ਵੋਟ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ‘ਤੇ ਮੋਹਰ ਲਗਾ ਕੇ ਜੁਨੇਜਾ ਦੀ ਜਿੱਤ ਨੂੰ ਯਕੀਨੀ ਬਣਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਰਜ, ਸਨੀ, ਰੋਬਿਨ, ਬੰਟੀ, ਦੀਪੂ, ਵਿਨੇ ਰਹੇਜਾ, ਗੋਲਡੀ, ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *