‘ਅਰਜੁਨ ਐਸ.ਪੀ.ਵੀ’ ਦੇ ਨਿਰਦੇਸ਼ਕ ਮੰਡਲ ਦੀ ਦੂਜੀ ਮੀਟਿੰਗ ਆਯੋਜਿਤ
ਸਵੱਛ ਹਵਾ, ਹਰਿਤ ਆਵਾਜਾਈ, ਇਲੈਕਟਿ੍ਰਕ ਵਾਹਨਾਂ ਅਤੇ ਖੇਤੀ ਅਵਸ਼ੇਸ਼ ਪ੍ਰਬੰਧਨ ਨੂੰ ਮਿਲੇਗਾ ਨਵਾਂ ਗਤੀ-ਬਲ d ਸਕ੍ਰੈਪ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਨਿਪਟਾਰੇ ਲਈ ਪੋਰਟਲ ਵਿਕਸਿਤ ਕਰਨ ਦੇ ਨਿਰਦੇਸ਼
ਪੰਚਕੂਲਾ 13 ਜੁਲਾਈ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਵਿੱਚ ਸਵੱਛ ਹਵਾ, ਹਰਿਤ ਆਵਾਜਾਈ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਧੁਨਿਕ ਤਕਨੀਕਾਂ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕ੍ਰੈਪ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਵਿਗਿਆਨਕ ਨਿਪਟਾਰੇ ਦੀ ਪ੍ਰਕਿਰਿਆ ਨੂੰ ਸਰਲ, ਪਾਰਦਰਸ਼ੀ ਅਤੇ ਸੁਗਮ ਬਣਾਉਣ ਲਈ ਇੱਕ ਪੋਰਟਲ ਵਿਕਸਿਤ ਕੀਤਾ ਜਾਵੇ। ਇਸ ਪੋਰਟਲ ਰਾਹੀਂ ਨਾਗਰਿਕ ਆਪਣੇ ਨਿੱਜੀ ਅਤੇ ਸਰਕਾਰੀ ਵਿਭਾਗ ਆਪਣੇ ਨਾ-ਵਰਤੋਂਯੋਗ ਵਾਹਨਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਣਗੇ, ਜਿਸ ਨਾਲ ਵਾਹਨ ਸਕ੍ਰੈਪਿੰਗ, ਰਜਿਸਟ੍ਰੇਸ਼ਨ ਅਤੇ ਸਬੰਧਤ ਪ੍ਰਕਿਰਿਆਵਾਂ ਵਿੱਚ ਸੁਵਿਧਾ ਅਤੇ ਪਾਰਦਰਸ਼ਤਾ ਯਕੀਨੀ ਹੋਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਰਾਜ ਭਰ ਵਿੱਚ ਇਲੈਕਟਿ੍ਰਕ ਵਾਹਨ ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਨੂੰ ਗਤੀ ਦੇਣ ਦੇ ਵੀ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਅੱਜ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ’ਆਰਟੀਫੀਸ਼ੀਅਲ ਇੰਟੈਲੀਜੈਂਸ ਫਾਰ ਰਿਜ਼ੀਲੈਂਟ ਜੌਬਸ, ਅਰਬਨ ਏਅਰ ਕੁਆਲਿਟੀ ਐਂਡ ਨੈਕਸਟ ਜਨਰੇਸ਼ਨ ਸਕਿੱਲਜ਼ ਕੌਂਸਲ (ਅਰਜੁਨ ਐਸ.ਪੀ.ਵੀ)’ ਦੇ ਨਿਰਦੇਸ਼ਕ ਮੰਡਲ ਦੀ ਦੂਜੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਸਕੱਤਰਾਂ ਅਤੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।
ਮੀਟਿੰਗ ਵਿੱਚ ਹਰਿਆਣਾ ਕਲੀਨ ਏਅਰ ਪ੍ਰੋਜੈਕਟ ਫਾਰ ਸਸਟੇਨੇਬਲ ਡਿਵੈਲਪਮੈਂਟ ਤਹਿਤ ਸਾਲ 2026-27 ਦੀ ਸਾਲਾਨਾ ਕਾਰਜ ਯੋਜਨਾ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਵੱਖ-ਵੱਖ ਵਿਭਾਗਾਂ ਵੱਲੋਂ ਨਿਰਧਾਰਿਤ ਟੀਚਿਆਂ, ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਉਨ੍ਹਾਂ ਦੇ ਸਮੇਂ ਸਿਰ ਅਮਲ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਜ ਵਿੱਚ ਸਵੱਛ ਹਵਾ, ਆਧੁਨਿਕ ਜਨਤਕ ਆਵਾਜਾਈ, ਇਲੈਕਟਿ੍ਰਕ ਵਾਹਨਾਂ ਨੂੰ ਉਤਸ਼ਾਹਿਤ ਕਰਨ, ਉਦਯੋਗਿਕ ਪ੍ਰਦੂਸ਼ਣ ਕੰਟਰੋਲ ਅਤੇ ਖੇਤੀ ਅਵਸ਼ੇਸ ਪ੍ਰਬੰਧਨ ਨਾਲ ਜੁੜੇ ਸਾਰੇ ਕੰਮ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣ, ਤਾਂ ਜੋ ਹਰਿਆਣਾ ਵਾਤਾਵਰਣ ਸੁਰੱਖਿਆ ਅਤੇ ਟਿਕਾਊ ਵਿਕਾਸ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਰਾਜਾਂ ਵਿੱਚ ਆਪਣੀ ਪਛਾਣ ਹੋਰ ਮਜ਼ਬੂਤ ਕਰ ਸਕਣ।
ਇਲੈਕਟਿ੍ਰਕ ਬੱਸ ਸੇਵਾਵਾਂ ਅਤੇ ਹਰਿਤ ਆਵਾਜਾਈ ਪ੍ਰੋਜੈਕਟਾਂ ਦੀ ਪ੍ਰਗਤੀ ’ਤੇ ਚਰਚਾ ਮੀਟਿੰਗ ਵਿੱਚ ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਇਲੈਕਟਿ੍ਰਕ ਬੱਸ ਸੇਵਾਵਾਂ ਦੇ ਵਿਸਥਾਰ, ਬੱਸ ਡਿਪੂ ਦੇ ਵਿਕਾਸ, ਚਾਰਜਿੰਗ ਬੁਨਿਆਦੀ ਢਾਂਚੇ ਦੇ ਨਿਰਮਾਣ ਅਤੇ ਅਗਲੇ ਪੜਾਅ ਵਿੱਚ 200 ਇਲੈਕਟਿ੍ਰਕ ਬੱਸਾਂ ਦੇ ਸੰਚਾਲਨ ਲਈ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ ਮਾਡਲ ਤਹਿਤ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਸੋਨੀਪਤ ਵਿੱਚ ਵੀ ਇਲੈਕਟਿ੍ਰਕ ਬੱਸ ਸੇਵਾਵਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਪ੍ਰਗਤੀ ’ਤੇ ਚਰਚਾ ਹੋਈ।
ਮੁੱਖ ਮੰਤਰੀ ਨੇ ਰਾਜ ਭਰ ਵਿੱਚ ਇਲੈਕਟਿ੍ਰਕ ਵਾਹਨ ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਇਲੈਕਟਿ੍ਰਕ ਵਾਹਨਾਂ ਦੀ ਵਰਤੋਂ ਨੂੰ ਉਤਸ਼ਾਹ ਮਿਲੇ ਅਤੇ ਨਾਗਰਿਕਾਂ ਨੂੰ ਲੋੜੀਂਦੀਆਂ ਸਹੂਲਤਾਂ ਆਸਾਨੀ ਨਾਲ ਉਪਲਬਧ ਹੋ ਸਕਣ।
ਮੀਟਿੰਗ ਵਿੱਚ ਰਾਜ ਦੀ ਇਲੈਕਟਿ੍ਰਕ ਵਾਹਨ ਨੀਤੀ ਵਿੱਚ ਲੋੜੀਂਦੀਆਂ ਸੋਧਾਂ, ਰਾਜ ਭਰ ਵਿੱਚ 100 ਇਲੈਕਟਿ੍ਰਕ ਵਾਹਨ ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਅਤੇ ਸੂਖਮ, ਲਘੂ ਅਤੇ ਮੱਧ ਉਦਯੋਗਾਂ ਲਈ ਸਵੱਛ ਅਤੇ ਵਾਤਾਵਰਣ ਅਨੁਕੂਲ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਸਬੰਧੀ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਗਈ।
ਖੇਤੀਬਾੜੀ ਖੇਤਰ ਵਿੱਚ ਪਰਾਲੀ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਕਿਸਾਨਾਂ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਲਈ ਮੰਗ ਦਾ ਅਨੁਮਾਨ ਅਤੇ ਤਕਨੀਕੀ ਉਪਾਵਾਂ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਹਵਾ ਦੀ ਗੁਣਵੱਤਾ ਦੇ ਪ੍ਰਬੰਧਨ ਨੂੰ ਮਜ਼ਬੂਤ ਕਰਨ ਲਈ ਰਾਜ ਨਿਕਾਸ ਸੂਚੀ, ਏ.ਆਈ. ਆਧਾਰਿਤ ਫੈਸਲਾ ਸਹਾਇਤਾ ਪ੍ਰਣਾਲੀ, ਵੱਖ-ਵੱਖ ਵਿਭਾਗਾਂ ਵਿਚਕਾਰ ਅੰਕੜਿਆਂ ਦੇ ਲੇਣ-ਦੇਣ ਦੀ ਵਿਵਸਥਾ ਅਤੇ ਟਿਕਾਊ ਵਾਤਾਵਰਣ ਹਵਾ ਗੁਣਵੱਤਾ ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਵੀ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਵਿਭਾਗਾਂ ਵਿਚਕਾਰ ਪ੍ਰਭਾਵੀ ਤਾਲਮੇਲ, ਆਧੁਨਿਕ ਤਕਨੀਕ ਦੀ ਵੱਧ ਤੋਂ ਵੱਧ ਵਰਤੋਂ ਅਤੇ ਹਰੇਕ ਪ੍ਰੋਜੈਕਟ ਦਾ ਸਮੇਂ ਸਿਰ ਅਮਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਰੇਕ ਪ੍ਰੋਜੈਕਟ ਦੀ ਨਿਯਮਤ ਨਿਗਰਾਨੀ ਕਰਦੇ ਹੋਏ ਨਿਰਧਾਰਿਤ ਟੀਚਿਆਂ ਦੀ 100 ਫੀਸਦੀ ਪ੍ਰਾਪਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਪ੍ਰੋਜੈਕਟ ਤਹਿਤ ਵਿੱਤੀ ਪ੍ਰਬੰਧਨ, ਨਿਗਰਾਨੀ ਵਿਵਸਥਾ, ਜਨ-ਜਾਗਰੂਕਤਾ ਮੁਹਿੰਮ, ਸ਼ਿਕਾਇਤ ਨਿਵਾਰਣ ਪ੍ਰਣਾਲੀ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਤੰਤਰ ਨੂੰ ਹੋਰ ਮਜ਼ਬੂਤ ਕਰਨ ’ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

